Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਡਾ. ਨਵਜੋਤ ਕੌਰ ਐਮ.ਡੀ. ਗਾਇਨੀ ਨੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਅਹੁਦਾ

ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਨਥੱਕ ਯਤਨ ਕੀਤੇ ਜਾਣਗੇ :- ਡਾ. ਨਵਜੌਤ ਕੌਰ

Health, Civil Surgeon, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Dec 2023

Last updated on: Dec 18, 2023, 00:00 IST

ਪੰਜਾਬ ਸਰਕਾਰ ਵੱਲੋਂ ਕੀਤੀ ਗਈ ਪਦ ਉੱਨਤੀ ਉਪਰੰਤ ਅੱਜ ਡਾ. ਨਵਜੌਤ ਕੌਰ ਐਮ.ਡੀ. ਗਾਇਨੀ ਨੇ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਜਿਲ੍ਹਾ ਫਹਿਤਗੜ੍ਹ ਸਾਹਿਬ ਵਿਖੇ ਬਤੌਰ ਜਿਲ੍ਹਾ ਸਿਹਤ ਅਫਸਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵਲੋ ਡਾ. ਨਵਜੋਤ ਕੌਰ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਪਦ ਉੱਨਤੀ ਲਈ ਵਧਾਈ ਦੇ ਕੇ ਜੀ ਆਇਆਂ ਕਿਹਾ ਗਿਆ।

ਇਸ ਮੌਕੇ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਡਾ. ਬਲਵੀਰ ਸਿੰਘ  ਸਿਹਤ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪਰਗਟ ਕਰਦਿਆਂ ਉਨ੍ਹਾਂ ਨੂੰ ਤਰੱਕੀ ਦੇ ਕੇ ਸਿਵਲ  ਸਰਜਨ ਸ਼੍ਰੀ ਮੁਕਤਸਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜਿਲ੍ਹਾ ਮੁਖੀ ਹੋਣ ਦੇ ਨਾਤੇ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਮੇਰਾ ਮੁੱਖ ਮਕਸਦ ਹੋਵੇਗਾ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਜੱਚਾ ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ , ਡਾ. ਅਮਨਪ੍ਰੀਤ ਸਿੰਘ ਐਮ.ਐਸ. ਸਰਜਰੀ, ਮਨਵੀਰ ਕੌਰ, ਮਨੋਹਰ ਲਾਲ ਸੁਪਰਡੈਂਟ, ਸੁਨੀਲ ਕੁਮਾਰ,ਦੀਪਕ ਕੁਮਾਰ ਡੀ.ਪੀ.ਐਮ.,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਹਰਿਤਾ ਬਾਂਸਲ, ਮਨਪ੍ਰੀਤ ਕੌਰ, ਸਤਵੀਰ ਕੌਰ, ਰੁਪਿੰਦਰ ਕੌਰ ਸੁਪਰਡੰਟ, ਭੁਪਿੰਦਰ ਸਿੰਘ ਸਟੈਨੋ ਅਤੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ  ਸਟਾਫ ਨੇ ਸਿਵਲ ਸਰਜਨ ਡਾ. ਨਵਜੋਤ ਕੌਰ ਨੂੰ ਉਨ੍ਹਾਂ ਦੀ ਤਰੱਕੀ ਤੇ ਵਧਾਈ ਦਿੱਤੀ ਅਤੇ ਨਿੱਘਾ ਸਵਾਗਤ ਕੀਤਾ ਗਿਆ।

 

Tags: Health , Civil Surgeon , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD