Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨਾਂ ਦੀ ਸਖਸ਼ੀਅਤ ਉਸਾਰੀ ਵਿੱਚ ਯੁਵਕ ਸਿਖਲਾਈ ਵਰਕਸ਼ਾਪਾਂ ਦਾ ਅਹਿਮ ਯੋਗਦਾਨ: ਪਰਮਿੰਦਰ ਸਿੰਘ ਗੋਲਡੀ

ਯੁਵਕ ਸੇਵਾਵਾਂ ਵਿਭਾਗ ਦੀ ਪੰਜ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਵਿੱਚ 115 ਕੁੜੀਆਂ ਨੇ ਹਿੱਸਾ ਲਿਆ

Parminder Singh Goldy AAP

Web Admin

Web Admin

5 Dariya News

ਚੰਡੀਗੜ੍ਹ , 23 Dec 2023

Last updated on: Dec 23, 2023, 00:00 IST

ਯੁਵਕ ਸੇਵਾਵਾਂ ਵਿਭਾਗ ਵੱਲੋਂ ਕੁੜੀਆਂ ਲਈ ਲਗਾਈ ਗਈ ਪੰਜ ਰੋਜ਼ਾ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਮਾਪਤ ਹੋ ਗਈ। ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ  ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੀਆਂ 115 ਲੜਕੀਆਂ ਨੂੰ ਸਰਟੀਫਿਕੇਟ ਵੰਡੇ। ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵਿਭਾਗ ਨਵੀਂ ਯੁਵਾ ਨੀਤੀ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨੌਜਵਾਨ ਮੁੰਡੇ-ਕੁੜੀਆਂ ਦੀ ਸਖਸ਼ੀਅਤ ਉਸਾਰੀ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ। ਇਸ ਮੌਕੇ ਨੈਸ਼ਨਲ ਐਵਾਰਡ ਜੇਤੂ ਸ਼੍ਰੈਯਾ ਮੈਨੀ ਵੱਲੋਂ ਵਿਸ਼ੇਸ ਲੈਕਚਰ ਦਿੱਤਾ ਗਿਆ ਅਤੇ ਵਰਕਸ਼ਾਪ ਵਿੱਚ ਸ਼ਾਮਿਲ ਲੜਕੀਆਂ ਨੂੰ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਲਈ ਮਾਪਦੰਡਾਂ ਬਾਰੇ ਜਾਣੂ ਕਰਵਾਇਆ। 

ਨੈਸ਼ਨਲ ਐਵਾਰਡ ਲਈ ਲੋੜੀਂਦੀਆਂ ਗਤੀਵਿਧੀਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਹੋਰ ਉੱਘੇ ਮਾਹਿਰਾਂ ਵੱਲੋਂ 5 ਰੋਜ਼ਾ ਵਰਕਸ਼ਾਪ ਦੌਰਾਨ ਲੜਕੀਆਂ ਨੂੰ ਮੋਟੀਵੇਸ਼ਨਲ ਲੈਕਚਰ, ਸ਼ੋਸਲ ਮੀਡਿਆ ਦੇ ਲਾਭ ਅਤੇ ਹਾਨੀਆਂ, ਕਿੱਤਾ ਮੁੱਖੀ ਕੋਰਸਾਂ, ਸਾਹਿਤਕ ਗਤੀਵਿਧੀਆ ਨੈਤਿਕ ਜ਼ਿੰਮੇਵਾਰੀਆਂ ਅਤੇ ਕਦਰਾਂ ਕੀਮਤਾਂ ਸਬੰਧੀ ਲੈਕਚਰ ਦਿੱਤੇ ਗਏ। ਇਸ ਮੌਕੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਸਬੰਧੀ ਵੱਡਮੁੱਲੀ ਜਾਣਕਾਰੀ ਨੌਜਵਾਨਾਂ ਨਾਲ ਸਾਂਝੀ ਕੀਤੀ ਗਈ।

ਵਰਕਸ਼ਾਪ ਦੇ ਆਖਰੀ ਦਿਨ ਵਿਭਾਗ ਵੱਲੋਂ ਚੰਡੀਗੜ੍ਹ ਸੈਰ ਸਪਾਟਾ ਵਿਭਾਗ ਦੀ ਹੌਪ ਆਨ-ਹੌਪ ਬੱਸ ਰਾਹੀਂ ਚੰਡੀਗੜ੍ਹ ਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਅਤੇ ਹੋਰ ਪ੍ਰਸਿੱਧ ਸਥਾਨਾਂ ਦੀ ਸੈਰ ਵੀ ਕਰਵਾਈ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰੁਪਿੰਦਰ ਕੌਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਹੋਏ।

 

Tags: Parminder Singh Goldy , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD