Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ

Punjab Energy Development Agency

Web Admin

Web Admin

5 Dariya News

ਚੰਡੀਗੜ੍ਹ , 21 Dec 2023

Last updated on: Dec 21, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਅੱਜ ਸੀ.ਆਈ.ਆਈ., ਚੰਡੀਗੜ੍ਹ ਵਿਖੇ ਸੂਬਾ ਪੱਧਰੀ ਊਰਜਾ ਸੰਭਾਲ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਫੈਸਿਲਟੀਜ਼/ਯੂਨਿਟਾਂ ਨੂੰ ਪੁਰਸਕਾਰ ਵੰਡੇ, ਜਿਨ੍ਹਾਂ ਨੇ ਸੂਬੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕੀਤੇ ਹਨ। 

ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮਨੁੱਖ ਆਪਣੇ ਨਿੱਜੀ ਮੁਫ਼ਾਦਾਂ ਲਈ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਕਰਨ ਲਈ ਜ਼ਿੰਮੇਵਾਰ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਖਾਤਰ ਊਰਜਾ ਸੰਭਾਲ ਸਬੰਧੀ ਯਤਨਾਂ ਦਾ ਹਿੱਸਾ ਬਣੀਏ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਉਦਯੋਗਾਂ ਅਤੇ ਸੰਸਥਾਵਾਂ ਰਾਹੀਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਅਤੇ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰਨ ਵਾਸਤੇ ਪੇਡਾ ਦੀ ਵੀ ਸ਼ਲਾਘਾ ਕੀਤੀ।

ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ ਨੇ ਬਿਜਲੀ ਦੀ ਮੰਗ ਤੇ ਸਪਲਾਈ ਵਿਚਕਾਰ ਪਾੜੇ ਨੂੰ ਪੂਰਨ ਲਈ ਲੋਕਾਂ ਨੂੰ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਉਪਾਵਾਂ ਨੂੰ ਅਪਣਾਉਂਦਿਆਂ ਸਮਝਦਾਰੀ ਨਾਲ ਬਿਜਲੀ ਦੀ ਵਰਤੋਂ ਕਰਨ ਲਈ ਸੱਦਾ ਦਿੱਤਾ। ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਆਪਣੇ ਕਾਰੋਬਾਰ ਯੂਨਿਟਾਂ ਅਤੇ ਸੰਸਥਾਵਾਂ ਵਿੱਚ ਊਰਜਾ ਦੇ ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕਰਨ ਵਾਸਤੇ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। 

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਵੱਲੋਂ ਜਲਦ ਹੀ ਸਟੇਟ ਬਾਇਓ-ਫਿਊਲ ਪਾਲਿਸੀ ਅਤੇ ਗ੍ਰੀਨ ਹਾਈਡ੍ਰੋਜਨ ਪਾਲਿਸੀ ਲਿਆਂਦੀ ਜਾਵੇਗੀ।ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਉੱਤਰੀ ਖੇਤਰ ਦੇ ਡਾਇਰੈਕਟਰ ਪ੍ਰਸ਼ਾਂਤ ਏ.ਐਨ. ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਐਨਰਜੀ ਇੰਟੈਂਸਿਵ ਇੰਡਸਟਰੀਜ਼, ਐਸ.ਐਮ.ਈ., ਵਪਾਰਕ ਇਮਾਰਤਾਂ, ਸਰਕਾਰੀ ਇਮਾਰਤਾਂ, ਆਰਕੀਟੈਕਟ ਅਤੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਵਰਗਾਂ ਦੇ ਖਪਤਕਾਰਾਂ ਨੇ ਹਿੱਸਾ ਲਿਆ।

ਕੈਟੇਗਰੀ-ਵਾਈਜ਼ ਜੇਤੂਆਂ ਦਾ ਵੇਰਵਾ

ਐਨਰਜੀ ਇੰਟੈਂਸਿਵ ਇੰਡਸਟਰੀਜ਼ (ਡੈਜ਼ੀਗਨੇਟਿਡ ਕੰਜ਼ਿਊਮਰ) ਕੈਟਾਗਰੀ ਤਹਿਤ ਟੈਕਸਟਾਈਲ ਵਿੱਚ ਮੈਸਰਜ਼ ਐਸ.ਟੀ. ਕੋਟੈਕਸ ਐਕਸਪੋਰਟਜ਼ ਪ੍ਰਾਈਵੇਟ ਲਿਮਟਿਡ, ਮਾਛੀਵਾੜਾ ਲੁਧਿਆਣਾ ਟੈਕਸਟਾਈਲ ਡੀ.ਸੀ. ਨੇ ਪਹਿਲਾ ਇਨਾਮ ਅਤੇ ਵਰਧਮਾਨ ਸਪਿਨਿੰਗ ਐਂਡ ਜਨਰਲ ਮਿੱਲਜ਼, ਲੁਧਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪਲਪ ਅਤੇ ਪੇਪਰ ਵਿੱਚ ਮੈਸਰਜ਼ ਕੁਆਂਟਮ ਪੇਪਰਜ਼ ਲਿਮਟਿਡ, ਸੈਲਾ ਖੁਰਦ, ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ) ਨੇ ਪਹਿਲਾ ਇਨਾਮ ਅਤੇ ਮੈਸਰਜ਼ ਖੰਨਾ ਪੇਪਰ ਮਿੱਲਜ਼ ਲਿਮਟਿਡ, ਅੰਮ੍ਰਿਤਸਰ ਨੇ ਦੂਜਾ ਇਨਾਮ ਜਿੱਤਿਆ।

ਮੈਨੂਫੈਕਚਰਿੰਗ ਐਂਟਰਪ੍ਰਾਈਜ਼ ਕੈਟੇਗਰੀ ਤਹਿਤ  ਮੀਡੀਅਮ ਸਕੇਲ ਵਿੱਚ ਮੈਸਰਜ਼ ਈਸਟਮੈਨ ਕਾਸਟ ਐਂਡ ਫੋਰਜ ਲਿਮਟਿਡ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਟੀ.ਕੇ. ਸਟੀਲਜ਼ ਲੁਧਿਆਣਾ ਨੇ ਦੂਜਾ ਇਨਾਮ ਜਿੱਤਿਆ। ਸਮਾਲ ਸਕੇਲ ਵਿੱਚ ਮੈਸਰਜ਼ ਫੋਰਜ ਆਟੋ ਇੰਟਰਨੈਸ਼ਨਲ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਗਾਰਡੈਕਸ ਇੰਡਸਟਰੀਜ਼, ਜਲੰਧਰ ਨੇ ਦੂਜਾ ਇਨਾਮ ਜਿੱਤਿਆ। ਇਸੇ ਤਰ੍ਹਾਂ ਲਾਰਜ ਸਕੇਲ ਵਿੱਚ ਮੈਸਰਜ਼ ਮਹਿੰਦਰਾ ਐਂਡ ਮਹਿੰਦਰਾ, ਮੋਹਾਲੀ ਨੇ ਪਹਿਲਾ ਇਨਾਮ ਅਤੇ ਮੈਸਰਜ਼ ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐਲ.ਡਬਲਿਊ.), ਪਟਿਆਲਾ ਨੇ ਦੂਜਾ ਇਨਾਮ ਜਿੱਤਿਆ।

ਵਪਾਰਕ ਇਮਾਰਤਾਂ ਦੀ ਕੈਟੇਗਰੀ ਤਹਿਤ ਨੇ  ਆਫ਼ਿਸਜ਼- ਗਵਰਨਮੈਂਟ ਐਂਡ ਪ੍ਰਾਈਵੇਟ ਬਿਲਡਿੰਗਜ਼ ਵਿੱਚ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ, ਜਲੰਧਰ ਨੇ ਪਹਿਲਾ ਅਤੇ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ - ਸਰਕਾਰੀ ਅਤੇ ਨਿੱਜੀ ਇਮਾਰਤਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਮੈਸਰਜ਼ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਨੇ ਦੂਜਾ ਇਨਾਮ ਜਿੱਤਿਆ। ਹੌਸਪਿਟਲ ਬਿਲਡਿੰਗਜ਼ ਵਿੱਚ ਮੈਸਰਜ਼ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਹੋਮਟ੍ਰੇਲ ਬਿਲਡਟੈਕ ਪ੍ਰਾਈਵੇਟ ਲਿਮਟਿਡ ਦੀ ਇਕ ਯੂਨਿਟ), ਮੋਹਾਲੀ ਨੇ ਪਹਿਲਾ ਅਤੇ ਮੈਸਰਜ਼ ਪੀ.ਐਲ.ਡਬਲਿਊ. ਰੇਲਵੇ ਹਸਪਤਾਲ, ਪਟਿਆਲਾ ਨੇ ਦੂਜਾ ਇਨਾਮ ਜਿੱਤਿਆ।

ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਐਂਡ ਐਨਰਜੀ ਆਡਿਟਿੰਗ ਏਜੰਸੀ ਕੈਟੇਗਰੀ ਤਹਿਤ ਐਨਰਜੀ ਆਡਿਟਿੰਗ ਏਜੰਸੀਜ਼ ਵਿੱਚ ਮੈਸਰਜ਼ ਨਾਮਧਾਰੀ ਈਕੋ ਐਨਰਜੀਜ਼ ਪ੍ਰਾਈਵੇਟ ਲਿਮਟਿਡ ਨੇ ਪਹਿਲਾ ਅਤੇ ਮੈਸਰਜ਼ ਆਰ.ਕੇ. ਇਲੈਕਟ੍ਰੀਕਲ ਐਂਡ ਐਨਰਜੀ ਆਡਿਟ ਸਰਵਿਸਿਜ਼ ਵਿੱਚ ਦੂਜਾ ਇਨਾਮ ਜਿੱਤਿਆ। ਇਸ ਦੌਰਾਨ ਪਹਿਲਾ ਇਨਾਮ ਜਿੱਤਣ ਵਾਲਿਆਂ ਨੂੰ 50,000 ਰੁਪਏ ਅਤੇ ਦੂਜੇ ਇਨਾਮ ਦੇ ਜੇਤੂਆਂ ਨੂੰ 30,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , PEDA , Harvendra Singh Hanspal , H.S. Hanspal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD