Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆਂ ਜਾਇਜਾ

ਮੁਕੰਮਲ ਹੋ ਚੁੱਕੇ ਵਿਕਾਸ ਦੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਕਰਵਾਏ ਜਾਣ ਜਲਦੀ ਜਮ੍ਹਾਂ

DC Dr. Ruhee Dugg

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Dec 2023

Last updated on: Dec 22, 2023, 00:00 IST

ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਕਿਸਮਾਂ ਦੇ ਕੰਮਾਂ ਦਾ ਜਾਇਜਾ ਲੈਣ ਸਬੰਧੀ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਜਿ਼ਲ੍ਹੇ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਜਿਹਨਾਂ ਟਿਊਟਰਾਂ ਨੇ ਪਿਛਲੇ ਸੈਸ਼ਨ ਦੌਰਾਨ ਲੋੜਵੰਦਾਂ ਸਕੂਲੀ ਵਿਦਿਆਰਥੀਆਂ ਨੂੰ ਰੈਮੀਡੀਅਲ ਕੋਚਿੰਗ ਅਧੀਨ ਸਿਖਲਾਈ ਦਿੱਤੀ  ਹੈ ਅਤੇ ਜਿਹਨਾਂ ਟਿਊਟਰਾਂ ਦੇ ਮਾਨ ਭੱਤਾ ਬਕਾਇਆ ਪਿਆ, ਉਸਦੀ ਜਲਦੀ ਤੋਂ ਜਲਦੀ ਅਦਾਇਗੀ ਕੀਤੀ ਜਾਵੇ ।

ਉਹਨਾਂ ਜਿ਼ਲ੍ਹੇ ਦੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਉਹਨਾਂ ਦੇ ਵਰਤੋਂ ਸਰਟੀਫਿਕੇਟ ਜਿ਼ਲ੍ਹਾ ਪ੍ਰਸ਼ਾਸਨ ਪਾਸ ਜਮ੍ਹਾਂ ਕਰਵਾਏ ਜਾਣ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਵਰਤੋ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੀਟਿੰਗ ਦੌਰਾਨ ਉਹਨਾਂ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਜਾ ਰਹੇ ਸਵੱਛ ਭਾਰਤ ਮਿਸ਼ਨ ( ਗ੍ਰਾਮੀਣ ) ਫੇਜ-2 ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਵੀ ਜਾਇਜਾ ਲਿਆ। ਇਸ ਮੌਕੇ ਸ੍ਰੀ ਜਸਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਓ.ਡੀ.ਐਫ. ਪਲਸ ਅਧੀਨ  231 ਪਿੰਡਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਹੁੁਣ ਤੱਕ 186 ਨੰਬਰ ਪਿੰਡਾਂ ਲਈ 202.48 ਲੱਖ ਰੁੁਪਏ ਦੇ ਫੰਡ ਜਿ਼ਲ੍ਹੇ ਦੇ  ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਟਰਾਂਸਫਰ ਕੀਤੇ ਜਾ ਚੱੁਕੇ ਹਨ। 

ਸੋਲਿਡ ਵੇਸਟ ਮੈਨੇਜਮੈਂਟ ਅਧੀਨ  ਹੁੁਣ ਤੱਕ 70 ਨੰਬਰ ਪਿੰਡਾਂ ਵਿੱਚ ਕੰਮ ਮੁੁਕੰਮਲ ਕਰ ਦਿੱਤਾ ਗਿਆ ਹੈ ਅਤੇ ਓ.ਡੀ.ਐਫ. ਪਲੱਸ ਘੋਸ਼ਿਤ ਕੀਤਾ ਜਾ ਚੱੁਕਾ ਹੈ। ਇਸੇ ਤਰ੍ਹਾਂ 35 ਨੰਬਰ ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਚੱਲ ਰਿਹਾ। ਸ੍ਰੀ ਗੁਰਤੇਜ਼ ਸਿੰਘ ਐਸ.ਡੀ.ਓ ਨੇ ਦੱਸਿਆ ਕਿ ਵਿਭਾਗ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਬਾਕੀ ਰਹਿੰਦੇ ਪਿੰਡਾਂ ਵਿੱਚ ਕੰਮ ਕਰਵਾਉਣ ਲਈ ਜਿ਼ਲ੍ਹੇ ਦੇ  ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD