Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ

Blood Donation Camp Faridkot

Web Admin

Web Admin

5 Dariya News

ਕੋਟਕਪੂਰਾ (ਫ਼ਰੀਦਕੋਟ) , 24 Dec 2023

ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਸਬੀਰ ਸਕੈਨ ਸੈਂਟਰ, ਜੈਤੋ ਰੋਡ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਸਾਨੂੰ ਖੂਨਦਾਨ ਕਰਨ ਦੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਹੈ ਅਤੇ ਦੁਨੀਆ ਵਿੱਚ ਅਜਿਹੀ ਸ਼ਹਾਦਤ ਦੀ ਕੋਈ ਉਦਾਹਰਣ ਨਹੀਂ ਮਿਲਦੀ। ਉਹਨਾਂ ਕਿਹਾ ਕਿ ਦਸਵੇਂ ਪਾਤਸ਼ਾਹ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਹਰ ਸਾਲ ਖੂਨਦਾਨ  ਕੈਂਪ ਲਗਾਇਆ ਜਾਂਦਾ ਹੈ ਅਤੇ ਅੱਜ ਚੌਥੀ ਵਾਰ ਇਹ ਖੂਨ ਦਾਨ ਕੈਂਪ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਲਗਾਇਆ ਗਿਆ ਹੈ।

ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਗੁਰਬਾਣੀ ਦੇ ਨਾਲ ਜੋੜ ਕੇ ਰੱਖਣਾ, ਤਰੱਕੀਆਂ ਬਖਸ਼ਣ ਅਤੇ ਆਪਣਾ ਮਿਹਰ ਭਰਿਆ ਹੱਥ ਸਾਰਿਆਂ ਦੇ ਸਿਰ ਤੇ ਬਣਾਈ ਰੱਖਣ ਅਤੇ ਗੁਰਬਾਣੀ ਦਾ ਪ੍ਰਕਾਸ਼ ਸਾਡੇ ਸਾਰਿਆਂ ਦੇ ਹਿਰਦਿਆਂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। 

ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਮੌਕੇ ਡਾ: ਜਸਬੀਰ ਸਿੰਘ, ਡਾ.ਬਲਜੀਤ ਕੌਰ, ਪੀ.ਬੀ.ਜੀ ਵੈਲਫੇਅਰ ਕਲੱਬ ਐਨ.ਜੀ.ਓ ਰਾਜੀਵ ਮਲਿਕ,ਗੌਰਵ ਗਲਹੋਤਰਾ,ਮੰਜੂ ਬਾਲਾ ਮਹਿਲਾ ਵਿੰਗ ਦੀ ਇੰਚਾਰਜ, ਡਾ.ਰਮੇਸ਼, ਸਲੋਨੀ ਮਹਿਤਾ, ਮਨਦੀਪ ਕਿੰਦਾ,ਬਲੱਡ ਬੈਂਕ ਦੀ ਟੀਮ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Blood Camp , Blood Donation Camp , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD