Saturday, 04 May 2024

 

 

ਖ਼ਾਸ ਖਬਰਾਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

 

1971 ਦੀ ਭਾਰਤ ਪਾਕਿ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਮਨਾਇਆ ਗਿਆ ਸ਼ਰਧਾਂਜਲੀ ਸਮਾਰੋਹ

ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ- ਮੇਜਰ ਜਨਰਲ ਡੀ ਐੱਸ ਬਿਸਟ

Indo-Pak War of 1971

Web Admin

Web Admin

5 Dariya News

ਫਾਜਿ਼ਲਕਾ , 17 Dec 2023

1971 ਦੀ ਭਾਰਤ ਪਾਕਿ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਮਨਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਮੇਜਰ ਜਨਰਲ ਡੀ ਐੱਸ ਬਿਸਟ ਸਮੇਤ ਆਰਮੀ ਦੇ ਬ੍ਰਿਗੇਡੀਅਰ ਮਨੀਸ ਕੁਮਾਰ ਜੈਨ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ, ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਰਵਿੰਦਰ ਸਿੰਘ ਅਰੋੜਾ ਸਮੇਤ ਭਾਰਤੀ ਫੌਜ ਦੇ ਜਵਾਨਾਂ, ਜਿ਼ਲ੍ਹਾ ਪ੍ਰਸ਼ਾਸਨ ਅਤੇ ਸ਼ਹੀਦਾਂ ਦੀ ਸਮਾਧੀ ਕਮੇਟੀ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਦੌਰਾਨ ਮੇਜਰ ਜਨਰਲ ਡੀ ਐੱਸ ਬਿਸਟ ਵੱਲੋਂ ਆਸਫਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦ ਮੇਜਰ ਜਨਰਲ ਰਾਜ ਕੁਮਾਰ ਸੂਰੀ ਦੀ ਯਾਦ ਵਿੱਚ ਬਣਾਏ ਯਾਦਗਾਰੀ ਕਾਰਨਰ ਦਾ ਵੀ ਉਦਘਾਟਨ ਕੀਤਾ, ਇੱਥੇ ਹੀ ਮੇਜਰ ਜਨਰਲ ਰਾਜ ਕੁਮਾਰ ਸੂਰੀ ਦੀ ਪ੍ਰਤਿਮਾ ਸੁਸ਼ੋਭਿਤ ਕੀਤੀ ਗਈ ਹੈ ਜੋ ਇਸ ਸ਼ਹੀਦ ਦੇ ਬਲੀਦਾਨ ਦੀ ਯਾਦ ਤਾਜ਼ਾ ਕਰਵਾਉਂਦੀ ਹੈ। ਇਸ ਦੌਰਾਨ ਸ਼ਹੀਦ ਰਾਜ ਕੁਮਾਰ ਸੂਰੀ ਦੀ ਧਰਮਪਤਨੀ ਪ੍ਰੇਮ ਸੂਰੀ ਵੀ ਮੌਜੂਦ ਸਨ।

ਇਸ ਮੌਕੇ ਬੋਲਦਿਆਂ ਮੇਜਰ ਜਨਰਲ ਡੀ ਐੱਸ ਬਿਸਟ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਅੱਜ ਜੋ ਅਸੀਂ ਜੋ ਫਾਜ਼ਿਲਕਾ ਦੀ ਧਰਤੀ ਤੇ ਇੱਕ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਉਹ ਇਨ੍ਹਾਂ ਸ਼ਹੀਦਾਂ ਦੇ ਬਲੀਦਾਨ ਦੀ ਬਦੌਲਤ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਖੁਸ਼ਨਸੀਬ ਸਮਝਦਾ ਹਾਂ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਬ੍ਰਿਗੇਡੀਅਰ ਮਨੀਸ ਕੁਮਾਰ ਜੈਨ ਨੇ ਕਿਹਾ ਕਿ ਫਾਜਿ਼ਲਕਾ ਵਾਸੀਆਂ ਦਾ ਇਨ੍ਹਾਂ ਮਹਾਨ ਸ਼ਹੀਦਾਂ ਨਾਲ ਅਟੁੱਟ ਸਬੰਧ ਹੈ। ਉਨ੍ਹਾਂ ਨੇ ਕਿਹਾ ਕਿ ਫਾਜਿ਼ਲਕਾ ਵਾਸੀਆਂ ਦੇ ਮਨਾਂ ਵਿਚ ਅੱਜ ਵੀ ਦੇਸ਼ ਅਤੇ ਫੌਜ਼ ਪ੍ਰਤੀ 1971 ਵਾਲਾ ਜਜਬਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਅਤੇ ਇਹ ਸਾਡੇ ਸਹੀਦ ਹਮੇਸਾ ਲਈ ਅਮਰ ਹਨ। ਉਨ੍ਹਾਂ ਕਿਹਾ ਕਿ ਫੌਜ਼ ਨੂੰ ਫਾਜਿ਼ਲਕਾ ਵਾਸੀਆਂ ਤੇ ਫਖ਼ਰ ਹੈ ਜ਼ੋ ਹਮੇਸਾ ਭਾਰਤੀ ਫੌਜ਼ ਨਾਲ ਮੋਢੇ ਨਾ ਮੋਢਾ ਜੋੜ ਕੇ ਚਲਦੇ ਹਨ। 

ਉਨ੍ਹਾਂ ਕਿਹਾ ਕਿ ਇਹ ਯਾਦਗਾਰ ਨਵੀਂ ਪੀੜੀ ਲਈ ਪ੍ਰੇਰਣਾ ਸ਼ੋ੍ਰਤ ਹੈ। ਉਨ੍ਹਾਂ ਨੇ ਇਸ ਮੌਕੇ 1971 ਦੇ ਜੰਗ ਦੇ ਸ਼ਹੀਦਾਂ, ਵੀਰ ਨਾਰੀਆਂ ਅਤੇ ਸਾਬਕਾ ਫੌਜੀਆਂ ਨੂੰ ਵਿਸੇਸ਼ ਤੌਰ ਤੇ ਨਮਨ ਕੀਤਾ।ਆਤਮ ਵੱਲਭ ਸਕੂਲ ਦੀ ਕੋਰਿਓਗ੍ਰਾਫੀ ਝਾਂਸੀ ਦੀ ਰਾਣੀ ਤੇ ਮੈਂ ਰਹੂੰ ਨਾ ਰਹੂੰ ਭਾਰਤ ਰਹਿਣਾ ਚਾਹੀਏ, ਸਰਵਹਿੱਤਕਾਰੀ ਸਕੂਲ ਦੀ ਬੱਚੀ ਈਸ਼ਤਾ ਠਕਰਾਲ ਦਾ ਭਾਸ਼ਣ ਤਿਰੰਗੇ ਤੋਂ ਖੂਬਸੂਰਤ ਕੋਈ ਕਫਨ ਨਹੀਂ ਹੋਤਾ, ਸੈਨਿਕ ਸਾਜਨ ਤਮੰਗ ਦਾ ਦੇਸ਼ ਭਗਤੀ ਦਾ ਗੀਤ, ਬੇਬੀ ਸਿਮਰਤ ਵੱਲੋਂ ਦੇਸ਼ ਭਗਤਾਂ ਦੀ ਸਪੀਚ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਗਿੱਧੇ ਦੀ ਪੇਸ਼ਕਾਰੀ ਦਾ ਸਮੂਹ ਹਾਜ਼ਰੀਨ ਨੇ ਖੂਬ ਆਨੰਦ ਮਾਣਿਆ।  

ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ। ਮੰਚ ਸੰਚਾਲਨ ਸ੍ਰੀ ਪ੍ਰਫੁਲ ਚੰਦਰ ਨਾਗਪਾਲ ਨੇ ਕੀਤਾ।ਇਸ ਮੌਕੇ ਸ੍ਰੀ. ਪ੍ਰਫੁੱਲ ਨਾਗਪਾਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਵੱਲੋਂ ਬੀਤੇ ਦਿਨ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਸ਼ਹੀਦੀ ਸਮਾਰਕ ਆਸਫਵਾਲਾ ਦੇ ਵਿਕਾਸ ਲਈ 15 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ, ਜਿਸ ਵਿੱਚੋਂ 6 ਲੱਖ ਦੀ ਲਾਗਤ ਨਾਲ ਸੋਲਰ ਲਾਈਟਾਂ ਤੇ ਸੋਲਰ ਟਿਊਬਵੈੱਲ ਲਈ ਦਿੱਤਾ ਗਿਆ ਹੈ।

ਇਸ ਤੋਂ ਪਹਿਲਾ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਲੜਕੇ ਤੇ ਲੜਕੀਆਂ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਦੌਰਾਨ 30 ਤੋਂ ਵਧੇਰੇ ਜਵਾਨਾਂ ਦੀ 500 ਕਿਲੋਮੀਟਰ ਮੋਟਰਸਾਈਕਲ ਰੇਸ ਜੋ ਗੰਗਾਨਗਰ, ਬਠਿੰਡਾ, ਫਰੀਦਕੋਟ ਤੋਂ ਹੁੰਦੀ ਹੋਈ ਫਾਜ਼ਿਲਕਾ ਵਿਖੇ ਪਹੁੰਚੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। 

ਇਸ ਤੋਂ ਇਲਾਵਾ ਮੈਰਾਥਨ ਦੌੜ ਦੇ ਜੇਤੂਆਂ ਤੇ ਕੋਰਿਓਗ੍ਰਾਫੀ ਅਤੇ ਗਿੱਧੇ ਦੀ ਪੇਸ਼ਕਾਰੀ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਆਸਫਵਾਲਾ ਸ਼ਹੀਦੀ ਸਮਾਰਕ ਸਮਾਧੀ ਕਮੇਟੀ ਸ੍ਰੀ ਸੰਦੀਪ ਗਿਲਹੋਤਰਾ, ਕਮੇਟੀ ਮੈਂਬਰ ਸਸ਼ੀਕਾਂਤ ਸਮੇਤ ਹੋਰ ਕਮੇਟੀ ਮੈਂਬਰਾਂ ਦੇ ਨਾਲ ਨਾਲ ਜਿ਼ਲ੍ਹੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਜ਼ਿਲ੍ਹਾ ਵਾਸੀ ਵੀ ਹਾਜਰ ਸਨ।

 

Tags: Military , Indo-Pak War of 1971

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD