Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 28 'ਚ ਪਾਰਕਾਂ ਦੇ ਨਵੀਨੀਕਰਣ ਤੇ ਸੁੰਦਰੀਕਰਣ ਪ੍ਰੋਜੈਕਟ ਦਾ ਉਦਘਾਟਨ

ਕਿਹਾ! ਕਰੀਬ 16.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਜਲਦ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 17 Dec 2023

Last updated on: Dec 17, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 28 ਅਧੀਨ ਮੋਤੀ ਨਗਰ ਏ ਅਤੇ ਬੀ ਬਲਾਕ ਦੀਆਂ ਪਾਰਕਾਂ ਦੇ ਨਵੀਨੀਕਰਣ ਤੇ ਸੁੰਦਰੀਕਰਣ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ 'ਤੇ ਕਰੀਬ 16.50 ਲੱਖ ਰੁਪਏ ਦੀ ਲਾਗਤ ਆਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਦਵਾਈ, ਪੜ੍ਹਾਈ ਦੇ ਨਾਲ ਨਾਲ ਰੋਜ਼ਗਾਰ ਤੇ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣਾ ਹੈ। ਉਹਨਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਕਰੀਬ 32 ਕਰੋੜ ਦੇ ਸੜਕੀ ਨਿਰਮਾਣ ਕਾਰਜ ਚੱਲ ਰਹੇ ਹਨ। ਇਸ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦੇਣ ਤੋਂ ਇਲਾਵਾ ਕਰੋੜਾਂ ਦੀ ਲਾਗਤ ਨਾਲ ਨਵੇਂ ਸਕੂਲ ਬਣਾਏ ਜਾ ਰਹੇ ਹਨ, ਇਹਨਾਂ ਸਕੂਲਾਂ ਦੇ ਬਣਨ ਨਾਲ ਹਲਕਾ ਪੂਰਬੀ ਨੂੰ ਵੱਡੀ ਪ੍ਰਾਪਤੀ ਹੋਵੇਗੀ।

ਉਹਨਾਂ ਕਿਹਾ ਕਿ ਹਲਕੇ ਅੰਦਰ ਸਥਿਤ ਦੋ ਹਸਪਤਾਲ ਜਲਦ ਹੀ ਡੀ.ਐਮ.ਸੀ. ਅਤੇ ਸੀ.ਐਮ.ਸੀ. ਦੀ ਤਰਜ 'ਤੇ ਇਲਾਜ ਮੁਹੱਈਆ ਕਰਵਾਉਣ ਲਈ ਤਿਆਰ ਕੀਤੇ ਜਾ ਰਹੇ ਹਨ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਦੇ ਇਹਨਾਂ ਹਸਪਤਾਲਾਂ ਲਈ ਜਰੂਰੀ ਮਸ਼ੀਨਰੀ ਤੋਂ ਇਲਾਵਾ ਡਾਕਟਰ ਅਤੇ ਹੋਰ ਸਟਾਫ ਲਈ ਸਿਹਤ ਮੰਤਰੀ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਤੇ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਹਨਾਂ ਹਸਪਤਾਲਾਂ ਵਿੱਚ ਜਲਦ ਹੀ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਵਿਧਾਇਕ ਗਰੇਵਾਲ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਹਲਕੇ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਵਧਾਈ  ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਵਿਕਾਸ ਕਾਰਜ ਕਰਵਾਏ ਜਾਂਦੇ ਹਨ, ਉਹ ਤੁਹਾਡੇ ਵੱਲੋਂ ਦਿੱਤੇ ਹੋਏ ਟੈਕਸਾਂ ਦੇ ਪੈਸੇ ਨਾਲ ਹੀ ਹੁੰਦੇ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜ ਕਿਸੇ ਵੀ ਕੌਂਸਲਰ ਦਾ ਕੋਟਾ ਨਹੀਂ ਇਹ ਤੁਹਾਡੇ ਵੱਲੋਂ ਦਿੱਤੇ ਹੋਏ ਟੈਕਸ ਦਾ ਕੋਟਾ ਹੈ ਜੋ ਵਿਕਾਸ ਦੇ ਰੂਪ ਵਿੱਚ ਤੁਹਾਡੇ ਤੱਕ ਪਹੁੰਚਦਾ ਹੈ।

ਇਸ ਮੌਕੇ ਆਪ ਆਗੂ ਹਰਸ਼ਰਨ ਸਿੰਘ ਗਿਫਟੀ, ਮਨਜੀਤ ਸਿੰਘ ਚੌਹਾਨ, ਸਤਿੰਦਰ ਪਾਲ ਜੋਲੀ, ਸਤਪਾਲ ਭੋਪਾਲ, ਦੀਪਕ ਸਾਗਰ, ਯਸ਼ਪਾਲ ਸ਼ਰਮਾ, ਜਤਿੰਦਰ ਸਿੰਘ ਜਨੇਜਾ, ਟਿਪਸੀ ਧਾਲੀਵਾਲ, ਗਾਂਧੀ ਧਾਲੀਵਾਲ, ਭੂਸ਼ਨ ਕੁਮਾਰ ਅਤੇ ਅਮਿਤ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD