Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਾਲਾਨਾ ਸ਼ਹੀਦੀ ਜੋੜ ਮੇਲ 'ਤੇ ਆਧੁਨਿਕ ਉਪਕਰਨ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੂੰ ਸੇਵਾ ਹਿਤ ਭੇਟ

Dr. Charanjit Singh AAP

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 22 Dec 2023

Last updated on: Dec 22, 2023, 00:00 IST

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਸਾਲਾਨਾ ਸ਼ਹੀਦੀ ਜੋੜ ਮੇਲ ਉਤੇ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸਾਹਿਬ ਲਈ ਲਗਾਏ ਗਏ ਉਪਕਰਨ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੂੰ ਸੇਵਾ ਹਿਤ ਭੇਟ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦੇ ਪੰਜ ਗੁਰਦੁਆਰਿਆਂ ਸਾਹਿਬ ਜਿਸ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਗੜੀ ਸਾਹਿਬ, ਗੁਰਦੁਆਰਾ ਸ਼੍ਰੀ ਤਾੜੀ ਸਾਹਿਬ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਦੇ ਵਿੱਚ ਮਨਮੋਹਕ ਦਿੱਖ ਲਈ ਲਾਈਟਾਂ ਲਗਾਈਆਂ ਗਈਆਂ ਹਨ, ਜਿਨ੍ਹਾ ਦੀ ਕੀਮਤ ਲਗਭਗ 2.64 ਕਰੋੜ ਰੁਪਏ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜ ਗੁਰਦੁਆਰਿਆਂ ਸਾਹਿਬ ਦੇ ਲਈ ਸੋਲਰ ਪਲਾਂਟ ਵੀ ਲਗਾਏ ਗਏ ਹਨ ਜਿਨ੍ਹਾਂ ਦੀ ਕੀਮਤ ਲਗਭਗ 31.96 ਲੱਖ ਰੁਪਏ ਹੈ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਚ ਲੰਗਰ ਦੇ ਲਈ ਰਸੋਈ ਵਿੱਚ ਵਰਤੇ ਜਾਣ ਵਾਲੇ ਉਪਕਰਨ ਜਿਵੇਂ ਕਿ ਆਟਾ ਗੁੰਨਣ ਵਾਲੀ ਮਸ਼ੀਨ, ਰੋਟੀ ਬਣਾਉਣ ਵਾਲੀਆਂ ਮਸ਼ੀਨਾਂ, ਕੁਕਿੰਗ ਕਰਨ ਵਾਲੇ ਬਰਤਨ, ਬਰਤਨ ਧੋਣ ਦੀਆਂ ਮਸ਼ੀਨਾਂ ਜਿਨ੍ਹਾ ਦੀ ਕੀਮਤ ਲਗਭਗ 61.82 ਲੱਖ ਰੁਪਏ ਹੈ, ਗੁਰਦਵਾਰਾ ਸਾਹਿਬ ਨੂੰ ਸੇਵਾ ਹਿਤ ਭੇਟ ਕੀਤੇ। ਇਸ ਮੌਕੇ ਐਡੀਸ਼ਨਲ ਡਾਇਰੇਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਰਾਕੇਸ਼ ਕੁਮਾਰ ਪੋਪਲੀ, ਐਸ.ਏ ਭੁਪਿੰਦਰ ਸਿੰਘ ਚਾਨਾ, ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ, ਅਤੇ ਪਾਰਟੀ ਆਗੂ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD