Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਵੱਲੋਂ ਮਲੂਕਪੁਰਾ ਨਹਿਰ ਵਿੱਚ ਪਏ ਪਾੜ ਦਾ ਜਾਇਜ਼ਾ

ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਪਾੜ ਬੰਦ ਕਰਨ ਦੀ ਹਦਾਇਤ

Amandeep Singh Goldy Musafir AAP

Web Admin

Web Admin

5 Dariya News

ਅਬੋਹਰ , 25 Dec 2023

Last updated on: Dec 25, 2023, 00:00 IST

ਪਿੰਡ ਕਿੱਕਰ ਖੇੜਾ ਕੋਲ ਮਲੂਕਪੁਰਾ ਨਹਿਰ ਵਿੱਚ ਬੀਤੀ ਰਾਤ ਪਏ ਪਾੜ ਤੋਂ ਬਾਅਦ ਅੱਜ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਨੇ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਪ੍ਰਭਾਵਿਤਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

 ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਬੀਤੀ ਰਾਤ ਨਹਿਰ ਵਿੱਚ ਪਾੜ ਪੈ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਹੈਡ ਵਰਕਸ ਤੋਂ ਪਾਣੀ ਦੀ ਕਟੌਤੀ ਲਈ ਗਈ। ਉਹਨਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੇਤੀ ਤੋਂ ਛੇਤੀ ਪਾੜ ਬੰਦ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਨੂੰ ਕਿਹਾ ਕਿ ਉਹ ਪਾਣੀ ਦੀ ਨੇੜੇ ਤੋਂ ਲੰਘ ਰਹੇ ਸੇਮ ਨਾਲੇ ਵਿੱਚ ਨਿਕਾਸੀ ਕਰਵਾਵੇ ਤਾਂ ਕਿ ਫਸਲਾਂ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ। 

ਉਨਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਨ ਹੋਏ ਨੁਕਸਾਨ ਸਬੰਧੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ। ਇਸ ਮੌਕੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਨੇ ਦੱਸਿਆ ਕਿ ਨਹਿਰ ਵਿੱਚ ਰਿਸਾਬ ਹੋਣ ਕਾਰਨ ਲਗਭਗ 70 ਫੁੱਟ ਦਾ ਪਾੜ ਪਿਆ ਹੈ ਅਤੇ ਵਿਭਾਗ ਵੱਲੋਂ ਪਿੱਛੋਂ ਨਹਿਰ ਵਿੱਚ ਪਾਣੀ ਦੀ ਕਟੌਤੀ ਕਰ ਦਿੱਤੀ ਗਈ ਹੈ ਅਤੇ ਹੁਣ ਨਹਿਰ ਬੰਦੀ ਕਰਕੇ ਇਸ ਪਾੜ ਨੂੰ ਪੂਰੀ ਤਰ੍ਹਾਂ ਦੁਬਾਰਾ ਪੱਕਾ ਕਰਨ ਤੋਂ ਬਾਅਦ ਹੀ ਪਾਣੀ ਛੱਡਿਆ ਜਾਵੇਗਾ।

 ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਜੋ ਖਾਲ ਤੋੜਿਆ ਗਿਆ ਹੈ ਉਸ ਦੀ ਮੁਰੰਮਤ ਵੀ ਪਹਿਲ ਦੇ ਅਧਾਰ ਤੇ ਕਰਵਾ ਕੇ ਦਿੱਤੀ ਜਾਵੇਗੀ।

 

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab , DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD