Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ

 

“ਸਾਕਾ ਕਾਵਿ”ਦੀ ਮਹੱਤਤਾ ਦਰਸਾਉਂਦੀ ਵੱਡ ਆਕਾਰੀ ਪੁਸਤਕ ਲਿਖ ਕੇ ਡਾ. ਲਾਭ ਸਿੰਘ ਖੀਵਾ ਨੇ ਇਤਿਹਾਸਕ ਕਾਰਜ ਕੀਤਾ ਹੈ - ਗੁਰਭਜਨ ਗਿੱਲ

Book

Web Admin

Web Admin

5 Dariya News

ਲੁਧਿਆਣਾ , 19 Dec 2023

Last updated on: Dec 19, 2023, 00:00 IST

ਪੰਜਾਬੀ ਲੋਕ ਧਾਰਾ ਵਿੱਚ “ਸਾਕਾ ਕਾਵਿ”ਦੀ ਮਹੱਤਤਾ ਦਰਸਾਉਂਦੀ ਵੱਡ ਆਕਾਰੀ ਪੁਸਤਕ ਲਿਖ ਕੇ ਡਾ. ਲਾਭ ਸਿੰਘ ਖੀਵਾ ਨੇ ਇਤਿਹਾਸਕ ਕਾਰਜ ਕੀਤਾ ਹੈ। ਪੰਜਾਬ ਦੀ ਇਸ ਮਾਣ ਮੱਚੀ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਤੀਕ ਪਹੁੰਚਾਉਣ ਲਈ ਵਿਦਿਅਕ, ਧਾਰਮਿਕ ਤੇ ਸਾਹਿੱਤਕ ਸੰਸਥਾਵਾਂ ਨੂੰ ਪਹਿਲ ਕਦਮੀ ਕਰਨੀ ਚਾਹੀਦੀ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਇਹ ਪੁਸਤਕ ਡਾ. ਲਾਭ ਸਿੰਘ ਖੀਵਾ ਤੋਂ ਪ੍ਰਾਪਤ ਕਰਦਿਆਂ ਇਹ ਸ਼ਬਦ ਕਹੇ। 

ਉਨ੍ਹਾਂ ਕਿਹਾ ਕਿ ਸਾਕਾ ਸਾਹਿੱਤ ਵਿੱਚ ਸਾਕਾ ਚਾਂਦਨੀ ਚੌਂਕ,ਸਾਕਾ ਮੁਕਤਸਰ, ਸਾਕਾ ਚਮਕੌਰ ਸਾਹਿਬ, ਸਾਕਾ ਸਰਹੰਦ, ਸਾਕਾ ਨਨਕਾਣਾ ਸਾਹਿਬ, ਸਾਕਾ ਗੁਰੂ ਕਾ ਬਾਗ ਤੇ ਪੰਜਾਬੀ ਸਮਾਜ। ਦੀ ਮਾਨਸਿਕਤਾ ਨੂੰ ਅਸਰ ਅੰਦਾਜ਼ ਕਰਨ ਵਾਲੇ ਸਾਕਿਆਂ ਬਾਰੇ ਜਾਣਕਾਰੀ ਸਾਡੇ ਕੋਲ ਪਹਿਲਾ ਸਿਰਫ਼ ਢਾਡੀ ਕਵੀਸ਼ਰਾਂ ਜਾਂ ਲੋਕ ਗਾਇਕਾ ਨਰਿੰਦਰ ਬੀਬਾ ਜੀ ਰਾਹੀਂ ਹੀ ਵਿਸਥਾਰ ਰੂਪ ਵਿੱਚ ਆਈ ਹੈ। ਇਸ ਬਾਰੇ ਸਿੱਧਾਂਤਕ ਤੇ ਪਾਠ ਮੂਲਕ ਵਿਚਾਰ ਪਹਿਲੀ ਵਾਰ ਕਰਕੇ ਡਾ. ਲਾਭ ਸਿੰਘ ਖੀਵਾ ਨੇ ਵਡਮੁੱਲਾ ਕਾਰਜ ਕੀਤਾ ਹੈ। ਇਸ ਪੁਸਤਕ ਨੂੰ ਪ੍ਰਕਾਸ਼ਤ ਕਰਕੇ ਕੁਝ ਸਮਾ ਪਹਿਲਾਂ ਚੇਤਨਾ ਪ੍ਰਕਾਸ਼ਨ ਨੇ ਮੁੱਲਵਾਨ ਟੈਕਸਟ ਨੂੰ ਸੰਭਾਲਿਆ ਹੈ।

ਉਨ੍ਹਾਂ ਕੇਂਦਰੀ ਪੰਜਾਬੀ ਲੇਖਕ ਸਭਾਵਾਂ ਦੇ ਪ੍ਰਧਾਨ ਸਾਹਿਬਾਂ ਪਵਨ ਹਰਚੰਦਪੁਰੀ ਤੇ ਦਰਸ਼ਨ ਬੁੱਟਰ ਨੂੰ ਬੇਨਤੀ ਕੀਤੀ ਕਿ ਉਹ ਅਜਿਹੀਆਂ ਮਹੱਤਵ ਪੂਰਨ ਕਿਰਤਾਂ ਬਾਰੇ ਵਿਚਾਰ ਚਰਚਾ ਕਰਵਾਉਣ ਦੀ ਰੀਤ ਅੱਗੇ ਤੋਰਨ। ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਪੰਜਾਬੀ ਕਵੀ ਪ੍ਰੋ. ਰਵਿੰਦਰ ਭੱਠਲ ਨੇ ਕਿਹਾ ਕਿ ਮਾਲਵੇ ਦੀ ਕਵੀਸ਼ਰੀ ਪਰੰਪਰਾ ਬਾਰੇ ਖੋਜ ਕਾਰਜ ਕਰਨ ਉਪਰੰਤ ਡਾ. ਲਾਭ ਸਿੰਘ ਖੀਵਾ ਨੇ ਨਿਰੰਤਰ ਹਰ ਕਦਮ ਅੱਗੇ ਹੀ ਪੁੱਟਿਆ ਹੈ ਅਤੇ ਇਹ ਪੁਸਤਕ ਯਕੀਨਨ ਉਸ ਦੀ ਲੋਕ ਧਾਰਾ ਸਾਹਿੱਤ ਵੰਨਗੀ ਵਿੱਚ ਸਿਫ਼ਤੀ ਵਾਧਾ ਕਰੇਗੀ।

ਇਸ ਮੌਕੇ ਪ੍ਰਸਿੱਧ ਵਿਦਵਾਨ ਤੇ ਕਹਾਣੀਕਾਰ ਡਾ. ਜੋਗਿੰਦਰ ਸਿੰਘ ਨਿਰਾਲਾ ਮੁੱਖ ਸੰਪਾਦਕ ਮੁਹਾਂਦਰਾ ਬਰਨਾਲਾ, ਕਹਾਣੀਕਾਰ ਪਰਮਜੀਤ ਮਾਨ, ਸ਼੍ਰੋਮਣੀ ਪੰਜਾਬੀ ਕਵੀ ਬਲਵਿੰਦਰ ਸੰਧੂ,ਲਿਖਾਰੀ ਸਭਾ ਰਾਮਪੁਰ ਦੇ ਸਰਪ੍ਰਸਤ  ਕਹਾਣੀਕਾਰ ਸੁਰਿੰਦਰ ਰਾਮਪੁਰੀ ਤੇ ਪੰਜਾਬੀ ਸ਼ਾਇਰ ਰਾਜਿੰਦਰ ਸ਼ੌਂਕੀ ਨੇ ਵੀ ਡਾ. ਲਾਭ ਸਿੰਘ ਖੀਵਾ ਦੀ ਇਸ ਵਡਮੁੱਲੀ ਖੋਜ ਕਿਰਤ ਦੀ ਸ਼ਲਾਘਾ ਕੀਤੀ।

 

Tags: Gurbhajan Singh Gill , Book , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD