Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਕਸਿਤ ਭਾਰਤ ਸੰਕਲਪ ਯਾਤਰਾ 'ਚ ਭਾਰਤ ਸਰਕਾਰ ਦੇ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ਉਲੀਕਿਆ ਗਿਆ ਪ੍ਰੋਗਰਾਮ

Arjun Ram Meghwal, Bharatiya Janata Party, BJP, Viksit Bharat Sankalp Yatra, BJP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 17 Dec 2023

Last updated on: Dec 17, 2023, 00:00 IST

ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ  ਸਾਲ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣਾ ਹੈ, ਜਿਸ ਲਈ ਲੋਕਾਂ ਵਿਚਕਾਰ ਜਾਗਰੂਕਤਾ ਫੈਲਾਉਣਾ ਅਤੇ ਸੁਝਾਅ ਲੈਣਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਲਾਏ ਗਏ ਕੈਂਪਾਂ ਦੇ ਜ਼ਰੀਏ ਲੋਕ ਵੱਖੋ ਵੱਖ ਯੋਜਨਾਵਾਂ ਦਾ ਲਾਹਾ ਲੈਣ ਤੋਂ ਇਲਾਵਾ ਖੁਦ ਨੂੰ ਰਜਿਸਟਰ ਵੀ ਕਰਵਾ ਸਕਦੇ ਨੇ। ਸ਼੍ਰੀ ਮੇਘਵਾਲ ਨੇ ਕਿਹਾ ਕਿ ਇਹ ਯਾਤਰਾ ਦੇਸ਼ ਦੀਆਂ ਗ੍ਰਾਮ ਪੰਚਾਇਤਾਂ ਸਣੇ ਵੱਖੋ ਵੱਖ ਇਲਾਕਿਆਂ ਤੱਕ ਜਾਏਗੀ।ਇਸ ਮੌਕੇ ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। 

ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ ਇਹ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਪਠਾਨਕੋਟ ਅਤੇ ਨੇੜਲੇ ਇਲਾਕਿਆਂ ਦੇ ਵੱਖੋ ਵੱਖ ਪਿੰਡਾਂ ਤੱਕ ਪਹੁੰਚ ਕਰਨਗੀਆਂ।ਇਸ ਦੌਰਾਨ ਲੋਕਾਂ ਨੂੰ ਜਿੱਥੇ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ, ਉੱਥੇ ਹੀ ਖੇਤੀਬਾੜੀ ਦੇ ਵਿਕਾਸ ਨੂੰ ਦਰਸਾਉਂਦਿਆਂ ਡਰੋਨ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦਾ ਫਾਇਦਾ ਕਿਸਾਨ ਆਪਣੇ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ ਚੁੱਕ ਸਕਦੇ ਹਨ। 

ਇਸ ਯਾਤਰਾ ਦਾ ਮੁੱਖ ਮੰਤਵ ਲੋਕਾਂ ਨਾਲ ਸੰਪਰਕ ਕਰਨਾ, ਜਾਗਰੂਕਤਾ ਪੈਦਾ ਕਰਨਾ ਅਤੇ ਸਵੱਛਤਾ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਬਿਜਲੀ ਕਨੈਕਸ਼ਨ, ਐੱਲਪੀਜੀ ਸਿਲੰਡਰ ਨੂੰ ਸੁਲਭ ਕਰਵਾਉਣ, ਗ਼ਰੀਬਾਂ ਲਈ ਆਵਾਸ, ਖੁਰਾਕ ਸੁੱਰਖਿਆ, ਉਚਿਤ ਪੋਸ਼ਣ, ਭਰੋਸੇਯੋਗ ਸਿਹਤ ਸੇਵਾਵਾਂ, ਸਵੱਛ ਪੇਯਜਲ ਆਦਿ ਜਿਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਹੈ।

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਆਯੁਸ਼ਮਾਨ ਭਾਰਤ; ਪੀਏਜੇਏਵਾਈ ਪ੍ਰਧਾਨ ਮੰਤਰੀ ਬਾਲਿਕਾ ਕਲਿਆਣ ਅੰਨ ਯੋਜਨਾ; ਦੀਨਦਿਆਲ ਅੰਤਯੋਦਯ ਯੋਜਨਾ – ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ; ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ); ਪ੍ਰਧਾਨ ਮੰਤਰੀ ਉੱਜਵਲਾ ਯੋਜਨਾ; ਪ੍ਰਧਾਨ ਮੰਤਰੀ ਵਿਸ਼ਵਕਰਮਾ; ਪ੍ਰਧਾਨ ਮੰਤਰੀ ਕਿਸਾਨ ਸੰਮਾਨ; ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ); ਪ੍ਰਧਾਨ ਮੰਤਰੀ ਪੋਸ਼ਣ ਅਭਿਯਾਨ; ਹਰ ਘਰ ਜਲ –ਜਲ ਜੀਵਨ ਮਿਸ਼ਨ; ਪਿੰਡਾਂ ਦਾ ਸਰਵੇਖਣ ਅਤੇ ਪੇਂਡੂ ਖੇਤਰਾਂ ਵਿੱਚ ਉੱਨਤ ਟੈਕਨੋਲੋਜੀ ਦੇ ਨਾਲ ਮੈਪਿੰਗ ; ਜਨ ਧਨ ਯੋਜਨਾ; ਜੀਵਨ ਜਯੋਤੀ ਬੀਮਾ ਯੋਜਨਾ; ਸੁਰਕਸ਼ਾ ਬੀਮਾ ਯੋਜਨਾ; ਅਟਲ ਪੈਨਸ਼ਨ ਯੋਜਨਾ ਆਦਿ ਨੂੰ ਪ੍ਰਚਾਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਵਿਅਕਤੀ ਇਨ੍ਹਾਂ ਦਾ ਲਾਹਾ ਲੈ ਸਕੇ।

ਵਿਕਾਸ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ। ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ 'ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ 100% ਮੁਕੰਮਲ ਹੋ ਸਕੇ। ਇਹ ਯਾਤਰਾ ਵਿਆਪਕ ਪਹੁੰਚ ਬਣਾਉਣ ਦੇ ਨਾਲ-ਨਾਲ ਜਾਣਕਾਰੀ ਦਾ ਪ੍ਰਸਾਰ ਕਰਨ ਅਤੇ ਨਾਗਰਿਕਾਂ ਨੂੰ ਦੇਸ਼ ਦੇ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਸ਼ਕਤੀ ਪ੍ਰਦਾਨ ਕਰਕੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

 

Tags: Arjun Ram Meghwal , Bharatiya Janata Party , BJP , Viksit Bharat Sankalp Yatra , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD