Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹਰਜੋਤ ਸਿੰਘ ਬੈਂਸ

ਬਹਿਬਲ ਇਨਸਾਫ਼ ਮੋਰਚਾ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ

Harjot Singh Bains AAP

Web Admin

Web Admin

5 Dariya News

ਫਰੀਦਕੋਟ , 23 Dec 2023

Last updated on: Dec 23, 2023, 00:00 IST

ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮੋਰਚਾ ਅੱਜ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ। ਇਸ ਮੌਕੇ ਸ. ਬੈਂਸ ਨਾਲ ਸ਼੍ਰੀ ਇੰਦਰਜੀਤ ਸਿੰਘ ਨਿੱਜਰ, ਮੈਬਰ ਪੰਜਾਬ ਵਿਧਾਨ ਸਭਾ ਹਲਕਾ, ਸ਼੍ਰੀ ਅੰਮ੍ਰਿਤਸਰ ਸਾਹਿਬ  ਦੱਖਣੀ, ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸ਼ੇਖੋਂ  ਹਾਜਰ ਸਨ। ਇਸ ਮੌਕੇ ਬੋਲਦਿਆਂ ਸ.ਬੈਂਸ ਨੇ ਕਿਹਾ ਕਿ ਇਹ ਮੋਰਚਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਸੇ ਤਰ੍ਹਾਂ ਜਾਰੀ ਸੀ, ਜੋ ਹੁਣ ਬਹੁਤ ਹੀ ਸ਼ਾਂਤੀ ਪੂਰਵਕ ਮਾਹੌਲ ਵਿਚ ਸਮਾਪਤ ਕਰਵਾ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2015 ਵਿਚ ਇੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿਚ ਧਰਨਾ ਦੇ ਰਹੇ ਲੋਕਾਂ ਉੱਤੇ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੰਨੀਆਂ ਵੀ ਲੀਗਲ ਇਨਕੁਆਰੀਆਂ ਸਨ, ਚਾਰਜਸ਼ੀਟ, ਐਸਆਈਟੀ ਰਿਪੋਰਟਾਂ,  ਉਹ ਸਾਰੀਆਂ ਮੁਕੰਮਲ ਕਰ ਲਈਆਂ ਗਈਆਂ। ਇਕ ਰਿਪੋਰਟ ਜੋ ਆਖਰੀ ਰਹਿੰਦੀ ਸੀ, ਉਹ ਵੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਸਾਰਾ ਮਾਮਲਾ ਅਦਾਲਤ ਅਧੀਨ ਹੈ ਅਤੇ ਪੰਜਾਬ ਸਰਕਾਰ ਅਦਾਲਤ ਵਿਚ ਇਸ ਸਬੰਧੀ ਮਾਹਿਰ ਵਕੀਲਾਂ ਰਾਂਹੀਂ ਪੈਰਵਾਈ ਕਰ ਰਹੀ ਹੈ। 

ਉਨ੍ਹਾ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਕਿਹਾ ਕਿ ਇਸ ਕੇਸ ਵਿੱਚ ਜੋ ਵੀ ਦੋਸ਼ੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਜਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਕਤਲ ਕੇਸ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸ.ਐਸ.ਪੀ ਫਰੀਦਕੋਟ, ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਨਾਇਬ ਤਹਿਸੀਲਦਾਰ ਸ਼੍ਰੀ ਕਸ਼ਿਸ਼ ਗਰਗ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਸ. ਸੁਖਰਾਜ ਸਿੰਘ ਹਾਜਰ ਸਨ। 

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Inderbir Singh Nijjar , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD