Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, DC Tarn Taran, Sandeep Kumar, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 18 Dec 2023

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰਪਾਲ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਪ੍ਰਜੈਕਟ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜਣ ਤਾਂ ਜੋ ਆਗਾਮੀ ਬਜਟ ਵਿੱਚ ਉਹਨਾਂ ਕਾਰਜਾਂ ਸਬੰਧੀ ਵਿੱਤੀ ਰਾਸ਼ੀ ਜਾਰੀ ਕੀਤੀ ਜਾ ਸਕੇ।

ਇਸ ਮੌਕੇ ਉਹਨਾਂ ਕਿਹਾ ਹਲਕੇ ਵਿੱਚ ਖੇਡ ਦੇ ਮੈਦਾਨ, ਆਂਗਣਬਾੜੀ ਕੇਂਦਰ ਅਤੇ ਪਾਰਕਾਂ ਬਣਾਉਣ ਲਈ ਵੱਧ ਤੋਂ ਵੱਧ ਪ੍ਰੋਜੈਕਟ ਤਿਆਰ ਕੀਤੇ ਜਾਣ ਤਾਂ ਜੋ ਮਗਨਰੇਗਾ ਸਕੀਮ ਅਧੀਨ ਇਹਨਾਂ ਖੇਡ ਦੇ ਮੈਦਾਨਾਂ, ਆਂਗਣਬਾੜੀ ਕੇਂਦਰਾਾਂ ਅਤੇ ਪਾਰਕਾਂ ਦਾ ਨਿਰਮਾਣ ਕੀਤਾ ਜਾ ਸਕੇ।ਇਸ ਦੌਰਾਨ ਉਹਨਾਂ ਪੰਜਾਬ ਮੰਡੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਸਬੰਧੀ ਵੀ ਸਰਕਾਰ ਨੂੰ ਪ੍ਰਜੈਕਟ ਬਣਾ ਕੇ ਭੇਜੇ ਜਾਣ ਤਾਂ ਜੋ ਹਲਕੇ ਵਿੱਚ ਆਵਾਜਾਈ ਹੋਰ ਬਿਹਤਰ ਹੋ ਸਕੇ।

ਇਸ ਮੌਕੇ ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਸਰਕਾਰੀ ਸਕੂਲਾਂ ਦੀ ਮੇਜਰ ਰਿਪੇਅਰ ਅਤੇ ਨਵੇਂ ਕਲਾਸ ਰੂਮ ਬਣਾਉਣ ਸਬੰਧੀ ਵੀ ਵਿਭਾਗ ਨੂੰ ਪ੍ਰਪੋਜ਼ਲ ਭੇਜਿਆ ਜਾਵੇ ।ਉਹਨਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਖੇਡ ਨਰਸਰੀਆਂ ਬਣਾਉਣ ਲਈ ਵੀ ਵਿਭਾਗ ਨੂੰ ਲਿਖਿਆ ਜਾਵੇ ਤਾਂ ਜੋ ਹਲਕੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹਨਾਂ ਹਲਕਾ ਖਡੂਰ ਸਾਹਿਬ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਮੁਕੰਮਲ ਪ੍ਰੋਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ। ਇਸ ਮੌਕੇ ਉਹਨਾਂ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰਆਂ ਨੂੰ ਕਿਹਾ ਵੱਖ-ਵੱਖ ਵਿਭਾਗਾਂ ਵੱਲੋਂ ਭੇਜੇ ਜਾਣ ਵਾਲ ਵਿਕਾਸ ਕੰਮਾਂ ਦੇ ਅਸਟੀਮੇਟ ਸਮੇਂ-ਸਿਰ ਤਿਆਰ ਕਰਨੇ ਯਕੀਨੀ ਬਣਾਏ ਜਾਣ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , DC Tarn Taran , Sandeep Kumar , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD