Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਦੇ ਰਾਜ 'ਚ ਖਡੂਰ ਸਾਹਿਬ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ : ਰਵਿੰਦਰ ਸਿੰਘ ਬ੍ਰਹਮਪੁਰਾ

ਬ੍ਰਹਮਪੁਰਾ ਨੇ ਮੁੱਖ ਮੰਤਰੀ 'ਤੇ ਵੀਆਈਪੀ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ

Ravinder Singh Brahmpura, Shiromani Akali Dal

Web Admin

Web Admin

5 Dariya News

ਤਰਨ ਤਾਰਨ , 18 Dec 2023

Last updated on: Dec 18, 2023, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਨੌਰੰਗਾਬਾਦ ਵਿਖੇ ਕੁਲਦੀਪ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਾ ਹੈ।

ਸ੍ਰ. ਬ੍ਰਹਮਪੁਰਾ ਨੇ ਆਪਣੇ ਸੰਬੋਧਨ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਕਾਰਜਾਂ ਦਾ ਝੂਠਾ ਸਿਹਰਾ ਲੈਣ ਲਈ 'ਆਪ' ਦੀ ਸਖ਼ਤ ਆਲੋਚਨਾ ਕੀਤੀ। ਫੰਡਾਂ ਦੀ ਦੁਰਵਰਤੋਂ ਅਤੇ ਮੌਜੂਦਾ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੇ ਗੁੰਮਰਾਹਕੁੰਨ ਦਾਅਵਿਆਂ ਦੀ ਨਿਖੇਧੀ ਕਰਦਿਆਂ ਇਸ ਗੱਲ ਦੀ ਭਵਿੱਖਬਾਣੀ ਕੀਤੀ ਕਿ ਲੋਕ ਆਉਣ ਵਾਲੇ ਸਮੇਂ 'ਚ ਅਜਿਹੀਆਂ ਚਾਲਾਂ ਨਾਲ ਧੋਖੇ ਵਿੱਚ ਨਹੀਂ ਆਉਣਗੇ।

ਸ੍ਰ. ਬ੍ਰਹਮਪੁਰਾ ਨੇ ਦੱਸਿਆ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਖਡੂਰ ਸਾਹਿਬ ਹਲਕੇ ਵਿੱਚ ਇੱਕ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਮੌਜੂਦਾ ਵਿਧਾਇਕ ਦਾ ਨਾਂ ਲਏ ਬਿੰਨਾਂ, ਜੋ ਕਿ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਦਾ ਸਾਰਾ ਕ੍ਰੇਡਿਟ ਸੂਬਾ ਸਰਕਾਰ 'ਤੇ ਪਾਇਆ ਜਾ ਰਿਹਾ ਹੈ। ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ 'ਆਪ' ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ਼ ਬਣਾ ਰਹੀ ਹੈ ਅਤੇ ਲੋਕ ਭਵਿੱਖ ਵਿੱਚ ਮੁੜ ਮੂਰਖ਼ ਨਹੀਂ ਬਣਨਗੇ।

ਇਸ ਤੋਂ ਇਲਾਵਾ ਬ੍ਰਹਮਪੁਰਾ ਨੇ ਭਗਵੰਤ ਮਾਨ 'ਤੇ ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਦੇ ਵਾਅਦੇ ਪੂਰੇ ਨਾ ਕਰਨ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਮੁੱਖ ਮੰਤਰੀ ਦੇ ਪਰਿਵਾਰ ਵੱਲੋਂ ਵੀ.ਆਈ.ਪੀ ਕਲਚਰ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਹੀ ਪਰਿਵਾਰ ਨਾਲ ਪੰਜਾਬ ਪੁਲਿਸ ਕਰਮੀਆਂ ਸਮੇਤ ਪਾਇਲਟ ਵਾਹਨਾਂ ਦੇ ਕਾਫ਼ਲਿਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿੰਨ੍ਹਾਂ ਕੋਲ ਅਜਿਹਾ ਕਰਨ ਲਈ ਕੋਈ ਸਵਿਧਾਨਕ ਹੱਕ ਨਹੀਂ ਹੈ। 

ਉਨ੍ਹਾਂ ਨੇ ਪੰਜਾਬ ਦੀ ਬਦਕਿਸਮਤੀ 'ਤੇ ਅਫਸੋਸ ਜ਼ਾਹਰ ਕੀਤਾ, ਜਿੱਥੇ ਨਾਗਰਿਕ ਆਪਣੇ ਮੁੱਖ ਮੰਤਰੀ ਦਾ ਅਸਲ ਕਿਰਦਾਰ ਦੂਜੇ ਰਾਜਾਂ ਦੇ ਲੋਕਾਂ ਨੂੰ ਨਹੀਂ ਬਿਆਨ ਵੀ ਨਹੀਂ ਕਰ ਸਕਦੇ। ਸ੍ਰ. ਬ੍ਰਹਮਪੁਰਾ ਨੇ ਦੋਸ਼ ਲਾਇਆ ਪੰਜਾਬ ਦੇ ਲੋਕ ਬਹੁਤ ਵੱਡੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ, ਜਿਸ ਦੀ ਦੁਰਵਰਤੋਂ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦੂਜੇ ਰਾਜਾਂ ਵਿੱਚ ਪਾਰਟੀ ਪ੍ਰਚਾਰ ਲਈ ਕੀਤੀ ਹੈ। 

ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੇਗੀ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਵਾਅਦਿਆਂ ਨਾਲ ਮੂਰਖ਼ ਬਣਾਇਆ ਹੈ। ਸ੍ਰ. ਬ੍ਰਹਮਪੁਰਾ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੇ ਤਰੱਕੀ ਕੀਤੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਮਹੱਤਵਪੂਰਨ ਵਿਕਾਸ ਨੂੰ ਉਜਾਗਰ ਕੀਤਾ। 

ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਮਜ਼ਬੂਤ ਹੋ ਸਕਦਾ ਹੈ, ਜਿੰਨਾਂ ਕੋਲ ਸਰਕਾਰ ਚਲਾਉਣ ਅਤੇ ਪ੍ਰਸ਼ਾਸਨ 'ਤੇ ਮਜ਼ਬੂਤ ਪਕੜ ਰੱਖਣ ਲਈ ਆਪਣੇ ਪਿਤਾ, ਦਿੱਗਜ ਸਿਆਸਤਦਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੀ ਯੋਗਤਾ ਅਤੇ ਗੁਣ ਹਨ। ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖਡੂਰ ਸਾਹਿਬ ਹਲਕੇ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਪੋਲ ਖੋਲੀ ਜਾਵੇਗੀ ਜੋ ਕਿ ਝੂਠੇ ਦਿਖਾਵੇ ਹੇਠ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਜਥੇਦਾਰ ਰਾਮ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ ਸੋਨੂ, ਗੁਰਦੇਵ ਸਿੰਘ ਫੱਤੂ ਢੀਂਗਾ , ਪ੍ਰਧਾਨ ਬੀਰਾ ਸਿੰਘ , ਮਨਜਿੰਦਰ ਸਿੰਘ ਸੈਕਟਰੀ , ਬਲਵੰਤ ਸਿੰਘ ਫੌਜੀ ਮੈਂਬਰ ਪੰਚਾਇਤ , ਬਲਕਾਰ ਸਿੰਘ ਫੌਜੀ , ਅੰਗਰੇਜ਼ ਸਿੰਘ, ਮੁਖਤਾਰ ਸਿੰਘ , ਸਾਹਿਬ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ ਲਵਲੀ , ਡਾਕਟਰ ਕੁਲਦੀਪ ਸਿੰਘ ਡੀਪੂ ਵਾਲੇ ,ਗੁਲਜਾਰ ਸਿੰਘ, ਸੰਤੋਖ ਸਿੰਘ, ਬਾਬਾ ਧਰਮ ਸਿੰਘ, ਹੀਰਾ ਸਿੰਘ, ਮਹਿਤਾਬ ਪ੍ਰੀਤ ਸਿੰਘ , ਸਮਾਜ ਪ੍ਰੀਤ ਸਿੰਘ , ਵਿੱਕੀ, ਟੋਨੀ ਆਦਿ ਅਕਾਲੀ ਵਰਕਰ ਹਾਜ਼ਰ ਸਨ।

 

Tags: Ravinder Singh Brahmpura , Shiromani Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD