Tuesday, 14 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ

 

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

Punjab Vigilance Bureau

Web Admin

Web Admin

5 Dariya News

ਕਪੂਰਥਲਾ , 21 Dec 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD