Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ

ਗੜ੍ਹਸ਼ੰਕਰ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵੋਲਵੋ ਬੱਸ ਨੂੰ ਕੀਤਾ ਰਵਾਨਾ

Mukh Mantri Tirth Yatra Scheme

Web Admin

Web Admin

5 Dariya News

ਗੜ੍ਹਸ਼ੰਕਰ , 19 Dec 2023

Last updated on: Dec 19, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੁ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੜ੍ਹਸ਼ੰਕਰ ਤੋਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੁ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਡਿਪਟੀ ਸਪੀਕਰ ਸ਼੍ਰੀ ਰੌੜੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਕਰਨ ਨਾਲ ਲੋਕਾਂ ਨੂੰ ਅਧਿਆਤਮਿਕ ਤੌਰ ’ਤੇ ਮਜ਼ਬੂਤੀ ਮਿਲੇਗੀ।

ਡਿਪਟੀ ਸਪੀਕਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਸਥਾਨ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ਼੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੋਧਿਆ ਅਤੇ ਵਰਿੰਦਾਵਨ (ਉਤਰ ਪ੍ਰਦੇਸ਼), ਸ਼੍ਰੀ ਅਜਮੇਰ ਸ਼ਰੀਫ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੀ ਸਾਲਾਸਰ ਧਾਮ, ਸ਼੍ਰੀ ਖਾਟੁ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾ ਲਈ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।ਜੈ ਕ੍ਰਿਸ਼ਨ ਸਿੰਘ ਰੌੜੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਤੀਰਥ ਯਾਤਰਾ ’ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਰਾਜ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਾਹੀਂ ਏ.ਸੀ ਬੱਸਾਂ ਦੁਆਰਾ ਹੋਵੇਗਾ। 

ਉਨ੍ਹਾਂ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ।ਇਸ ਮੌਕੇ ਜੀ.ਐਮ ਪੰਜਾਬ ਰੋਡਵੇਜ ਹੁਸ਼ਿਆਰਪੁਰ ਡਿਪੂ ਜਸਬੀਰ ਸਿੰਘ, ਡਾ. ਜੰਗ ਬਹਾਦਰ ਸਿੰਘ, ਚਰਨਜੀਤ ਸਿੰਘ ਚੰਨੀ, ਓ.ਐਸ.ਡੀ ਹਰਜਿੰਦਰ ਸਿੰਘ ਧੰਜਲ, ਗੁਰਭਾਗ ਸਿੰਘ ਖੁਰਾਲਗੜ੍ਹ ਸਾਹਿਬ, ਪਰਮਜੀਤ ਸਿੰਘ ਤਰੁਣ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।  

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD