Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਭਾਜਪਾ ਵਰਕਰ :-ਗਜੇਂਦਰ ਸ਼ੇਖਾਵਤ

Gajendra Singh Shekhawat, Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ/ਖਰੜ , 16 Dec 2023

Last updated on: Dec 16, 2023, 00:00 IST

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਖਰੜ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਭਾਜਪਾ ਦੇ ਕੋਰ ਕਮੇਟੀ ਮੈਂਬਰਾਂ ਨੂੰ ਸੰਬੋਧਿਤ ਕਰਦੇ ਕਿਹਾ ਕਿ ਭਾਜਪਾ ਦੇ ਸਾਰੇ ਆਗੂ ,ਵਰਕਰ ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਪੰਜਾਬ ਦੇ ਇੱਕ ਇੱਕ ਵੋਟਰ ਤੱਕ ਪਹੁੰਚ ਕਰਨ ।ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਕਿ ਲੋੜਬੰਦ ਲੋਕ ਲਾਭ ਉਠਾ ਸਕਣ ।

ਉਹਨਾ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ।ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮ ਨੂੰ ਆਪਣੀਆਂ ਸਕੀਮਾਂ ਦੱਸ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਜਿਸ ਬਾਰੇ ਲੋਕਾਂ ਨੂੰ ਸੁਚੇਤ ਕਰਨ ਦੀ ਲੋੜ ਹੈ ।ਉਹਨਾਂ ਕਿਹਾ ਕਿ  ਪੂਰੇ ਦੇਸ਼ ਵਿੱਚ ਹਵਾ ਭਾਜਪਾ ਦੇ ਹੱਕ ਵਿੱਚ ਚੱਲ ਰਹੀ ਹੈ ।

ਪੰਜਾਬ ਦੇ ਲੋਕ ਵੀ ਹੁਣ ਭਾਜਪਾ ਵੱਲ ਵੇਖ ਰਹੇ ਹਨ ਤੇ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਫ਼ਤਵਾ ਭਾਜਪਾ ਦੇ ਹੱਕ ਵਿੱਚ ਦੇਣਗੇ  ਤੇ ਨਰਿੰਦਰ ਮੋਦੀ ਜੀ ਨੂੰ ਲਗਾਤਾਰ ਤੀਸਰੀ ਵਾਰ ਦੇਸ਼ ਦਾ ਪ੍ਰਧਾਨ  ਮੰਤਰੀ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ ।ਉਹਨਾਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਭਾਜਪਾ ਦੇ ਕੋਰ ਕਮੇਟੀ ਮੈਂਬਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਜਾਣਕਾਰੀ ਹਾਸਲ ਕੀਤੀ ।ਉਹਨਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਿੱਚ ਭਾਜਪਾ ਦੀ ਕੇਂਦਰ ਸਰਕਾਰ ਕੋਈ ਕਸਰ ਨਹੀ ਛੱਡੇਗੀ ।

ਇਸ ਮੋਕੇ ਲੋਕ ਸਭਾ ਪ੍ਰਵਾਸ ਕਮੇਟੀ ਪੰਜਾਬ ਦੇ ਇਨਚਾਰਜ ਸੁਭਾਸ ਸ਼ਰਮਾ ,ਲੋਕ ਸਭਾ ਹਲਕਾ ਆਨੰਦਪੁਰ ਦੇ ਕਨਵੀਨਰ ਸੁਖਵਿੰਦਰ ਸਿੰਘ ਗੋਲਡੀ ,ਸੂਬਾ ਜਨਰਲ ਸਕੱਤਰ ਰਾਕੇਸ ਰਾਠੌਰ ,ਤਿਕਸਨ ਸੂਦ ,ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ,ਮੋਹਾਲੀ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ,ਕਮਲਦੀਪ ਸਿੰਘ ਸੈਣੀ ,ਪੂਨਮ ਮਾਨਿਕ ,ਦਰਸ਼ਨ ਸਿੰਘ ਸਿਵਜੋਤ ,ਜਿਲਾ ਮੋਹਾਲੀ ਦੇ ਇਨਚਾਰਜ ਪਰਵੀਨ ਬਾਂਸਲ ,ਸਹਿ ਇਨਚਾਰਜ ਅਮਨਦੀਪ ਸਿੰਘ ਪੂਨੀਆ,ਜਤਿੰਦਰ ਸਿੰਘ ਅਠਵਾਲ ,ਹਰਮਿੰਦਰ ਸਿੰਘ ,ਲਖਵਿੰਦਰ ਕੌਰ ਗਰਚਾ ਸਮੇਤ ਕੋਰ ਕਮੇਟੀ ਮੈਂਬਰ ਮੌਜੂਦ ਸਨ ।

 

Tags: Gajendra Singh Shekhawat , Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD