Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਅਸਥਾਨਾਂ ’ਤੇ ਜਾ ਰਹੇ ਸ਼ਰਧਾਲੂਆਂ ’ਚ ਉਤਸ਼ਾਹ-ਵਿਧਾਇਕ ਬੁੱਧ ਰਾਮ

ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ 42 ਸ਼ਰਧਾਲੂਆਂ ਦੀ ਬੱਸ ਰਵਾਨਾ

Mukh Mantri Tirth Yatra Scheme

Web Admin

Web Admin

5 Dariya News

ਮਾਨਸਾ , 22 Dec 2023

Last updated on: Dec 22, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਧਰਮਾਂ ਦੇ ਸਤਿਕਾਰਯੋਗ ਇਤਹਾਸਿਕ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾ ਰਹੇ 42 ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਹਰੇਕ ਵਿਧਾਨ ਸਭਾ ਹਲਕੇ ’ਚੋਂ ਦੋ ਬੱਸਾਂ ਹਰ ਮਹੀਨੇ ਪਵਿੱਤਰ ਧਾਰਮਿਕ ਸਥਾਨਾਂ ਨੂੰ ਰਵਾਨਾ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਹਫਤੇ ਸ਼੍ਰੀ ਸਾਲਾਸਰ, ਸ਼੍ਰੀ ਖਾਟੂ ਸ਼ਿਆਮ ਨੂੰ ਬੱਸ ਰਵਾਨਾ ਹੋਵੇਗੀ। ਫਿਰ ਅਗਲੇ ਮਹੀਨੇ ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਜਾਣਗੀਆਂ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਹਲਕੇ ਦੇ ਲੋਕਾਂ ਵਿੱਚ ਅਥਾਹ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੀਰਥ ਅਸਥਾਨਾਂ ’ਤੇ ਜਾਣ ਦੇ ਇੱਛੁਕ ਸ਼ਰਧਾਲੂ ਆਪਣੇ ਫਾਰਮ ਸਰਕਾਰੀ ਹਸਪਤਾਲ ਤੋਂ ਮੈਡੀਕਲ ਫਿਟਨੈਸ ਦਾ ਸਰਟੀਫਿਕੇਟ ਲੈ ਕੇ ਐਮ.ਐਲ.ਏ.ਦਫਤਰ ਵਿੱਚ ਇੱਛਾ ਅਨੁਸਾਰ ਧਾਰਮਿਕ ਸਥਾਨ ਦੀ ਚੋਣ ਲਿਖ ਕੇ ਜਮ੍ਹਾਂ ਕਰਵਾਉਂਦੇ ਹਨ। ਇਸ ਉਪਰੰਤ ਉਨ੍ਹਾਂ ਦੀ ਸੂਚੀ ਐਸ.ਡੀ.ਐਮ.ਦਫਤਰ ਤੋਂ ਡੀ.ਸੀ.ਦਫਤਰ ਅਪਰੂਵ ਹੋ ਕੇ ਯਾਤਰਾ ਦੀ ਮਿਤੀ ਨਿਸ਼ਚਿਤ ਕਰ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਸਰਕਾਰੀ ਤੌਰ ’ਤੇ ਕੀਤਾ ਜਾਂਦਾ ਹੈ। ਯਾਤਰੂਆਂ ਦੀ ਸਹੂਲਤ ਲਈ ਇੱਕ ਕਿੱਟ ਦਿੱਤੀ ਜਾਂਦੀ ਹੈ ਜਿਸ ਵਿੱਚ ਰੋਜ਼ਾਨਾ ਦੀ ਜ਼ਰੂਰਤ ਦਾ ਲੋੜੀਂਦਾ ਸਾਮਾਨ ਦਿੱਤਾ ਜਾਂਦਾ ਹੈ।

ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਨਾਇਬ ਤਹਿਸੀਲਦਾਰ ਬਰੇਟਾ ਪ੍ਰਿਆ ਰਾਣੀ, ਜਸਪਾਲ ਕੁਮਾਰ ਸੀਨੀਅਰ ਅਸਿਸਟੈਂਟ, ਭੁਪਿੰਦਰਜੀਤ ਸਿੰਘ ਥਾਣਾ ਮੁਖੀ ਸਿਟੀ ਬੁਢਲਾਡਾ ਆਮ ਆਦਮੀ ਪਾਰਟੀ ਦੇ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਜਿਲਾ ਮਾਨਸਾ, ਸੁਖਪਾਲ ਸਿੰਘ ਪ੍ਰਧਾਨ ਨਗਰ ਕੌਂਸਲ ਬੁਢਲਾਡਾ , ਸ਼ਤੀਸ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ,ਬਲਵਿੰਦਰ ਸਿੰਘ ਔਲਖ ਪੀ.ਏ., ਗੁਰਦਰਸ਼ਨ ਸਿੰਘ ਪਟਵਾਰੀ, ਸੁਖਜਿੰਦਰ ਸਿੰਘ ਛੀਨਾ, ਜਰਨੈਲ ਸਿੰਘ ਹਰਦੀਪ ਸਿੰਘ ਮੱਲ ਸਿੰਘ ਵਾਲਾ, ਰਾਜਵਿੰਦਰ ਸਿੰਘ, ਚਰਨਜੀਤ ਸਿੰਘ, ਬਲਾਕ ਪ੍ਰਧਾਨ ਵੀਰ ਸਿੰਘ ਬੋੜਾਵਾਲ, ਹਰੀ ਸਿੰਘ ਵਰ੍ਹੇ, ਮਾਤਾ ਗੁਜ਼ਰੀ ਭਲਾਈ ਕੇਂਦਰ ਵੱਲੋਂ ਮਾਸਟਰ ਕੁਲਵੰਤ ਸਿੰਘ ਪੂਰੀ ਟੀਮ ਸਮੇਤ ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD