Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਹਲਕਾ ਦੱਖਣੀ ਦੇ ਸ਼ਰਧਾਲੂਆਂ ਵਲੋਂ ਸਕੀਮ ਦੀ ਲਿਆ ਜਾ ਰਿਹਾ ਭਰਪੂਰ ਲਾਹਾ

ਵਿਧਾਇਕ ਛੀਨਾ ਵਲੋਂ ਇੱਕ ਹੋਰ ਜੱਥੇ ਨੂੰ ਝੰਡੀ ਦੇ ਕੇ ਕੀਤਾ ਰਵਾਨਾ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਨੈਣਾ ਦੇਵੀ ਤੇ ਮੰਦਿਰ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨ ਕਰਨਗੇ ਸ਼ਰਧਾਲੂ

Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 21 Dec 2023

Last updated on: Dec 21, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਛੀਨਾ ਵਲੋਂ ਅੱਜ ਸ਼ਰਧਾਲੂਆਂ ਦੇ ਇੱਕ ਹੋਰ ਜੱਥੇ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮਾਤਾ ਸ਼੍ਰੀ ਨੈਣਾ ਦੇਵੀ ਮੰਦਿਰ ਅਤੇ ਫਿਰ ਮਾਤਾ ਚਿੰਤਪੁਰਨੀ ਦੇ ਦੁਆਰ ਮੱਥਾ ਟੇਕਣਗੇ।

ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਅਤੇ ਟਰੇਨਾਂ ਰਾਹੀਂ ਤੀਰਥ ਸਥਾਨਾਂ 'ਤੇ ਪਹੁੰਚ ਰਹੇ ਹਨ।ਲੁਧਿਆਣਾ ਹਲਕਾ ਦੱਖਣੀ ਵਿਧਾਨ ਸਭਾ ਤੋਂ ਅੱਜ ਬੱਸ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵੱਲੋਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਦੇ ਨਾਲ ਸੂਬਾ ਵਾਸੀਆਂ ਨੂੰ ਖਾਸ ਕਰਕੇ ਬਜ਼ੁਰਗਾਂ ਨੂੰ ਬਿਨ੍ਹਾਂ ਪੈਸੇ ਖਰਚੇ ਗੁਰੂ ਘਰਾਂ, ਗੁਰਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਜੋਕਿ ਇੱਕ ਸ਼ਲਾਘਾਯੋਗ ਕਦਮ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਲੋਕ ਆਸਥਾ ਵਿੱਚ ਬੱਝਣਗੇ ਅਤੇ ਆਪਸੀ ਭਾਈਚਾਰਕ ਸਾਂਝ ਅਤੇ ਸਮਾਜ ਨੂੰ ਇੱਕਜੁੱਟ ਕਰਨ ਲਈ ਵੀ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਲੋਕਾਂ ਲਈ ਬੇਹੱਦ ਲਾਹੇਵੰਦ ਹੈ ਜਿਹੜੇ ਤੀਰਕ ਸਥਾਨਾਂ ਦੀ ਯਾਤਰਾ ਤਾਂ ਕਰਨੀ ਚਾਹੁੰਦੇ ਹਨ ਪਰ ਘਰ ਦੀਆਂ ਤੰਗੀਆਂ ਕਾਰਨ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾਂ ਕਿਹਾ ਕਿ ਯਾਤਰਾ ਸਬੰਧੀ ਰਜਿਸਟਰੇਸ਼ਨ ਉਹਨਾਂ ਦੇ ਦਫਤਰ ਵਿੱਚ ਵੀ ਕਰਵਾਈ ਜਾ ਸਕਦੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD