Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab Vigilance Bureau

Web Admin

Web Admin

5 Dariya News

ਤਰਨਤਾਰਨ , 22 Dec 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਓਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। 

ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ। ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ।

ਉਨਾ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD