Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ

ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਰਵਾਏ ਜਾਣਗੇ ਦਰਸ਼ਨ

Mukh Mantri Tirth Yatra Scheme

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 22 Dec 2023

Last updated on: Dec 22, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮੁਫ਼ਤ ਤੀਰਥ ਯਾਤਰਾ ਦਾ ਤੋਹਫਾ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਅੱਜ ਇਹ ਤੀਰਥ ਯਾਤਰਾ ਬੱਸ ਸੰਗਤਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਜੀ ਦੇ ਦਰਸ਼ਨ ਕਰਵਾਏਗੀ।ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਵੀ ਪੂਰੀ ਕੀਤੀ ਜਾਵੇਗੀ।

ਇਸ ਮੌਕੇ ਰਵਨੀਤ ਕੌਰ ਸੈਣੀ, ਗੁਰਜੀਤ ਸਿੰਘ, ਰਾਜਵਿੰਦਰ ਕੌਰ, ਸ਼ਿਵ ਦਿਆਲ, ਸੁਭਾਸ਼ ਕੁਮਾਰ ਮੈਡੀਕਲ ਟੀਮ ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਮਾਸਕ ਵੀ ਦਿੱਤੇ ਗਏ।ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ, ਪੀ ਏ ਸੁਖਦੇਵ ਸਿੰਘ ਰੋਮੀ, ਐਸਈਪੀਓ ਓਮ ਲਾਲ, ਜਸਵਿੰਦਰ ਪਾਲ ਰੋਕੀ, ਰਜਨੀਸ਼ ਕੁਮਾਰ ਭੱਟੀ, ਸੰਦੀਪ ਸਿੰਘ ਸੈਕਟਰੀ, ਬਲਾਕ ਪ੍ਰਧਾਨ ਜਸਬੀਰ ਸਿੰਘ ਨਾਗਰਾ, ਬਲਾਕ ਪ੍ਰਧਾਨ ਮਿੱਠੂ ਭਰਥ, ਡਾਕਟਰ ਬੱਬੂ ਚੀਮਾ ਖੁੱਡੀ, ਸੀਨੀਅਰ ਆਗੂ ਸੁਖਪ੍ਰੀਤ ਸਿੰਘ ਮਾਹਲ ਨੂਰਪੁਰ, ਰਿੰਕੂ ਪੰਨੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD