Wednesday, 15 May 2024

 

 

ਖ਼ਾਸ ਖਬਰਾਂ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ

 

ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਨੇ ਨੇਚਰ ਪਾਰਕ ਵਿੱਚ ਲਗਾਏ ਫਲਦਾਰ ਬੂਟੇ

ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ : ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

Kuljit Singh Bedi

Web Admin

Web Admin

5 Dariya News

ਮੋਹਾਲੀ , 20 Dec 2023

ਲਾਇਨਜ਼ ਕਲੱਬ ਸੁਪਰੀਮ ਮੋਹਾਲੀ ਵੱਲੋਂ ਅੱਜ ਕਲੱਬ ਦੇ ਪੀਆਰਓ ਹਰਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ 35 ਅੰਬਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਸਨ ਜੋ ਖੁਦ ਵੀ ਲਾਇਨਜ਼ ਕਲੱਬ ਮੋਹਾਲੀ ਦੇ ਪ੍ਰਧਾਨ ਹਨ। ਇਸ ਮੌਕੇ ਬੋਲਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲੋਇਸ ਕਲੱਬ ਮੋਹਾਲੀ ਸੁਪਰੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਲੋੜ ਹੈ। 

ਉਹਨਾਂ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਬਚਣ ਲਈ ਵੀ ਦਰਖਤ ਹੀ ਸਹਾਈ ਹੁੰਦੇ ਹਨ। ਉਹਨਾਂ ਖਾਸ ਤੌਰ ਤੇ ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਦੇ ਪੀਆਰ ਹਰਿੰਦਰਪ੍ਰੀਤ ਸਿੰਘ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਅੰਬਾਂ ਦੇ ਇਹ ਸਾਰੇ ਬੂਟੇ ਹਰਿੰਦਰਪ੍ਰੀਤ ਸਿੰਘ ਵੱਲੋਂ ਖੁਦ ਤਿਆਰ ਕੀਤੇ ਗਏ ਹਨ ਨਾ ਕਿ ਨਰਸਰੀ ਤੋਂ ਲਿਆਂਦੇ ਗਏ ਹਨ। ਉਹਨਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ ਨੌਜਵਾਨ ਸਮਾਜ ਸੇਵਾ ਨਾਲ ਜੁੜ ਰਹੇ ਹਨ ਅਤੇ ਹੋਰਨਾਂ ਲਈ ਵੀ ਪ੍ਰੇਰਨਾ ਦੇ ਸਰੋਤ ਬਣ ਰਹੇ ਹਨ।

ਸੰਸਥਾ ਦੀ ਪ੍ਰਧਾਨ ਜਗਜੀਤ ਕੌਰ ਕਾਹਲੋਂ ਨੇ ਕਿਹਾ ਕਿ ਲਾਇਨਜ਼ ਕਲੱਬ ਮੋਹਾਲੀ ਸਿਰਫ ਸੁਪਰੀਮ ਤਰ੍ਹਾਂ ਤਰ੍ਹਾਂ ਦੇ ਸਮਾਜ ਸੇਵਾ ਦੇ ਪ੍ਰੋਜੈਕਟ ਕਰਦਾ ਆ ਰਿਹਾ ਹੈ ਅਤੇ ਇਸ ਦੇ ਸਾਰੇ ਮੈਂਬਰ ਸਮਾਜ ਸੇਵਾ ਲਈ ਵੱਧ ਚੜ੍ਹ ਕੇ ਤਤਪਰ ਰਹਿੰਦੇ ਹਨ। ਲੈ ਉਹਨਾਂ ਖਾਸ ਤੌਰ ਤੇ ਡਿਪਟੀ ਮੇਹਰ ਕੁਲਜੀਤ ਸਿੰਘ ਬੇਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਲਜੀਤ ਸਿੰਘ ਬੇਦੀ ਸ਼ਹਿਰ ਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਦੇ ਹਨ ਅਤੇ ਮਸਲਿਆਂ ਦਾ ਹੱਲ ਕਰਵਾਉਂਦੇ ਹਨ। 

ਉਹਨਾਂ ਕਿਹਾ ਕਿ ਸ਼ਹਿਰ ਨੂੰ ਅਜਿਹੇ ਹੀ ਆਗੂਆਂ ਦੀ ਲੋੜ ਹੈ।ਸੰਸਥਾ ਦੇ ਸਾਬਕਾ ਪ੍ਰਧਾਨ ਤਿਲਕ ਰਾਜ ਅਤੇ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਨਵੇਂ ਬਣੇ ਮੈਂਬਰ ਜਸਬੀਰ ਸਿੰਘ ਮੱਲੀ, ਲਾਇਨ ਰਜਿੰਦਰ ਸਿੰਘ ਕਾਹਲੋਂ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD