Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਰਵਾਇਤੀ ਖੇਡਾਂ ਨੂੰ ਜਿਉਂਦਾ ਰੱਖਣ ਲਈ ਯਤਨਸ਼ੀਲ : ਬਲਕਾਰ ਸਿੰਘ

ਕੈਬਨਿਟ ਮੰਤਰੀ ਨੇ ਟਾਂਡਾ ਦੇ ਪਿੰਡ ਝਾਵਾਂ ’ਚ ਆਯੋਜਿਤ ਬੈਲਗੱਡੀ ਦੌੜ ਪ੍ਰਤੀਯੋਗਤਾ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

Balkar Singh AAP

Web Admin

Web Admin

5 Dariya News

ਟਾਂਡਾ/ਹੁਸ਼ਿਆਰਪੁਰ , 20 Dec 2023

Last updated on: Dec 20, 2023, 00:00 IST

ਕੈਬਨਿਟ ਮੰਤਰੀ ਪੰਜਾਬ ਬਲਕਾਰ ਸਿੰਘ ਨੇ ਅੱਜ ਟਾਂਡਾ ਦੇ ਪਿੰਡ ਝਾਵਾਂ ਵਿਖੇ ਸ. ਮਹਿੰਦਰ ਸਿੰਘ ਖੂਹ ਵਾਲਿਆਂ ਦੀ ਯਾਦ ਵਿਚ ਕਰਵਾਏ ਗਈ ਬੈਲਗੱਡੀ ਦੌੜ ਪ੍ਰਤੀਯੋਗਤਾ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੈਲਾਂ ਦੀ ਦੌੜ ਪ੍ਰਤੀਯੋਗਤਾ ਇਕ ਰਵਾਇਤੀ ਖੇਡ ਹੈ ਅਤੇ ਇਹ ਪਰੰਪਰਾ ਸਾਲਾਂ ਤੋਂ ਚਲੀ ਆ ਰਹੀ ਹੈ। 

ਉਨ੍ਹਾਂ ਕਿਹਾ ਕਿ ਬੈਲਗੱਡੀ ਦੌੜ ਇਕ ਸਭਿਆਚਾਰਕ ਗਤੀਵਿਧੀ ਹੈ ਅਤੇ ਇਸ ਦੌੜ ਰਾਹੀਂ ਕਿਸਾਨ ਆਪਣੇ ਬੱਲਦਾਂ ਦੀ ਕਾਬਲੀਅਤ ਦਾ ਪ੍ਰਦਰਸ਼ਨ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਐਸ.ਡੀ.ਐਮ. ਟਾਂਡਾ ਵਿਓਮ ਭਾਰਦਵਾਜ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਬੈਲ ਗੱਡੀ ਦੌੜ ਪ੍ਰਤੀਯੋਗਤਾ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀ ਦੌੜ ਅਤੇ ਪੰਜਾਬ ਦੇ ਕਿਸਾਨਾਂ ਦਰਮਿਆਨ ਇਕ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸਾਹਸੀ ਖੇਡ ਜਿਉਂਦਾ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਨਾਲ ਜਿਥੇ ਪੇਂਡੂ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ, ਉਥੇ ਕੀਤੇ ਗਏ ਯਤਨਾਂ ਨਾਲ ਸੰਤੁਸ਼ਟੀ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਨਾਲ ਗਊਵੰਸ਼ ਪਾਲਣ ਦੀ ਪੁਰਾਣੀ ਪਰੰਪਰਾ ਨੂੰ ਬੜ੍ਹਾਵਾ ਮਿਲੇਗਾ ਅਤੇ ਯੁਵਾ ਪੀੜ੍ਹੀ ਵਿਚ ਗਊਵੰਸ਼ ਪ੍ਰਤੀ ਲਗਾਵ ਪੈਦਾ ਹੋਵੇਗਾ।

ਬਲਕਾਰ ਸਿੰਘ ਨੇ ਕਿਹਾ ਕਿ ਬੈਲਗੱਡੀ ਦੌੜ ਅੱਜ ਲਗਭਗ ਲੁਪਤ ਹੋਣ ਦੇ ਕਿਨਾਰੇ ਹੈ, ਕਿਉਂਕਿ ਹੁਣ ਲਗਭਗ ਖੇਤ ਵਿਚ ਕੰਮ ਕਰਨ ਲਈ ਬਲਦਾਂ ਦੀ ਵਰਤੋਂ ਕਰਨ ਦਾ ਰਿਵਾਜ ਸਮਾਪਤ ਹੋ ਗਿਆ ਹੈ ਅਤੇ ਜ਼ਿਆਦਾਤਰ ਕਿਸਾਨ ਆਪਣੀ ਖੇਤੀ ਲਈ ਹੁਣ ਟ੍ਰੈਕਟਰ ਅਤੇ ਨਵੇਂ ਆਧੁਨਿਕ ਸਾਧਨਾਂ ਰਾਹੀਂ ਖੇਤੀ ਕਰ ਰਹੇ ਹਨ। ਇਸ ਤਰ੍ਹਾਂ ਲੋਕਾਂ ਨੇ ਹੁਣ ਗਊ ਅਤੇ ਹੋਰ ਜਾਨਵਰ ਪਾਲਣੇ ਘੱਟ ਕਰ ਦਿੱਤੇ ਹਨ। 

ਹਾਲਾਂਕਿ ਜੋ ਲੋਕ ਇਸ ਪ੍ਰਤੀਯੋਗਤਾ ਦੇ ਸ਼ੌਕੀਨ ਹਨ, ਉਹ ਹੁਣ ਵੀ ਬਲਦਾਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਹਨ ਅਤੇ ਵਿਸ਼ੇਸ਼ ਰੂਪ ਨਾਲ ਇਸ ਪ੍ਰਤੀਯੋਗਤਾ ਲਈ ਉਨ੍ਹਾਂ ਨੂੰ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੀ ਇਸ ਤਰ੍ਹਾਂ ਦੀ ਪੁਰਾਣੀ ਪਰੰਪਰਾਗਤ ਖੇਡ ਨੂੰ ਜੀਵਨ ਰੱਖਣ ਲਈ ਯਤਨਸ਼ੀਲ ਹੈ।

ਇਸ ਮੌਕੇ ਇੰਦਰਜੀਤ ਸਿੰਘ ਝਾਵਰ, ਕੁਲਵੰਤ ਸਿੰਘ ਗਿੱਲ, ਸਰਬਜੀਤ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਸੁਰਜੀਤ ਸਿੰਘ, ਰਾਜਵਿੰਦਰ ਤਲਵੰਡੀ, ਬੂਟਾ, ਅਮਰਪਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Singh , Tanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD