Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੁਲਿਸ ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ

Vigilance Bureau Punjab

Web Admin

Web Admin

5 Dariya News

ਫ਼ਰੀਦਕੋਟ , 22 Dec 2023

Last updated on: Dec 22, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। 

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD