Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

ਸਿਹਤ ਮੰਤਰੀ ਪੰਜਾਬ ਵੱਲੋਂ ਲੁਧਿਆਣਾ 'ਚ ਫੋਰਟਿਸ ਹਸਪਤਾਲ ਦਾ ਉਦਘਾਟਨ, ਪੰਜਾਬ 'ਚ ਹੋਵੇਗਾ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ

ਪੰਜਾਬ 'ਚ ਸੈਕੰਡਰੀ ਹੈਲਥਕੇਅਰ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਵੱਲੋਂ 550 ਕਰੋੜ ਰੁਪਏ ਦੇ ਪੈਕੇਜ ਨੂੰ ਵੀ ਮਨਜ਼ੂਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fortis

Web Admin

Web Admin

5 Dariya News

ਲੁਧਿਆਣਾ , 19 Dec 2023

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲੁਧਿਆਣਾ ਸ਼ਹਿਰ ਵਿੱਚ ਫੋਰਟਿਸ ਗਰੁੱਪ ਦੁਆਰਾ ਇੱਕ ਨਵੇਂ, ਅਤਿ-ਆਧੁਨਿਕ ਹਸਪਤਾਲ ਦੀ ਸ਼ੁਰੂਆਤ ਕੀਤੀ, ਜੋ ਕਿ ਰਾਜ ਵਿੱਚ ਇਸ ਨਾਮੀ ਸਿਹਤ ਸੰਭਾਲ ਕੰਪਨੀ ਦੁਆਰਾ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਫੋਰਟਿਸ ਗਰੁੱਪ ਪੰਜਾਬ ਵਿੱਚ ਆਪਣੇ ਬੁਨਿਆਦੀ ਢਾਂਚੇ ਦਾ ਵਿਸਤਾਰ ਕਰ ਰਿਹਾ ਹੈ ਜਿਸਦੇ ਤਹਿਤ ਉਨ੍ਹਾਂ ਸੂਬੇ ਵਿੱਚ ਆਪਣਾ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਖੋਲ੍ਹਿਆ ਹੈ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਚਨਬੱਧ ਹੈ ਕਿਉਂਕਿ ਸਰਕਾਰ ਵੱਲੋਂ ਪਹਿਲਾਂ ਹੀ ਕਈ ਕਦਮ ਚੁੱਕੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪ੍ਰਾਇਮਰੀ ਹੈਲਥਕੇਅਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਲਗਭਗ 664 ਆਮ ਆਦਮੀ ਕਲੀਨਿਕ, 2979 ਤੋਂ ਵੱਧ ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕੀਤੇ ਹਨ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਰੋੜਾਂ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ।

ਸੈਕੰਡਰੀ ਸਿਹਤ ਸਹੂਲਤਾਂ ਦਾ ਆਧੁਨਿਕੀਕਰਨ ਕਰਨ ਲਈ 550 ਕਰੋੜ ਰੁਪਏ ਰੱਖੇ ਗਏ ਹਨ, ਜਿਸ ਤਹਿਤ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਅੱਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਨੂੰ ਲੋੜੀਂਦੇ ਫੰਡ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ, ''ਲੁਧਿਆਣਾ ਵਿੱਚ ਫੋਰਟਿਸ ਹੈਲਥਕੇਅਰ ਦਾ ਵਿਸਤਾਰ ਪੰਜਾਬ ਦੇ ਹੈਲਥਕੇਅਰ ਲੈਂਡਸਕੇਪ ਨੂੰ ਉੱਚਾ ਚੁੱਕਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ।

ਨਵੀਂ ਅਤਿ-ਆਧੁਨਿਕ ਸੁਵਿਧਾ ਪਹੁੰਚਯੋਗ, ਉੱਚ-ਗੁਣਵੱਤਾ ਵਾਲੀਆਂ ਮੈਡੀਕਲ ਸੇਵਾਵਾਂ ਲਈ ਸਾਡੀ ਸਰਕਾਰ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ। ਇਹ ਫੋਰਟਿਸ ਸਿਰਫ਼ ਲੁਧਿਆਣਾ ਲਈ ਹੀ ਨਹੀਂ ਸਗੋਂ ਪੂਰੇ ਰਾਜ ਲਈ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਵਿੱਚ ਸਿਹਤ ਸੰਭਾਲ ਪ੍ਰਬੰਧਾਂ ਨੂੰ ਵਧਾਉਣਾ ਅਤੇ ਸਾਡੇ ਨਾਗਰਿਕਾਂ ਦੀ ਭਲਾਈ ਵਿੱਚ ਯੋਗਦਾਨ ਪਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਸਿਹਤ ਖੇਤਰ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਹੈ ਅਤੇ ਡਾਕਟਰੀ ਉੱਤਮਤਾ ਲਈ ਇੱਕ ਮਾਪਦੰਡ ਨਿਰਧਾਰਤ ਕਰਦੀ ਹੈ।''

ਲੁਧਿਆਣਾ ਵਿੱਚ ਨਵੇਂ ਉਦਘਾਟਨ ਕੀਤੇ ਗਏ ਫੋਰਟਿਸ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ 70 ਬਿਸਤਰਿਆਂ ਅਤੇ ਕਈ ਤਰ੍ਹਾਂ ਦੇ ਸਪੈਸ਼ਲਿਟੀ ਕਲੀਨਿਕ ਜਿਵੇਂ ਕਿ ਛਾਤੀ, ਸ਼ੂਗਰ, ਰੀੜ੍ਹ ਦੀ ਹੱਡੀ, ਦਰਦ, ਸਪੋਰਟਸ ਇੰਜਰੀ ਅਤੇ ਚਾਈਲਡ ਕਲੀਨਿਕ ਹਨ। ਹਸਪਤਾਲ 4 ਲੈਮਿਨਾਰ ਫਲੋ ਆਪ੍ਰੇਸ਼ਨ ਥੀਏਟਰਾਂ, ਐਡਵਾਂਸਡ ਡਾਇਗਨੌਸਟਿਕਸ, ਅਤੇ 24/7 ਟ੍ਰਾਈਜ ਨਾਲ ਲੈਸ ਹੈ। ਆਪਣੀ ਡਾਕਟਰੀ ਮੁਹਾਰਤ ਤੋਂ ਇਲਾਵਾ ਹਸਪਤਾਲ ਉੱਨਤ ਸੇਵਾਵਾਂ ਪ੍ਰਦਾਨ ਕਰਦਾ ਹੈ।

ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਫੋਰਟਿਸ ਹੈਲਥਕੇਅਰ ਦੇ ਸੀਨੀਅਰ ਪ੍ਰਬੰਧਨ ਅਧਿਕਾਰੀ ਜਿਨ੍ਹਾਂ ਵਿੱਚ ਡਾ. ਆਸ਼ੂਤੋਸ਼ ਰਘੂਵੰਸ਼ੀ, ਐਮ.ਡੀ. ਅਤੇ ਸੀ.ਈ.ਓਸ ਸ਼੍ਰੀ ਅਨਿਲ ਵਿਨਾਇਕ, ਗਰੁੱਪ ਸੀ.ਓ.ਓ. ਸ੍ਰੀ ਵਿਵੇਕ ਕੁਮਾਰ ਗੋਇਲ, ਸੀ.ਐਫ.ਓ. ਡਾ. ਬਿਸ਼ਨੂ ਪਾਨੀਗ੍ਰਹੀ, ਗਰੁੱਪ ਹੈੱਡ ਮੈਡੀਕਲ ਰਣਨੀਤੀ ਅਤੇ ਸੰਚਾਲਨ, ਸ਼੍ਰੀ ਅਸ਼ੀਸ਼ ਭਾਟੀਆ, ਬਿਜ਼ਨਸ ਹੈੱਡ ਅਤੇ ਡਾ. ਵਿਸ਼ਵਦੀਪ ਗੋਇਲ, ਐਸ.ਬੀ.ਯੂ. ਹੈੱਡ, ਫੋਰਟਿਸ ਲੁਧਿਆਣਾ ਵੀ ਸ਼ਾਮਲ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fortis

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD