Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਰਿਆਂ ਵੱਲੋਂ ਦੇਸ਼ ਦੀ ਤਰੱਕੀ ਲਈ ਕੰਮ ਕਰਨ ਨਾਲ ਹੀ ਭਾਰਤ ਵਿਸ਼ਵ ਗੁਰੂ ਬਣੇਗਾ : ਬਨਵਾਰੀ ਲਾਲ ਪੁਰੋਹਿਤ

ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਲਾਜ਼ਮੀ

Banwari Lal Purohit

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ ਖਮਾਣੋਂ , 19 Dec 2023

Last updated on: Dec 19, 2023, 00:00 IST

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਜਟਾਣਾ ਉੱਚਾ ਤਹਿਸੀਲ ਖਮਾਣੋਂ ਵਿਖੇ ਪਹੁੰਚੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਕਸਤ ਭਾਰਤ ਵਿੱਚ ਸਹਿਯੋਗ ਦੇਣ ਲਈ ਲੋਕਾਂ ਵੱਲੋਂ ਸੰਕਲਪ ਵੀ ਲਿਆ ਗਿਆ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਹੁਣ ਇਹ ਸਾਡੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਸਮਾਜ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰੀਏ। ਜਦੋਂ ਸਮਾਜ ਦਾ ਹਰ ਨਾਗਰਿਕ ਜਾਗਰੂਕ ਹੋਵੇਗਾ ਉਦੋਂ ਹੀ ਦੇਸ਼ ਵਿਕਸਿਤ ਹੋ ਕੇ ਵਿਸ਼ਵ ਗੁਰੂ ਬਣੇਗਾ। ਇਸੇ ਮੰਤਵ ਦੀ ਪ੍ਰਾਪਤੀ ਲਈ ਵਿਕਸਤ ਭਾਰਤ ਸੰਕਲਪ ਯਾਤਰਾ ਵੱਖ ਵੱਖ ਥਾਵਾਂ ‘ਤੇ ਪਹੁੰਚ ਰਹੀ ਹੈ।

ਸਰਕਾਰ ਦੀਆਂ ਬੈਂਕ ਲੋਨ ਸੰਬਧੀ ਯੋਜਨਾਵਾਂ ਬਾਰੇ ਪਿੰਡ ਦੀਆਂ ਔਰਤਾਂ ਨੂੰ ਜਾਗਰੂਕ ਕਰਦੇ ਹੋਏ ਉਹਨਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦੇ ਲਾਭ ਅਤੇ ਜਾਗਰੂਕਤਾ ਨਾਲ ਔਰਤਾਂ ਖ਼ੁਦ ਦਾ ਬਹੁਤ ਵੱਡਾ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ। ਉਹਨਾਂ ਲਿਜ਼ਤ ਪਾਪੜ ਦੀ ਉਦਾਹਰਣ ਦਿੰਦੇ ਹੋਏ ਔਰਤਾਂ ਨੂੰ ਉਤਸ਼ਾਹਿਤ ਕੀਤਾ ਕਿ ਇਹ ਪਾਪੜ ਬਣਾਉਣ ਦੀ ਸ਼ੁਰੂਆਤ ਸਿਰਫ ਪੰਜ ਔਰਤਾਂ ਵੱਲੋਂ ਕੀਤੀ ਗਈ ਸੀ, ਜਿਸ ਦਾ ਨਾਮ ਅੱਜ ਹਰ ਕੋਈ ਜਾਣਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਜ਼ਰੂਰੀ ਕਿ ਨਸ਼ੇ ਤੋਂ ਬਚਾਇਆ ਜਾਵੇ ਅਤੇ ਇਸ ਬਾਰੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਪਵੇਗਾ। 

ਇਸ ਮੌਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਸਮੇਤ ਭਾਰਤ ਸਰਕਾਰ ਅਤੇ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਰਕਾਰ ਦੀਆਂ ਯੋਜਨਾਵਾਂ ਸੰਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ। 

ਇਸ ਦੌਰਾਨ ਮਾਣਯੋਗ ਰਾਜਪਾਲ ਦੀ ਮੌਜੂਦਗੀ ਵਿੱਚ ਵਿਕਸਤ ਭਾਰਤ ਲਈ ਸੰਕਲਪ ਲਿਆ ਗਿਆ ਅਤੇ ਮੇਰੀ ਕਹਾਣੀ ਮੇਰੀ ਜ਼ੁਬਾਨੀ ਤਹਿਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਵਿਚਾਰ ਵੀ ਸੁਣੇ ਗਏ। ਇਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ । ਵਿਕਸਿਤ ਭਾਰਤ ਸੰਕਲਪ ਯਾਤਰਾ, ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ। ਇਸ ਤਹਿਤ ਖ਼ਾਸ ਤੌਰ ’ਤੇ ਡਿਜ਼ਾਈਨ ਕੀਤੀਆਂ ਗਈਆਂ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।  

ਇਸ ਯਾਤਰਾ ਦੌਰਾਨ ਖ਼ਾਸ ਕਰ ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਸੁਰੱਖਿਆ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਡਰੋਨ ਰਾਹੀਂ ਖੇਤਾਂ ਵਿੱਚ ਸਪਰੇਅ ਆਦਿ ਸਮੇਤ ਹੋਰ ਬਹੁਤ ਸਾਰੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਅੱਜ ਇਸ ਪ੍ਰੋਗਰਾਮ ਤੋਂ ਪਹਿਲਾਂ ਮਾਣਯੋਗ ਰਾਜਪਾਲ ਨੇ ਲੁਧਿਆਣਾ ਦੇ ਪਿੰਡ ਲੱਲ ਕਲਾਂ ਵਿਖੇ ਵੀ ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਸ਼ਿਰਕਤ ਕੀਤੀ ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Viksit Bharat Sankalp Yatra , VBSY , Information Education and Communication , Meri Kahani Meri Zubani , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD