Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮੁੱਖ ਮੰਤਰੀ ਤੀਰਥ ਯਾਤਰਾ : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਤੋਂ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਸ਼ਰਧਾਲੂ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਨਤਮਸਤਕ ਹੋਣਗੇ

Mukh Mantri Tirth Yatra Scheme

Web Admin

Web Admin

5 Dariya News

ਡੇਰਾਬੱਸੀ , 22 Dec 2023

Last updated on: Dec 22, 2023, 00:00 IST

ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬਸੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੋ ਦਿਨਾਂ ਦੀ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੀ ਲੋਕਾਂ ਖਾਸ ਕਰਕੇ ਬਜ਼ੁਰਗਾਂ ਦੀ ਬਹੁਤ ਇੱਛਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਮੁਖ ਮੰਤਰੀ ਤੀਰਥ ਯਾਤਰਾ ਦਾ ਪ੍ਰਬੰਧ ਕਰਕੇ ਇਨ੍ਹਾਂ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ।

ਵਿਧਾਇਕ ਕੁਲਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਨਾਭਾ ਸਾਹਿਬ ਤੋਂ ਇਕ ਬੱਸ ਸ੍ਰੀ ਅੰਮ੍ਰਿਤਸਰ-ਤਲਵੰਡੀ ਸਾਬੋ ਦੀ ਧਾਰਮਿਕ ਯਾਤਰਾ ਲਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਅੱਜ ਰਵਾਨਾ ਹੋਇਆ ਸ਼ਰਧਾਲੂਆਂ ਦਾ ਜੱਥਾ ਵੀ ਦੋ ਦਿਨ ਇਸ ਯਾਤਰਾ 'ਤੇ ਰਹੇਗਾ ਅਤੇ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੜਾਅ ਕਰੇਗਾ।ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ, ਵਿਧਾਇਕ ਨੇ ਸਰਕਾਰ ਵੱਲੋਂ ਹਰੇਕ ਸ਼ਰਧਾਲੂ ਨੂੰ ਕੰਬਲ, ਬੈੱਡਸ਼ੀਟ, ਸਿਰਹਾਣੇ ਤੋਂ ਇਲਾਵਾ ਟਾਇਲਟਰੀ ਕਿੱਟਾਂ ਸੌਂਪੀਆਂ।

ਸ਼ਰਧਾਲੂਆਂ ਦੀ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਉਨ੍ਹਾਂ ਦੀ ਪੂਰੀ ਤਰ੍ਹਾਂ ਮੈਡੀਕਲ ਜਾਂਚ ਵੀ ਕੀਤੀ ਗਈ।  ਵਿਧਾਇਕ ਰੰਧਾਵਾ ਨੇ ਕਿਹਾ ਕਿ ਲੋੜ ਪੈਣ 'ਤੇ ਰਸਤੇ ਵਿਚ ਮੈਡੀਕਲ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ। ਇਸ ਦੇ ਲਈ ਰੂਟ 'ਤੇ ਸਥਿਤ ਸਰਕਾਰੀ ਸਿਹਤ ਸਹੂਲਤ ਸੰਸਥਾਵਾਂ ਨੂੰ ਪਹਿਲਾਂ ਹੀ ਅਲਰਟ 'ਤੇ ਰੱਖਿਆ ਗਿਆ ਹੈ।ਇਸ ਮੌਕੇ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਜੋ ਕਿ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਾਇਬ ਤਹਿਸੀਲਦਾਰ ਹਰਿੰਦਰਪਾਲ ਸਿੰਘ ਨਾਲ ਮੌਕੇ 'ਤੇ ਮੌਜੂਦ ਸਨ, ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪੂਰੀ ਕੋਸ਼ਿਸ਼ ਕੀਤੀ ਗਈ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਦਾ ਹਿੱਸਾ ਬਣਨ ਲਈ ਅਤਿ ਉਤਸ਼ਾਹਿਤ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਅਜਿਹੇ ਲੋਕ ਪੱਖੀ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤੇ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ ਸਨ। ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਲਈ ਅੱਜ ਦਾ ਦਿਨ ਖੁਸ਼ੀਆਂ ਨਾਲ ਭਰਿਆ ਹੋਇਆ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD