Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਵਿਭਾਗ ਵੱਲੋਂ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਜਾਰੀ

Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 22 Dec 2023

Last updated on: Dec 22, 2023, 00:00 IST

ਨਿਮੋਨੀਆ ਇੱਕ ਘਾਤਕ ਬਿਮਾਰੀ ਹੈ ਜੋ ਫੇਫੜਿਆਂ ਵਿੱਚ  ਰੋਗਾਣੂਆ ਦੀ ਲਾਗ ਨਾਲ ਹੁੰਦੀ ਹੈ ਅਤੇ ਇਹ ਪੰਜ ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਵਿੱਚ ਮੌਤ ਦਾ ਸਭ ਤੋਂ ਵੱਡਾ ਕਾਰਨ ਬਣਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਨਿਮੋਨੀਆ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਿਮੋਨੀਆ ਨਿਊਮੋਕੋਕਲ ਬੈਕਟੀਰੀਆ ਕਾਰਨ ਹੋਣ ਵਾਲੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜੋ ਛੋਟੇ ਬੱਚਿਆਂ ਨੂੰ ਕਾਫੀ ਪ੍ਰਭਾਵਿਤ ਕਰਦਾ ਹੈ।

ਉਹਨਾਂ ਕਿਹਾ ਕਿ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ ਵਿੱਚ ਸਮਾਂ ਨਾ ਗਵਾਇਆ ਜਾਵੇ ਸਗੋਂ ਤੁਰੰਤ ਡਾਕਟਰੀ ਇਲਾਜ ਕਰਵਾਇਆ ਜਾਵੇ, ਇਸ ਨਾਲ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ । ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਸ਼ਾ ਵਰਕਰਾਂ ਅਤੇ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਖੰਘ, ਜੁਕਾਮ, ਸਾਹ ਦੀ ਗਤੀ ਤੇਜ਼ ਹੋਣਾ, ਤੇਜ ਬੁਖਾਰ, ਪੱਛਲੀ ਦਾ ਚੱਲਣਾ, ਖਾ ਪੀ ਨਾ ਸਕਣਾ, ਜਿਆਦਾ ਸੁਸਤੀ ਪੈਣਾ ਆਦਿ ਇਸਦੇ ਲੱਛਣ ਹੁੰਦੇ ਹਨ। ਬੱਚੇ ਵਿੱਚ ਅਜਿਹੇ ਲੱਛਣ ਹੋਣ ਤੇ ਸਾਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਬੱਚਿਆਂ ਨੂੰ ਅਜਿਹੀਆਂ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਨਿਰਧਾਰਤ ਟੀਕਾਕਰਨ ਸੂਚੀ ਅਨੁਸਾਰ ਟੀਕਾਕਰਨ ਕਰਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਤੇ ਬੱਚਿਆਂ ਦੇ ਮਾਹਰ ਡਾ ਗੁਰਮਹਿੰਦਰ ਸਿੰਘ, ਡਾ ਸਤਵਿੰਦਰ ਸਿੰਘ, ਡੀਪੀਐਮ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ,ਏਐਮਓ ਨਰਿੰਦਰ ਸਿੰਘ,ਬੀਸੀਸੀ ਅਮਰਜੀਤ ਸਿੰਘ,ਮਨਵੀਰ ਸਿੰਘ, ਧਰਮ ਸਿੰਘ, ਮਾਨਵ ਸ਼ਾਹ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD