Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸ਼ਾਮਚੁਰਾਸੀ ਦੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਰਹੀ ਝੰਡੀ

ਡਾ. ਰਵਜੋਤ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ ਰਵਾਨਾ

Mukh Mantri Tirth Yatra Scheme

Web Admin

Web Admin

5 Dariya News

ਹੁਸ਼ਿਆਰਪੁਰ , 20 Dec 2023

Last updated on: Dec 20, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।

ਵਿਧਾਇਕ ਸ਼ਾਮਚੁਰਾਸੀ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਉਨ੍ਹਾਂ ਨੂੰ ਨਿਭਾਇਆ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਤੀਰਥ ਯਾਤਰਾ ਕਰਵਾਉਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕੀਤਾ ਹੈ ਅਤੇ ਪੂਰੇ ਸੂਬੇ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ।

ਸ਼ਾਮਚੁਰਾਸੀ ਤੋਂ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ’ਤੇ ਵਿਧਾਇਕ ਡਾ. ਰਵਜੋਤ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਸਥਾਨ ਸ਼੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ਼੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੋਧਿਆ ਅਤੇ ਵਰਿੰਦਾਵਨ (ਉਤਰ ਪ੍ਰਦੇਸ਼), ਸ਼੍ਰੀ ਅਜਮੇਰ ਸ਼ਰੀਫ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਸ਼੍ਰੀ ਸਾਲਾਸਰ ਧਾਮ, ਸ਼੍ਰੀ ਖਾਟੁ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾ ਲਈ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਤੀਰਥ ਯਾਤਰਾ ’ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਰਾਜ ਸਰਕਾਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਤੋਂ ਏ.ਸੀ ਬੱਸਾਂ ਦੁਆਰਾ ਹੋਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਰਦਾਨ ਸਿੱਧ ਹੋ ਰਹੀ ਹੈ। 

 

Tags: Dr. Ravajot Singh , Sham Chaurasi , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD