Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਕਿਹਾ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ

Mukh Mantri Tirth Yatra Scheme

5 Dariya News

5 Dariya News

5 Dariya News

ਪਟਿਆਲਾ , 19 Dec 2023

Last updated on: Dec 19, 2023, 00:00 IST

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਲੋੜਵੰਦਾਂ ਸਮੇਤ ਸਕੀਮ ਵਡੇਰੀ ਉਮਰ ਤੇ ਆਰਥਿਕ ਤੰਗੀ ਕਾਰਨ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ।

ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ।

ਵਿਧਾਇਕ ਕੋਹਲੀ ਨੇ ਅੱਗੇ ਦੱਸਿਆ ਕਿ ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਵੀ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD