Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਗੁਰਦਿੱਤ ਸਿੰਘ ਸ਼ੇਖੋਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ

Mukh Mantri Tirth Yatra Scheme

Web Admin

Web Admin

5 Dariya News

ਫਰੀਦਕੋਟ , 20 Dec 2023

Last updated on: Dec 20, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ  ਵੱਖ-ਵੱਖ ਤੀਰਥ ਸਥਾਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਇਹ ਦੇਸ਼ ਰਿਸ਼ੀਆਂ-ਮੁਨੀਆਂ, ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ। 

ਇਸ ਦੇਸ਼ ਵਿਚ ਉਨ੍ਹਾਂ ਦੇ ਉਪਦੇਸ਼ਾਂ ਤੇ ਸਿੱਖਿਆ ਨੂੰ ਘਰ-ਘਰ ਪਹੁੰਚਾਉਣ ਖਾਤਰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਇਸ ਯਾਤਰਾ ਵਿਚ ਸਾਰੇ ਧਰਮਾਂ ਦੇ ਉਹ ਲੋਕ ਜੋ ਆਪਣੇ ਧਾਰਮਿਕ ਸਥਾਨਾਂ ਤੇ ਜਾਣਾ ਚਾਹੁੰਦੇ ਹਨ, ਉਹ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਲਾਭ ਲੈ ਕੇ ਵੱਖ-ਵੱਖ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਅੱਜ ਇਹ ਜਥਾ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਰੀਦਕੋਟ ਤੋਂ ਅੰਮ੍ਰਿਤਸਰ ਜਾਵੇਗਾ ਅਤੇ ਕੱਲ ਅਨੰਦਪੁਰ ਸਾਹਿਬ ਜਾਵੇਗਾ ਅਤੇ ਉੱਥੇ ਹੀ ਰੁਕੇਗਾ। 

ਇਸ ਬੱਸ ਦੇ ਸ਼ਰਧਾਲੂ ਅਨੰਦਪੁਰ ਸਾਹਿਬ ਦੇ ਆਸ-ਪਾਸ ਦੇ ਧਾਰਮਿਕ ਸਥਾਨਾਂ ਤੇ ਵੀ ਜਾ ਸਕਣਗੇ ਅਤੇ ਅਗਲੇ ਦਿਨ ਫਰੀਦਕੋਟ ਲਈ ਵਾਪਸੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਨ੍ਹਾਂ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਨ ਨੇ ਦੱਸਿਆ ਕਿ ਪਹਿਲਾਂ ਵੀ ਕੋਟਕਪੂਰਾ ਤੋਂ ਸ਼ਰਧਾਲੂਆਂ ਲਈ ਯਾਤਰਾ ਕਰਨ ਲਈ ਬੱਸ ਰਵਾਨਾ ਕੀਤੀ ਗਈ ਹੈ। ਇਸ ਸਕੀਮ ਤਹਿਤ ਹੋਰ ਵੀ ਬੱਸਾਂ ਅਲੱਗ-ਅਲੱਗ ਥਾਵਾਂ ਤੇ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਯਾਤਰਾ ਕਰਨ ਲਈ ਟ੍ਰੇਨ ਰਾਹੀਂ  ਵੀ ਸ਼ਰਧਾਲੂ ਜਾ ਸਕਦੇ ਹਨ। ਪੰਜਾਬ ਸਰਕਾਰ ਦੀ ਇਸ ਮੁਹਿੰਮ ਤਹਿਤ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਵੀ ਦਿੱਕਤ ਨਹੀਂ ਆਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਨਰਭਿੰਦਰ ਸਿੰਘ ਗਰੇਵਾਲ,  ਚੇਅਰਮੈਨ ਮੰਡੀ ਬੋਰਡ ਅਮਨਦੀਪ ਸਿੰਘ ਬਾਬਾ, ਪ੍ਰਸਾਸ਼ਨਿਕ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD