Friday, 17 May 2024

 

 

ਖ਼ਾਸ ਖਬਰਾਂ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ

 

ਹੁਣ ਯੂਨਾਨ ਵਿੱਚ ਵੀ ਸਰਬੱਤ ਦਾ ਭਲਾ ਟਰੱਸਟ ਦਫ਼ਤਰ ਖੋਲ੍ਹੇਗਾ

ਪ੍ਰਵਾਸੀ ਕਾਮਿਆਂ ਦੀ ਮਦਦ ਲਈ ਡਾ. ਓਬਰਾਏ ਕਰਨਗੇ ਸਹਿਯੋਗ

Sarbat Da Bhala Trust

5 Dariya News

5 Dariya News

5 Dariya News

ਅੰਮ੍ਰਿਤਸਰ , 17 Dec 2023

ਆਪਣੀ ਨਿਸ਼ਕਾਮ ਸੇਵਾ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਪੰਜਾਬੀਅਤ ਦਾ ਮਾਣ ਵਧਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਡਾ: ਐਸ ਪੀ ਸਿੰਘ ਓਬਰਾਏ ਵੱਲੋਂ ਹੁਣ ਯੂਰਪੀ ਦੇਸ਼ ਗਰੀਸ (ਯੂਨਾਨ) ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਦਫਤਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਪਿਛਲੇ ਦਿਨੀ ਆਪਣੀ ਧਰਮ ਪਤਨੀ ਸ਼੍ਰੀਮਤੀ ਮਨਿੰਦਰ ਕੌਰ ਸਮੇਤ ਯੂਨਾਨ ਦਾ ਦੌਰਾ ਕਰਨ ਉਪਰੰਤ ਭਾਰਤ ਪਹੁੰਚੇ ਡਾ.ਐਸ.ਪੀ.ਸਿੰਘ ਓਬਰਾਏ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ ਗਰੀਸ ਦੇ ਇੱਕ ਦਰਜਨ ਦੇ ਕਰੀਬ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਉਥੋਂ ਦੇ ਉਦਯੋਗਪਤੀਆਂ ਤੇ ਹੋਰਨਾਂ ਮੋਹਤਬਰਾਂ ਨਾਲ ਵੱਖ-ਵੱਖ ਮੀਟਿੰਗਾਂ ਤੇ ਵਿਚਾਰ-ਚਰਚਾ ਕਰਨ ਉਪਰੰਤ ਗਰੀਸ ਅੰਦਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਇਕ 21 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ। 

 ਉਨ੍ਹਾਂ ਦੱਸਿਆ ਕਿ ਟਰੱਸਟ ਦਾ ਦਫ਼ਤਰ ਖੁੱਲ੍ਹਣ ਨਾਲ ਗਰੀਸ  ਵਿੱਚ ਕੰਮ ਕਰਨ ਵਾਲੇ ਭਾਰਤੀਆਂ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਉੱਥੇ ਮੌਜੂਦ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕੀਤੇ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਜਿਸ ਤਰ੍ਹਾਂ ਖਾੜੀ ਮੁਲਕਾਂ ਅੰਦਰ ਕਿਸੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਭਾਰਤੀ ਲੋਕਾਂ ਦੇ ਮਿ੍ਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਭਾਰਤ ਭੇਜਣ ਵਿੱਚ ਸਹਿਯੋਗ ਦੇਣ ਤੋਂ ਇਲਾਵਾ ਲੋੜਵੰਦ ਪੀੜਤ ਪਰਿਵਾਰਾਂ ਨੂੰ ਪੈਨਸ਼ਨ ਦੇਣ ਤੋਂ ਇਲਾਵਾ ਜੇਕਰ ਮਿ੍ਤਕ ਵਿਅਕਤੀ ਦੀ ਪਿੱਛੇ ਧੀ ਹੁੰਦੀ ਹੈ ਤਾਂ ਟਰੱਸਟ ਵੱਲੋਂ ਉਸ ਲੜਕੀ ਦੇ ਨਾਂ ਤੇ ਉਸ ਦੀ ਉਮਰ ਅਨੁਸਾਰ, ਭਾਵ ਜੇਕਰ ਉਮਰ 3-4 ਸਾਲ ਹੈ ਤਾਂ 1 ਲੱਖ ਰੁਪਏ, ਜੇਕਰ 7-8 ਸਾਲ ਹੈ ਤਾਂ 2 ਲੱਖ ਰੁਪਏ ਜਦ ਕਿ 13-14 ਸਾਲ ਵਾਲੀ ਲੜਕੀ ਦੇ ਨਾਂ ਤੇ ਬੈਂਕ ਵਿਚ 4 ਲੱਖ ਰੁਪਏ ਦੀ ਐੱਫ.ਡੀ.ਆਰ. ਬਣਵਾ ਕੇ ਦਿੱਤੀ ਜਾਂਦੀ ਹੈ। 

ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਬੇਸ਼ੱਕ ਗਰੀਸ ਤੋਂ ਮ੍ਰਿਤਕ ਸਰੀਰ ਭੇਜਣ ਦਾ ਖਰਚਾ ਭਾਰਤੀ ਦੂਤਘਰ ਦੁਆਰਾ ਕੀਤਾ ਜਾਂਦਾ ਹੈ ਪਰ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗਰੀਸ ਤੋਂ ਪੰਜਾਬ ਜਾਣ ਵਾਲੇ ਮਿ੍ਤਕ ਸਰੀਰਾਂ ਨੂੰ ਏਅਰਪੋਰਟ ਤੋਂ ਲੈ ਕੇ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਉਣ ਅਤੇ ਲੋੜਵੰਦ ਪਰਿਵਾਰਾਂ ਦੀ ਪੈਨਸ਼ਨ ਅਤੇ ਪੀੜਤ ਧੀਆਂ ਨੂੰ ਐਫ.ਡੀ.ਆਰ. ਦੀ ਸਹੂਲਤ ਦੇਣ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਦੌਰਾਨ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਏਥਨਜ਼ ਅਤੇ ਗੁਰਦੁਆਰਾ ਸਿੰਘ ਸਭਾ ਮੈਨਿਧੀ, ਗਰੀਸ ਵੱਲੋਂ ਡਾ. ਐਸ.ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਮਨਿੰਦਰ ਕੌਰ ਓਬਰਾਏ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਜਿਸ ਦੌਰਾਨ ਗਰੀਸ ਵਿਖੇ ਭਾਰਤੀ ਅੰਬੈਸਡਰ ਰੁਦਰੇਦਰਾ ਟੰਡਨ ਅਤੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਦੇ ਪ੍ਰਧਾਨ ਦਲਜੀਤ ਸਿੰਘ ਸਮੇਤ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD