Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਜ਼ਿੰਦਗੀ ਦੇ ਰੂ-ਬ-ਰੂ’ ਕਾਵਿ-ਸੰਗ੍ਰਹਿ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਕਰਵਾਈ ਗਈ

Mohali Bhasha Vibhag

Web Admin

Web Admin

5 Dariya News

ਐਸ.ਏ.ਐਸ.ਨਗਰ , 19 Dec 2023

Last updated on: Dec 19, 2023, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮੰਗਲਵਾਰ ਨੂੰ ਕੇਵਲਜੀਤ ਸਿੰਘ ‘ਕੰਵਲ’ ਦਾ ਕਾਵਿ-ਸੰਗ੍ਰਹਿ ‘ਜ਼ਿੰਦਗੀ ਦੇ ਰੂ-ਬ-ਰੂ’ ਲੋਕ ਅਰਪਣ ਅਤੇ ਵਿਚਾਰ ਚਰਚਾ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕੇਵਲਜੀਤ ਸਿੰਘ ‘ਕੰਵਲ’ ਨੂੰ ਕਾਵਿ-ਸੰਗ੍ਰਹਿ ‘ਜ਼ਿੰਦਗੀ ਦੇ ਰੂ-ਬ-ਰੂ’ ਲਈ ਮੁਬਾਰਕਬਾਦ ਦਿੱਤੀ। 

ਉਨ੍ਹਾਂ ਆਖਿਆ ਕਿ ਹਥਲੀ ਪੁਸਤਕ ਸਮੁੱਚੇ ਰੂਪ ਵਿਚ ਜ਼ਿੰਦਗੀ ਦੀ ਭਰਪੂਰਤਾ ਨੂੰ ਸਮਰਪਿਤ ਹੈ। ਡਾ. ਬੋਹਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਕਾਵਿ-ਸੰਗ੍ਰਹਿ ‘ਜ਼ਿੰਦਗੀ ਦੇ ਰੂ-ਬ-ਰੂ’ ਨੂੰ ਲੋਕ ਅਰਪਣ ਕਰਨ ਉਪਰੰਤ ਵਿਚਾਰ ਚਰਚਾ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਸੁਰਿੰਦਰ ਸਿੰਘ ਸੁੰਨੜ ਵੱਲੋਂ ਆਖਿਆ ਗਿਆ ਕਿ ਜ਼ਿੰਦਗੀ ਦੇ ਸਰੋਕਾਰਾਂ ਦੀ ਬਾਤ ਪਾਉਂਦੀ ਇਹ ਕਵਿਤਾ ਜ਼ਿੰਦਗੀ ਦੇ ਉਤਸਵ ਦੀ ਕਵਿਤਾ ਹੋ ਨਿਬੜਦੀ ਹੈ। 

ਇਸ ਵਿਚਲਾ ਕਾਵਿ-ਪਾਤਰ ਕੁਦਰਤ ਨਾਲ ਸੰਬਾਦਕੀ ਰਿਸ਼ਤਾ ਸਿਰਜਦਾ ਹੈ। ਮੁੱਖ ਮਹਿਮਾਨ ਡਾ. ਲਖਵਿੰਦਰ ਸਿੰਘ ਜੌਹਲ ਵੱਲੋਂ ਆਖਿਆ ਗਿਆ ਕਿ ਸਾਹਿਤਕਾਰ ਦਾ ਫ਼ਰਜ਼ ਹੁੰਦਾ ਹੈ ਕਿ ਉਹ ਅਜਿਹਾ ਸਮਾਜ ਬੋਧ ਪੈਦਾ ਕਰੇ ਕਿ ਪਾਠਕ ਆਪਣੇ ਆਲੇ-ਦੁਆਲੇ ਪਸਰੇ ਕੁਹਜ ਅਤੇ ਕੁਰੀਤੀਆਂ ਪ੍ਰਤੀ ਚੇਤੰਨ ਹੋ ਸਕੇ। ਇਸ ਪੁਸਤਕ ਦੇ ਲੇਖਕ ਨੇ ਹਥਲੇ ਕਾਵਿ-ਸੰਗ੍ਰਹਿ ਵਿੱਚ ਇਹ ਫ਼ਰਜ਼ ਬਾਖ਼ੂਬੀ ਨਿਭਾਇਆ ਹੈ।

 ਵਿਸ਼ੇਸ਼ ਮਹਿਮਾਨ ਸ਼੍ਰੀ ਦਿਲਬਾਗ ਸਿੰਘ ਅਨੁਸਾਰ ਇਨ੍ਹਾਂ ਸਰਲ ਅਤੇ ਸਧਾਰਨ ਦਿੱਖ ਵਾਲੀਆਂ ਕਵਿਤਾਵਾਂ ਦੀ ਪਿੱਠਭੂਮੀ ਵਿਚ ਅਸਧਾਰਨਤਾ ਫੈਲੀ ਹੋਈ ਹੈ। ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਕਵਿਤਾਵਾਂ ਵਿਚ ਗਦ ਕਵਿਤਾ ਦਾ ਗੁਣ ਸ਼ਾਮਲ ਹੈ। ਪ੍ਰਿੰ. ਬਹਾਦਰ ਸਿੰਘ ਗੋਸਲ ਵੱਲੋਂ ਆਖਿਆ ਗਿਆ ਕਿ ਇਹ ਕਵਿਤਾ ਸਮਾਜਿਕ ਸਿਸਟਮ ਵਿਰੁੱਧ ਬਾਗੀ ਸੁਰ ਅਖ਼ਤਿਆਰ ਕਰਦੀ ਹੋਈ ਨਰੋਏ ਪ੍ਰਬੰਧ ਦੀ ਸਿਰਜਣਾ ਲਈ ਯਤਨਸ਼ੀਲ ਹੈ।

ਪਰਚਾ ਲੇਖਕ ਸ਼੍ਰੀ ਗੁਰਜੰਟ ਸਿੰਘ ਵੱਲੋਂ ‘ਸਮਕਾਲੀ ਜੀਵਨ ਬੋਧ ਦਾ ਕਾਵਿ ਪ੍ਰਵਚਨ ‘ਜ਼ਿੰਦਗੀ ਦੇ ਰੂ-ਬ-ਰੂ’ ਵਿਸ਼ੇ ’ਤੇ ਪ੍ਰਭਾਵਪੂਰਨ ਪਰਚਾ ਪੜ੍ਹਦੇ ਹੋਏ ਕਿਹਾ ਕਿ ‘ਕੰਵਲ’ ਹਰ ਪ੍ਰਕਾਰ ਦੇ ਵਿਤਕਰੇ ਅਤੇ ਸੋਸ਼ਣ ਨੂੰ ਰੱਦਦਾ ਹੋਇਆ ਮਾਨਵਵਾਦੀ-ਸਮਾਜਵਾਦੀ ਵਿਚਾਰਧਾਰਾ ਨੂੰ ਸਥਾਪਤ ਕਰਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕਵੀ ਉਤਰ-ਆਧੁਨਿਕਤਾ ਦੇ ਤਲਿੱਸਮ ਵਿਚ ਜੜ੍ਹ ਹੋ ਚੁੱਕੀ ਮਨੁੱਖੀ ਚੇਤਨਾ ਨੂੰ ਝੰਜੋੜਦਾ ਹੈ। 

ਕੇਵਲਜੀਤ ਸਿੰਘ ‘ਕੰਵਲ’ ਵੱਲੋਂ ਆਪਣੀ ਪੁਸਤਕ ਬਾਰੇ ਆਖਿਆ ਗਿਆ ਕਿ ਸਮਾਜਿਕ ਨਾਬਰਾਬਰੀ ਅਤੇ ਪਾੜਾ ਮੈਨੂੰ ਵਿਚਲਿਤ ਕਰਦਾ ਹੈ। ਇਸੇ ਪੀੜ ਨੂੰ ਵਿਅਕਤ ਕਰਦੀ ਮੇਰੀ ਕਲਮ ਮਾਨਵਤਾ ਦਾ ਹੋਕਾ ਦਿੰਦੀ ਹੈ ਅਤੇ ਬੰਦੇ ਨੂੰ ਬੰਦਾ ਬਣੇ ਰਹਿਣ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਆਪਣੀਆਂ ਕਈ ਕਵਿਤਾਵਾਂ ਦਾ ਪਾਠ ਵੀ ਕੀਤਾ ਗਿਆ।

ਇਨ੍ਹਾਂ ਤੋਂ ਇਲਾਵਾ ਵਿਚਾਰ ਚਰਚਾ ਵਿਚ ਸਤਬੀਰ ਕੌਰ ਅਤੇ ਬਲਕਾਰ ਸਿੰਘ ਸਿੱਧੂ ਵੱਲੋਂ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਈ ਗਈ। ਬਲਵਿੰਦਰ ਸਿੰਘ ਢਿੱਲੋਂ ਵੱਲੋਂ ਕਾਵਿ-ਸੰਗ੍ਰਹਿ ‘ਜ਼ਿੰਦਗੀ ਦੇ ਰੂ-ਬ-ਰੂ’ ਵਿੱਚੋਂ ਕਵਿਤਾ 'ਦੋ ਬੋਹੜ' ਦਾ ਕਵਿਤਾ-ਪਾਠ ਕੀਤਾ ਗਿਆ। ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਕਾਰਜ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ।

ਇਸ ਮੌਕੇ ਪ੍ਰਭਜੋਤ ਕੌਰ ਢਿੱਲੋਂ, ਕਰਨਲ ਅਮਰਜੀਤ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਗੱਡੂ, ਡਾ. ਸੁਨੀਤਾ ਸੈਣੀ, ਬਲਕਾਰ ਸਿੰਘ ਸਿੱਧੂ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਧਿਆਨ ਸਿੰਘ ਕਾਹਲੋਂ, ਡਾ. ਮਨਜੀਤ ਸਿੰਘ 'ਮਝੈਲ', ਕਮਲਜੀਤ ਸਿੰਘ ਬਨਵੈਤ, ਧਿਆਨ ਸਿੰਘ ਕਾਹਲੋਂ, ਰਾਜਿੰਦਰ ਰੇਨੂੰ, ਵਿੱਕੀ ਸਿੰਘ, ਦਰਸ਼ਨ ਤਿਉਣਾ, ਮਨਜੀਤ ਕੌਰ ਮੀਤ, ਜਸਪਾਲ ਸਿੰਘ ਦੇਸੂਵੀ, ਐਡਵੋਕੇਟ ਨੀਲਮ ਨਾਰੰਗ, ਭਗਤ ਰਾਮ ਰੰਗਾੜਾ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD