Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ. ਨਵਜੋਤ ਕੌਰ ਸਿਵਲ ਸਰਜਨ

ਡਾ.ਨਵਜੋਤ ਕੌਰ ਸਿਵਲ ਸਰਜਨ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ:

Civil Surgeon Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Dec 2023

Last updated on: Dec 21, 2023, 00:00 IST

ਨਵ-ਨਿਯੁਕਤ ਸਿਵਲ ਸਰਜਨ ਡਾ ਨਵਜੋਤ ਕੌਰ ਨੇ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ।ਇਸ ਮੌਕੇ ਜੱਚਾ ਬੱਚਾ ਵਾਰਡ, ਸਰਜਰੀ ਵਾਰਡ, ਓਟ ਕਲੀਨਿਕ, ਲੈਬੋਰਟਰੀ ਅਤੇ ਵੱਖ ਵੱਖ ਓ.ਪੀ.ਡੀ. ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਸਿਵਲ ਹਸਪਤਾਲ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪਰਗਟ ਕੀਤੀ ਗਈ।

ਉਨ੍ਹਾ ਦੱਸਿਆ ਕਿ ਜਿਲ੍ਹਾ ਹਸਪਤਾਲ ਵਿਚ ਮਾਹਿਰ ਡਾਕਟਰਾਂ ਅਤੇ ਸਟਾਫ ਦੀ ਘਾਟ ਹੋਣ ਦੇ ਬਾਵਜੂਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ।ਸਿਵਲ ਹਸਪਤਾਲ ਵਿਚ ਰੋਜਾਨਾ ਲਗਭਗ 700 ਤੱਕ ਮਰੀਜ ਆਉਂਦੇ ਹਨ ਜਿਨ੍ਹਾ ਦਾ ਚੈੱਕਅੱਪ ਕਰਕੇ ਲੈਬ ਟੈਸਟ ਕਰਕੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾ ਦੱਸਿਆ ਕਿ ਜਿਲ੍ਹਾ ਹਸਪਤਾਲ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਹਰ ਮਹੀਨੇ 30 ਤੋਂ 40 ਲੋਕਾਂ ਦੇ ਗੋਡੇ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾ ਰਹੇ ਹਨ ਅਤੇ 60 ਤੋਂ 70 ਮਰੀਜਾਂ ਦੇ ਹਰ ਮਹੀਨੇ ਅੱਖਾਂ ਦੇ ਅਪਰੇਸ਼ਨ ਕਰਕੇ ਮੁਫਤ ਲੈਨਜ਼ ਪਾਏ ਜਾ ਰਹੇ ਹਨ।ਇਸ ਤੋਂ ਇਲਾਵਾ ਹਰ ਮਹੀਨੇ 150 ਦੇ ਲਗਭਗ ਮੁਫਤ ਜਨੇਪੇ ਕੀਤੇ ਜਾ ਰਹੇ ਜਿਨ੍ਹਾਂ ਵਿਚੋਂ 30-40 ਅਪਰੇਸ਼ਨ ਵਾਲੇ ਜਨੇਪੇ ਵੀ ਮੁਫਤ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਓਟ ਕਲੀਨਿਕ ਰਾਹੀਂ 150 ਦੇ ਲਗਭਗ ਨਸ਼ਾ ਪੀੜਤ ਵਿਅਕਤੀਆਂ ਦਾ ਰੋਜਾਨਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ।ਉਨ੍ਹਾ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ।ਉਨ੍ਹਾ ਕਿਹਾ ਕਿ ਜਿਲ੍ਹਾ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ ।ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ. , ਡਾ ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫਸਰ,ਭੁਪਿੰਦਰ ਸਿੰਘ ਸਟੈਨੋ, ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ ਹਾਜ਼ਰ ਸਨ ।

 

Tags: Health , Sri Mukatsar Sahib , Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD