Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਛੀਨਾ ਵਲੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕਿਹਾ! ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨਗੀਆਂ ਸੰਗਤਾਂ

Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 19 Dec 2023

Last updated on: Dec 19, 2023, 00:00 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ, ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਰਸ਼ਨ ਕਰਵਾਉਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਰਸ਼ਨ ਕਰਵਾਏਗੀ।ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਭਰ ਦੇ ਵਿੱਚ ਪੰਜਾਬੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਨੇ। 

ਲੁਧਿਆਣਾ ਹਲਕਾ ਦੱਖਣੀ ਵਿਧਾਨ ਸਭਾ ਤੋਂ ਅੱਜ ਬੱਸ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵੱਲੋਂ ਜਿੱਥੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਦੇ ਨਾਲ ਪੰਜਾਬੀਆਂ ਨੂੰ ਖਾਸ ਕਰਕੇ ਸੂਬੇ ਦੇ ਬਜ਼ੁਰਗਾਂ ਨੂੰ ਬਿਨ੍ਹਾ ਕੋਈ ਪੈਸੇ ਖਰਚੇ ਸਰਕਾਰ ਮੰਦਿਰ, ਘੁਰੂ ਘਰਾਂ ਦੇ ਨਾਲ ਹੋਰ ਧਾਰਮਿਕ ਸਥਾਨ ਦੇ ਦਰਸ਼ਨ ਕਰਵਾ ਰਹੀ ਹੈ ਜੋ ਕਿ ਸ਼ਲਾਘਾ ਯੋਗ ਕਦਮ ਹੈ।

ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਉਹ ਇਹਨਾਂ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਬੇਹੱਦ ਉਤਸੁਕ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਦੇ ਨਾਲ ਜਿੱਥੇ ਲੋਕ ਵੱਧ ਤੋਂ ਵੱਧ ਧਰਮ ਦੇ ਨਾਲ ਜੁੜਨਗੇ ਉੱਥੇ ਹੀ ਆਪਸੀ ਭਾਈਚਾਰਕ ਸਾਂਝ ਅਤੇ ਸਮਾਜ ਨੂੰ ਇੱਕਜੁੱਟ ਕਰਨ ਲਈ ਵੀ ਇਹ ਇੱਕ ਚੰਗਾ ਉਪਰਾਲਾ ਹੈ ਖਾਸ ਕਰਕੇ ਉਹ ਲੋਕ ਜੋ ਕਿ ਆਪਣੇ ਖਰਚੇ 'ਤੇ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਨਹੀਂ ਕਰ ਪਾਉਂਦੇ ਜਿੱਥੇ ਉਹ ਜਾਣਾ ਚਾਹੁੰਦੇ ਹਨ. ਉਹਨਾਂ ਕਿਹਾ ਕਿ ਚਾਹਵਾਨ ਵਿਅਕਤੀ ਤੀਰਕ ਯਾਤਰਾ ਸਬੰਧੀ ਆਪਣੀ ਰਜਿਸਟਰੇਸ਼ਨ ਉਹਨਾਂ ਦੇ ਦਫਤਰ ਵਿੱਚ ਆ ਕੇ ਵੀ ਕਰਵਾ ਸਕਦੇ ਹਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD