Monday, 29 April 2024

 

 

ਖ਼ਾਸ ਖਬਰਾਂ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ

 

ਨਸ਼ਿਆਂ ਖ਼ਿਲਾਫ਼ ਜੰਗ- ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ

ਸਖ਼ਤ ਪੁਲਿਸ ਗਸ਼ਤ ਤੇ ਕਾਰਵਾਈ ਦੀ ਮੰਗ ਲਈ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਐਸਐਸਪੀ ਪਟਿਆਲਾ ਨਾਲ ਕੀਤੀ ਮੁਲਾਕਾਤ

Jai Inder Kaur BJP

Web Admin

Web Admin

5 Dariya News

ਪਟਿਆਲਾ , 21 Dec 2023

ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈਕੇ ਐਸਐਸਪੀ ਨਾਲ ਮੁਲਾਕਾਤ ਕੀਤੀ।

ਐਸ.ਐਸ.ਪੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ, "ਸਰਪੰਚ ਰਾਣੀ ਜੀ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਅੱਜ ਮੈਨੂੰ ਆਪਣੇ ਪਿੰਡ ਬੁਲਾਇਆ ਸੀ ਤਾਂ ਜੋ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਵਿਰੁੱਧ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ, ਜਿਸ ਬਾਰੇ ਪੰਚਾਇਤ ਅਤੇ ਸਥਾਨਕ ਔਰਤਾਂ ਨੇ ਮੈਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਪਿੰਡ ਵਿੱਚ ਪਿਛਲੇ ਦੋ ਸਾਲਾਂ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਵਿੱਚ ਵਾਧਾ ਹੋਇਆ ਹੈ ਅਤੇ ਬਦਕਿਸਮਤੀ ਨਾਲ ਪਿੰਡ ਦੇ ਨੌਜਵਾਨ ਨਸ਼ਿਆਂ ਦੀ ਇਸ ਦਲਦਲ ਵਿੱਚ ਫਸ ਰਹੇ ਹਨ।"

ਭਾਜਪਾ ਆਗੂ ਨੇ ਅੱਗੇ ਕਿਹਾ, "ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਸਾਡੇ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਜ਼ਿਆਦਾ ਫੈਲੀ ਹੋਈ ਹੈ ਅਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਤੋਂ ਛੁਟਕਾਰਾ ਦਿਵਾਉਣ ਵਿੱਚ ਇਨ੍ਹਾਂ ਦੀ ਮਦਦ ਕਰੀਏ। ਇਸ ਲਈ ਗ੍ਰਾਮ ਪੰਚਾਇਤ ਨੇ ਵੀ ਅੱਜ ਇੱਕ ਪਹਿਲਕਦਮੀ ਕਰਦਿਆਂ ਇਕ ਮਤਾ ਪਾਸ ਕੀਤਾ, ਜਿਸ ਵਿੱਚ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਜਾਂ ਕਿਸੇ ਨਸ਼ੇ ਵਾਲੇ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ ਉਸ ਨੂੰ 1 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਲਈ ਉਸਨੂੰ ਪੁਲਿਸ ਹਵਾਲੇ ਕੀਤਾ ਜਾਵੇਗਾ।"

ਜੈ ਇੰਦਰ ਕੌਰ ਨੇ ਅੱਗੇ ਕਿਹਾ, "ਪਿੰਡ ਰੌਂਗਲਾ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਅਸੀਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਜੀ ਨੂੰ ਵੀ ਮਿਲੇ। ਪਿੰਡ ਵਾਸੀਆਂ ਨੇ ਐਸਐਸਪੀ ਨੂੰ ਲਗਾਤਾਰ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਉਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕੇ ਨਾਕੇ ਲਗਾਉਣ ਦੀ ਅਪੀਲ ਕੀਤੀ। SSP ਨੇ ਸਾਨੂੰ ਪਿੰਡ ਵਾਸੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।"

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, "ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਮੁੱਦਾ ਸਿਰਫ਼ ਰਾਜ ਦਾ ਮੁੱਦਾ ਨਹੀਂ ਹੈ, ਇਹ ਇੱਕ ਰਾਸ਼ਟਰੀ ਮੁੱਦਾ ਬਣ ਗਿਆ ਹੈ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਬਾਰੇ ਬਹੁਤ ਗੰਭੀਰ ਹੈ। ਜਦੋਂ ਬੀ.ਐਸ.ਐਫ ਨੇ ਸਰਹੱਦੀ ਖੇਤਰਾਂ ਵਿੱਚ ਆਪਣਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਸੀ ਤਾਂ ਵਿਰੋਧੀ ਧਿਰ ਨੇ ਪਹਿਲਾਂ ਇਸ ਦਾ ਵਿਰੋਧ ਕੀਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਵੀ ਕੌਮੀ ਸੁਰੱਖਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਕਦਮ ਦਾ ਸਮਰਥਨ ਕਰਨ ਦਾ ਸਟੈਂਡ ਲਿਆ ਸੀ।"

ਜੈ ਇੰਦਰ ਕੌਰ ਦੇ ਨਾਲ ਸਰਪੰਚ ਰਾਣੀ ਪਤਨੀ ਸਿਤਾਰ ਮੁਹੰਮਦ, ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਪਟਿਆਲਾ ਮਹਿਲਾ ਮੋਰਚਾ ਦੀ ਪ੍ਰਧਾਨ ਮਨੀਸ਼ਾ ਉੱਪਲ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਗੁਰਭਜਨ ਸਿੰਘ, ਵਰਿੰਦਰ ਗੁਪਤਾ ਅਤੇ ਪਿੰਡ ਰੌਂਗਲਾ ਦੀ ਸਮੁੱਚੀ ਪੰਚਾਇਤ ਹਾਜ਼ਰ ਸੀ।

 

Tags: Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD