Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਲੱਲ ਕਲਾਂ ਵਿਖੇ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਲਗਾਏ ਗਏ ਸੁਵਿਧਾ ਕੈਂਪ ਦਾ ਨਿਰੀਖਣ

ਕਿਹਾ! ਵਿਕਸਤ ਭਾਰਤ ਦਾ ਸੁਪਨਾ ਸਮਾਜ ਦੇ ਸਮੂਹਿਕ ਯਤਨਾਂ ਨਾਲ ਕੀਤਾ ਜਾ ਸਕਦਾ ਹੈ ਸਾਕਾਰ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Viksit Bharat Sankalp Yatra, VBSY, Information Education and Communication, Meri Kahani Meri Zubani, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੱਲ ਕਲਾਂ (ਲੁਧਿਆਣਾ) , 19 Dec 2023

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸਮਰਾਲਾ ਨੇੜੇ ਪਿੰਡ ਲੱਲ ਕਲਾਂ ਵਿਖੇ, ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਗਏ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲਗਾਏ ਗਏ ਸੁਵਿਧਾ ਕੈਂਪ ਦਾ ਨੀਰੀਖਣ ਕੀਤਾ। ਇਸ ਮੌਕੇ ਰਾਜਪਾਲ ਪੁਰੋਹਿਤ ਵਲੋਂ ਲੋਕਾਂ ਨੂੰ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਵਿਕਸ਼ਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕੀਤੀ, ਜਿਸ ਦਾ ਉਦੇਸ਼ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣਾ ਹੈ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਐਸ.ਪੀ. ਅਮਨੀਤ ਕੋਂਡਲ ਦੇ ਨਾਲ ਰਾਜਪਾਲ ਨੇ ਕਿਹਾ ਕਿ ਇਹ ਪਹਿਲਕਦਮੀ ਭਾਰਤ ਸਰਕਾਰ ਵੱਲੋਂ ਇਨ੍ਹਾਂ ਭਲਾਈ ਸਕੀਮਾਂ ਲਈ ਯੋਗ ਹਰੇਕ ਲਾਭਪਾਤਰੀ ਤੱਕ ਪਹੁੰਚ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬੀਆਂ ਨੂੰ ਖੁੱਲ੍ਹੇ ਦਿਲ ਵਾਲੇ, ਨਿੱਘੇ ਅਤੇ ਪਰਾਹੁਣਚਾਰੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵਿੱਚ ਘੁਲ-ਮਿਲ ਕੇ ਬੇਹੱਦ ਖੁਸ਼ੀ ਮਹਿਸੂਸ ਕਰਦੇ ਹਨ।

ਰਾਜਪਾਲ ਪੁਰੋਹਿਤ ਨੂੰ ਦੱਸਿਆ ਗਿਆ ਕਿ ਇਸ ਸਕੀਮ ਅਧੀਨ 941 ਗ੍ਰਾਮ ਪੰਚਾਇਤਾਂ ਅਤੇ 751 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਹੁਣ ਤੱਕ 300 ਦੇ ਕਰੀਬ ਪਿੰਡ ਕਵਰ ਵੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਇਸ ਸਕੀਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਰੋਜ਼ਾਨਾ ਦਸ ਦੇ ਕਰੀਬ ਜਾਗਰੂਕਤਾ ਵੈਨਾਂ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਇੱਕ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਸਮਾਗਮ ਦੌਰਾਨ ਹਾਜ਼ਰ ਲਾਭਪਾਤਰੀਆਂ ਨੇ ਵਿਕਸ਼ਿਤ ਭਾਰਤ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਪ੍ਰਣ ਲਿਆ।

ਸੁਵਿਧਾ ਕੈਂਪ ਦੌਰਾਨ ਬੈਂਕਾਂ, ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈ, ਇਸਤਰੀ ਤੇ ਬਾਲ ਵਿਕਾਸ, ਪੇਂਡੂ ਵਿਕਾਸ ਆਦਿ ਸਮੇਤ 18 ਵਿਭਾਗਾਂ ਨੇ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦਿੱਤਾ। ਇਸ ਸਕੀਮ ਤਹਿਤ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰ ਰਹੀਆਂ ਸਨ। ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮਾਂ ਤੋਂ ਇਲਾਵਾ ਪਿੰਡ ਪੱਧਰ 'ਤੇ ਰਜਿਸਟਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਤੁਰੰਤ ਲਾਭ ਯਕੀਨੀ ਬਣਾਉਣ ਲਈ ਕਈ ਸਰਕਾਰੀ ਵਿਭਾਗਾਂ ਨੂੰ ਇਸ ਕੰਮ ਲਈ ਸ਼ਾਮਲ ਕੀਤਾ ਗਿਆ ਹੈ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Viksit Bharat Sankalp Yatra , VBSY , Information Education and Communication , Meri Kahani Meri Zubani , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD