Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ

ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ਰਿਪੋਰਟ ਕੀਤੀ ਪੇਸ਼

Punjab State AIDS Control Society

Web Admin

Web Admin

5 Dariya News

ਚੰਡੀਗੜ੍ਹ , 22 Dec 2023

Last updated on: Dec 22, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐਸ.ਏ.ਸੀ.ਐਸ.) ਦੀਆਂ ਦੋ ਮਹੱਤਵਪੂਰਨ ਰਿਪੋਰਟਾਂ ਜਾਰੀ ਕੀਤੀਆਂ, ਜਿਸ ਵਿੱਚ ‘‘ ਸਾਲਾਨਾ ਰਿਪੋਰਟ 2022-23’’ ਅਤੇ ‘‘ ਪ੍ਰੀਖਿਆ ਦੀ ਸੁਰੱਖਿਆ ਨੂੰ ਵਧਾਉਣ ਅਤੇ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ’’ , ਸ਼ਾਮਲ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਪਣੀ ਸਾਲਾਨਾ ਰਿਪੋਰਟ 2022-23 ਵਿੱਚ, ਪੀਐਸਏਸੀਐਸ ਨੇ ਐੱਚਆਈਵੀ/ਏਡਜ਼ ਨੂੰ ਕੰਟਰੋਲ ਕਰਨ ਵਿੱਚ ਆਪਣੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਵਿੱਚ ਡਵੀਜਨਾ: ਬੁਨਿਆਦੀ ਸੇਵਾਵਾਂ, ਖੂਨ ਚੜ੍ਹਾਉਣ ਸਬੰਧੀ ਸੇਵਾਵਾਂ, ਦੇਖਭਾਲ, ਸਹਾਇਤਾ ਅਤੇ ਇਲਾਜ, ਜਾਣਕਾਰੀ, ਸਿੱਖਿਆ ਅਤੇ ਸੰਚਾਰ, ਲੈਬ ਸੇਵਾਵਾਂ, ਰਣਨੀਤਕ ਜਾਣਕਾਰੀ, ਅਤੇ ਟਾਰਗੈਟਡ ਇੰਟਰਵੈਂਸ਼ਨਜ਼ ਸ਼ਾਮਲ ਹਨ, ਵੱਲੋਂ ਸ਼ਲਾਘਾਯੋਗ ਯੋਗਦਾਨ ਪਾਇਆ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੇ ਇਮਤਿਹਾਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਰੋਕਣ ਸਬੰਧੀ ਬਲਾਕਚੈਨ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਐਜੂਬਲਾਕ ਪ੍ਰੋ ਵੀ ਪੇਸ਼ ਕੀਤਾ।  “ਇਸ ਮਹੱਤਵਪੂਰਨ ਹੱਲ ਦਾ ਉਦੇਸ਼ ਸਰਕਾਰੀ ਪ੍ਰੀਖਿਆ ਪ੍ਰਸ਼ਾਸਨ ਵਿੱਚ ਕ੍ਰਾਂਤੀ ਲਿਆਉਣਾ, ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਅਖੰਡਤਾ ਅਤੇ ਜਨਤਕ ਨਿਵੇਸ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਇਸ ਤਕਨੀਕ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹੋਰ ਵਿਭਾਗਾਂ ਵਿੱਚ ਲਾਗੂ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਸਮਾਜ ਦੀ ਬਿਹਤਰੀ ਲਈ ਨਵੀਨਤਮ ਹੱਲ ਅਤੇ ਪ੍ਰੋਗਰਾਮ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਿਸ਼ੇਸ਼ ਸਕੱਤਰ ਹੈਲਥ ਕਮ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਡਾ.ਅਡੱਪਾ ਕਾਰਤਿਕ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸ਼ਰਮਾ, ਡਾਇਰੈਕਟਰ (ਸਿਹਤ ਸੇਵਾਵਾਂ ਪੰਜਾਬ) ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਵਿਭਾਗ  ਦੇ ਡਾ: ਹਿਤਿੰਦਰ ਕੌਰ ਅਤੇ ਵਧੀਕ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਡਾ: ਬੌਬੀ ਗੁਲਾਟੀ ਆਦਿ ਹਾਜ਼ਰ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD