Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਏ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਦਿਵਿਆਂਗਜਨਾਂ ਨੂੰ ਟਰਾਈਸਾਈਕਲਾਂ ਤੇ ਸਰਦੀਆਂ ਵਿੱਚ ਪਾਉਣ ਵਾਲੇ ਕੱਪੜਿਆਂ ਦੀ ਵੰਡ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, International Day of Disability

Web Admin

Web Admin

5 Dariya News

ਮੋਗਾ , 18 Dec 2023

Last updated on: Dec 18, 2023, 00:00 IST

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਦਿਵਿਆਂਗਤਾ ਦੇ ਮੁੱਦਆਂ ਦੀ ਸਮਝ ਨੂੰ ਉਤਸ਼ਾਹਿਤ ਕਰਨਾ ਅਤੇ ਦਿਵਿਆਂਗ ਵਿਅਕਤੀਆਂ ਦੇ ਸਨਮਾਨ, ਅਧਿਕਾਰਾਂ ਅਤੇ ਤੰਦਰੁਸਤੀ ਲਈ ਸਮਰਥਨ ਜੁਟਾਉਣਾ ਹੈ। ਦਿਵਿਆਂਗ ਵਿਅਕਤੀਆਂ ਨੂੰ ਸਧਾਰਨ ਵਿਅਕਤੀਆਂ ਦੇ ਤਰ੍ਹਾਂ ਰਹਿਣ ਦੇ ਯੋਗ ਬਣਾਉਣ ਦੇ ਯਤਨ ਕਰਨ ਲਈ ਵੀ ਇਹ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਦਿਵਿਆਂਗਜਨ ਵੀ ਹਰ ਵਿਅਕਤੀ ਤਰ੍ਹਾਂ, ਹਰ ਤਰ੍ਹਾਂ ਦੀ ਗਤੀਵਿਧੀ ਵਿੱਚ ਬਰਾਬਰਤਾ ਦਾ ਲਾਭ ਲੈ ਸਕਣ।  

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹਾ ਮੋਗਾ ਵਿਖੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਮੌਕੇ ਕੀਤਾ। ਜ਼ਿਲ੍ਹਾ ਪ੍ਰਸਾਸ਼ਨ ਮੋਗਾ ਵੱਲੋਂ ਇਹ ਸਮਾਗਮ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਨਗਰ ਨਿਗਮ ਮੇਅਰ ਸ੍ਰ. ਬਲਜੀਤ ਸਿੰਘ ਚਾਨੀ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਚਾਰੂ ਮਿਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਇੰਦਰਪ੍ਰੀਤ ਕੌਰ, ਸਮਾਜਸੇਵੀ ਐਸ.ਕੇ. ਬਾਂਸਲ ਤੋਂ ਇਲਾਵਾ ਸਕੂਲ ਮੈਨੇਜਮੈਂਟ ਹਾਜ਼ਰ ਸੀ।

ਇਸ ਮੌਕੇ ਨੇਤਰਹੀਣ ਕਰਮਚਾਰੀਆਂ ਦੀ ਭਲਾਈ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੇਮ ਭੂਸ਼ਣ, ਸੋਆਬੀਮਾਨ ਸੋਸਾਇਟੀ ਪੰਜਾਬ ਪ੍ਰਧਾਨ ਮੀਨਾ ਸ਼ਰਮਾ ਨੇ ਵੀ ਦਿਵਿਆਂਗਜਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਉਨ੍ਹਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਰੈੱਡ ਕਰਾਸ ਸਕੂਲ ਦੇ ਸਪੈਸ਼ਲ ਬੱਚਿਆਂ ਵੱਲੋਂ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ। ਇਸ ਮੌਕੇ 5 ਦਿਵਿਆਂਗਜਨ ਵਿਅਕਤੀਆਂ ਨੂੰ ਟਰਾਈਸਾਈਕਲਾਂ ਦੀ ਮੁਫ਼ਤ ਵੰਡ ਕੀਤੀ ਗਈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਮੋਗਾ, ਸਮਾਜ ਸੇਵੀ ਸੰਸਥਾਵਾਂ ਦੀ ਮੱਦਦ ਨਾਲ ਦਿਵਿਆਂਗਜਨਾਂ ਨੂੰ ਸਰਦੀਆਂ ਲਈ ਜੈਕਟਾਂ, ਟੋਪੀਆਂ, ਮਫ਼ਲਰ, ਦਸਤਾਨੇ, ਜੁਰਾਬਾਂ ਦੀ ਵੰਡ ਕੀਤੀ ਗਈ। 

ਦਿਵਿਆਂਗਜਨਾਂ ਲਈ ਸਪੈਸ਼ਲ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਮੌਕੇ ਸਟੇਟ ਐਵਾਰਡੀ ਸ੍ਰੀ ਗੁਰਮਲੇ ਸਿੰਘ ਬੌਡੇ ਅਤੇ ਰਾਜ ਪੱਧਰੀ ਕ੍ਰਿਕਟ ਖਿਡਾਰੀ ਸ੍ਰੀ ਨਿਰਮਲ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਚਾਰੂ ਮਿਤਾ ਨੇ ਸਮਾਗਮ ਵਿੱਚ ਦੱਸਿਆ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਇਸ ਲਈ ਇਨ੍ਹਾਂ ਨੂੰ ਵੀ ਸਧਾਰਨ ਵਿਅਕਤੀਆਂ ਦੇ ਤਰ੍ਹਾਂ ਬਰਾਬਰ ਦਾ ਮਾਨ ਸਤਿਕਾਰ ਮਿਲਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ।ਹਾਜ਼ਰੀਨ ਨੂੰ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੰਜੀਵ ਕੁਮਾਰ ਸੈਣੀ, ਰਿੰਕਲ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , International Day of Disability

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD