Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਦੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੰਡੇ ਗਏ ਵਜ਼ੀਫੇ

Viksit Bharat Sankalp Yatra at Mohali

5 Dariya News

5 Dariya News

5 Dariya News

ਪਟਿਆਲਾ , 24 Dec 2023

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਦੀ ਤਰ੍ਹਾਂ ਵਜ਼ੀਫੇ ਵੰਡੇ ਗਏ। ਇਸ ਮੌਕੇ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਪੀ.ਸਿੰਘ ਉਬਰਾਏ ਉਚੇਚੇ ਤੌਰ ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਤੋਂ ਇਲਾਵਾ ਸ਼੍ਰੀਮਤੀ ਇੰਦਰਜੀਤ ਕੌਰ ਗਿੱਲ, ਡਾਇਰੈਕਟਰ ਐਜੂਕੇਸ਼ਨ ਅਤੇ ਡਾ. ਅਟਵਾਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। 

ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਬਾਕੀ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਿਛਲੇ ਦਸ ਸਾਲਾਂ ਤੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਨਿਰੰਤਰ ਆਰਥਿਕ ਮਦਦ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਭਲਾਈ ਦੇ ਖੇਤਰ ਵਿੱਚ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਦਾ ਯੋਗਦਾਨ ਅਮੁੱਲ ਹੈ ਅਤੇ ਸ੍ਰੀ ਓੁਬਰਾਏ ਜੀ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸਮਾਜ ਦੇ ਵੰਚਿਤ ਵਰਗਾਂ ਤੱਕ ਜਿਸ ਤਰ੍ਹਾਂ ਬਿਨ੍ਹਾਂ ਕਿਸੇ ਵਿਤਕਰੇ ਤੋਂ ਪਹੁੰਚ ਕੀਤੀ ਹੈ, ਉਹ ਲਾਸਾਨੀ ਹੈ। 

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ ਸ੍ਰੀਮਤੀ ਇੰਦਰਜੀਤ ਗਿੱਲ ਨੇ ਇਸ ਮੌਕੇ ਤੇ ਟਰੱਸਟ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਸਮਾਜ-ਭਲਾਈ ਲਈ ਆਰੰਭੇ ਯਤਨਾਂ ਦਾ ਇੱਕ ਸੰਖੇਪ ਵੇਰਵਾ ਪੇਸ਼ ਕੀਤਾ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆ ਡਾ. ਗੁਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਦੱਸਿਆ ਕਿ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵੱਲੋਂ ਪਿਛਲੇ 10 ਸਾਲਾਂ ਤੋਂ ਹਰ ਸਾਲ ਕਾਲਜ ਦੇ 100 ਲੋੜਵੰਦ ਵਿਦਿਆਰਥੀਆਂ ਨੂੰ 10,000/- ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਰਾਸ਼ੀ ਦਿੱਤੀ ਜਾ ਰਹੀ ਹੈ। 

ਹੁਣ ਤੱਕ ਟਰਸਟ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ 70,57000/- ਰੁਪਏ ਦੀ ਆਰਥਿਕ ਮਦਦ ਦਿੱਤੀ ਜਾ ਚੁੱਕੀ ਹੈ। ਭਵਿੱਖ ਵਿੱਚ ਵੀ ਇਸ ਸਕਾਲਰਸ਼ਿਪ ਸਕੀਮ ਨੂੰ ਜਾਰੀ ਰੱਖਣ ਦੀ ਡਾ. ਐਸ.ਪੀ.ਸਿੰਘ ਓਬਰਾਏ ਜੀ ਵੱਲੋਂ ਹਾਮੀ ਭਰੀ ਗਈ। ਇਥੇ ਇਹ ਵੀ ਵਿਸ਼ੇਸ਼ ਜ਼ਿਕਰਯੋਗ ਹੈ ਕਿ ਇਸ ਸਕੀਮ ਦਾ ਆਰੰਭ ਡਾ. ਖੁਸ਼ਵਿੰਦਰ ਕੁਮਾਰ ਦੁਆਰਾ 2014 ਵਿੱਚ ਪ੍ਰਿੰਸੀਪਲ ਵਜੋਂ ਜੁਆਇਨ ਕਰਨ ਸਮੇਂ ਓਬਰਾਏ ਸਾਹਿਬ ਨੇ ਆਰੰਭ ਕੀਤਾ ਸੀ ਅਤੇ ਅੱਜ ਇਸ ਲੜੀ ਦਾ ਇਹ ਪ੍ਰੋਗਰਾਮ ਉਨ੍ਹਾਂ ਦੀ ਟਰਮ ਦਾ ਆਖਰੀ ਪ੍ਰੋਗਰਾਮ ਸੀ। ਕਾਲਜ ਰਜਿਸਟਰਾਰ ਡਾ. ਅਸ਼ਵਨੀ ਸ਼ਰਮਾ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਸਮਾਗਮ ਦੌਰਾਨ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD