Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਿਸ਼ੇਸ਼ ਬੱਸ ਬੁੱਕਣਵਾਲਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ

Mukh Mantri Tirth Yatra Scheme

Web Admin

Web Admin

5 Dariya News

ਮੋਗਾ , 21 Dec 2023

Last updated on: Dec 21, 2023, 00:00 IST

ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਮੇਅਰ ਸ੍ਰੀ ਬਲਜੀਤ ਸਿੰਘ ਚਾਨੀ ਨੇ ਅੱਜ ਬੁੱਕਣਵਾਲਾ ਤੋਂ 40 ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਰਵਾਨਾ ਕਰਨ ਮੌਕੇ ਕੀਤਾ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ।

ਹਰੇਕ ਹਲਕੇ ਤੋਂ 8-8 ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ।  ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।

ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ । ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

 

Tags: Moga , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD