ਅੱਜ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਬਲਾਕ ਗਿੱਦੜਬਾਹਾ ਦੇ ਪਿੰਡ ਘੱਗਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ—ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਬਲਾਕ ਗਿਦਬਾਹਾ ਦੇ 3 ਪਿੰਡ, ਘੱਗਾ, ਥੇਹੜੀ ਅਤੇ ਫਕਰਸਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਐਸ.ਡੀ.ਐਮ. ਗਿਦੜਬਾਹਾ ਡਾ. ਅਜੀਤਪਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਹੁੰਦੇ ਹਨ।
ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਰਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਹਨਾਂ ਦਾ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਹੱਲ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਇਸ ਮੌਕੇ ਸ੍ਰੀਮਤੀ ਮਨਦੀਪ ਕੌਰ ਸਰਪੰਚ, ਸ੍ਰੀ ਹਰਬੰਸ ਸਿੰਘ ਸਰਪੰਚ, ਸ੍ਰੀ ਕੁਲਦੀਪ ਸਿੰਘ, ਸੁਖਬੀਰ ਸਿੰਘ, ਰੇਸ਼ਮ ਸਿੰਘ ਲਾਡੀ ਆਪ ਆਗੂ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ।