Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Vigilance Bureau Punjab

Web Admin

Web Admin

5 Dariya News

ਚੰਡੀਗੜ੍ਹ , 19 Dec 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD