Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 163 ਲੋਕਾਂ ਨੇ ਲਿਆ ਲਾਭ : ਈਸ਼ਾ ਸਿੰਗਲ

ਸਵਾਈਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਾਏ ਗਏ 8 ਫਲੂ ਕਾਰਨਰ

Swine Flu Threat at Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Dec 2023

Last updated on: Dec 19, 2023, 00:00 IST

ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। 

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਲਾਭ ਦੇਣ ਲਈ ਅਮਲੋਹ ਦੀ ਟੈਲੀਫੋਨ ਐਕਸਚੇਂਜ ਨੇੜੇ 22.34 ਲੱਖ ਦੀ ਲਾਗਤ ਨਾਲ ਇੱਕ ਹੋਰ ਆਮ ਆਦਮੀ ਕਲੀਨਿਕ ਬਣਾਇਆ ਜਾ ਰਿਹਾ ਹੈ ਤਾਂ ਜੋ ਨਾਗਰਿਕ ਆਪਣੇ ਘਰਾਂ ਨੇੜੇ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਦੀ ਬਿਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਬਲਾਕ ਪ੍ਰਾਇਮਰੀ ਸਿਹਤ ਕੇਂਦਰ ਤੇ ਕਮਿਉਨਿਟੀ ਹੈਲਥ ਸੈਂਟਰ ਵਿਖੇ ਕੁੱਲ 08 ਫਲੂ ਕਾਰਨਰ ਬਣਾਏ ਗਏ ਹਨ ਜਿਥੇ ਕਿ ਸਵਾਈਨ ਫਲੂ ਦੇ ਸੰਭਾਵਿਤ ਮਰੀਜਾਂ ਦਾ ਇਲਾਜ ਕੀਤਾ ਜਾਂਦਾ ਹੈ। 

ਇਨ੍ਹਾਂ ਫਲੂ ਕਾਰਨਰਾਂ ਵਿੱਚ ਲੋੜੀਂਦੀਆਂ ਮਸ਼ੀਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਇਸ ਬਿਮਾਰੀ ਦੇ ਮਰੀਜਾਂ ਦਾ ਇਲਾਜ ਕਰਨ ਵਾਸਤੇ 128 ਬੈੱਡ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਬਿਮਾਰੀ ਵਧੇਰੇ ਨਾ ਫੈਲ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪੇ ਦੀ ਦਰ ਵਿੱਚ ਵਾਧਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਗਰਭ ਦੌਰਾਨ ਹੋਈਆਂ ਮੌਤਾਂ ਬਾਰੇ ਵਿਸਥਾਰ ਵਿੱਚ ਰਿਪੋਰਟ ਤਿਆਰ ਕੀਤੀ ਜਾਵੇ।ਈਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ " ਸਾਡੇ ਬਜ਼ੁਰਗ ਸਾਡਾ ਮਾਣ " ਮੁਹਿੰਮ ਤਹਿਤ ਬਸੀ ਪਠਾਣਾ ਦੇ ਓਲਡ ਏਜ ਹੋਮ ਵਿਖੇ 906 ਬਜੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ 646 ਬਜੁਰਗਾਂ ਦੇ ਲੈਬ ਟੈਸਟ ਕੀਤੇ ਗਏ। 

ਇਸ ਤੋਂ ਇਲਾਵਾ 906 ਬਜੁਰਗਾਂ ਦੇ ਸਿਹਤ ਕਾਰਡ ਵੀ ਬਣਾਏ ਗਏ। ਉਨ੍ਹਾਂ ਦੱਸਿਆ ਕਿ ਦਿਲ ਦੇ ਦੌਰੇ ਦੇ ਮਰੀਜਾਂ ਨੂੰ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ, ਕਮਿਊਨਿਟੀ ਸਿਹਤ ਕੇਂਦਰ ਅਮਲੋਹ ਅਤੇ ਖੇੜਾ ਵਿਖੇ ਹਾਰਟ ਅਟੈਕ ਰਿਸਪੌਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਕਿ 24 ਘੰਟੇ ਕੰਮ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਦੀ ਰਾਜ ਪੱਧਰੀ ਟੀਮ ਵੱਲੋਂ ਨਿਗਰਾਨੀ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।

 

Tags: Health , Davinderjit Kaur , Civil Surgeon Fatehgarh Sahib , Fatehgarh Sahib , Isha Singhal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD