Wednesday, 08 May 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਹੈਃ ਮੁੱਖ ਮੰਤਰੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Maur, Bathinda, Vikas Rally

Web Admin

Web Admin

5 Dariya News

ਮੌੜ (ਬਠਿੰਡਾ) , 17 Dec 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। 

ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਪੁੱਤਰਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ।  

ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੈਨਿਕਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Maur , Bathinda , Vikas Rally

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD