Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

'ਮੁੱਖ ਮੰਤਰੀ ਤੀਰਥ ਯਾਤਰਾ' ਦੀ ਵਿਸ਼ੇਸ਼ ਬੱਸ ਨੂੰ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਰਵਾਨਾ

ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ

Mukh Mantri Tirth Yatra Scheme

Web Admin

Web Admin

5 Dariya News

ਮੋਗਾ , 19 Dec 2023

Last updated on: Dec 19, 2023, 00:00 IST

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਨਿਹਾਲ ਸਿੰਘ ਵਾਲਾ ਤੋਂ  ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਰਵਾਨਾ ਕਰਨ ਮੌਕੇ ਕੀਤਾ।ਗੱਲਬਾਤ ਕਰਦਿਆਂ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਹਰੇਕ ਹਲਕੇ ਤੋਂ 8-8 ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ।  ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

 ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ । ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।ਵਿਧਾਇਕ ਬਿਲਾਸਪੁਰ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD