Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਹੀਦੀ ਸਭਾ ਦੌਰਾਨ ਡਿਊਟੀਆਂ ਲਈ ਸਿਹਤ ਟੀਮਾਂ ਕੀਤੀਆਂ ਰਵਾਨਾ

ਸਿਹਤ ਸੇਵਾਵਾਂ ਸਬੰਧੀ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਡਾ ਦਵਿੰਦਰਜੀਤ ਕੌਰ

Civil Surgeon Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Dec 2023

Last updated on: Dec 25, 2023, 00:00 IST

ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਨਿਰਵਿਘਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ ਵੱਖ ਜਿਲਿਆ ਤੋਂ ਆਈਆਂ ਮੈਡੀਕਲ ਟੀਮਾ ਅਤੇ ਹੋਰ ਸਿਹਤ ਅਮਲੇ ਨੂੰ  ਐਂਬੂਲੈਂਸ ਸਮੇਤ ਡਿਊਟੀਆ ਲਈ ਰਵਾਨਾ ਕੀਤਾ ਗਿਆ, ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਮੂਹ ਸਟਾਫ ਨਾਲ ਮੀਟਿੰਗ ਕਰਕੇ ਡਿਊਟੀਆਂ ਦਾ ਪਲਾਨ ਦਿੱਤਾ ਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ  ਸਾਰੇ ਸਿਹਤ ਕਰਮੀਆਂ ਨੂੰ ਆਪੋ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਹਦਾਇਤ ਕੀਤੀ। 

ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸੰਗਤਾਂ ਲਈ ਇਹਨਾ ਸਿਹਤ ਸਹੂਲਤਾਂ ਲਈ ਟੀਮ 24 ਘੰਟੇ ਤੈਨਾਤ ਰਹਿਣਗੀਆਂ ਅਤੇ ਹਰ ਇੱਕ ਕੈਂਪ ਲਈ ਤਿੰਨ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਸਿਹਤ ਸੇਵਾਵਾਂ ਦੀ ਦੇਖ-ਰੇਖ ਕਰਨ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ,  ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਭਾ ਦੌਰਾਨ ਵਿਭਾਗ ਵੱਲੋਂ 6 ਆਰਜ਼ੀ ਡਿਸਪੈਂਸਰੀਆਂ ਦਿਨ ਰਾਤ ਖੁੱਲ੍ਹੀਆਂ ਰਹਿਣਗੀਆ, ਜਿਨ੍ਹਾਂ ਨਾਲ ਇਕ ਇਕ ਐਂਬੂਲੈਂਸ ਵੀ ਸਥਾਪਤ ਹੋਵੇਗੀ । 

ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਸਬੰਧੀ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੇਲਾ ਅਫ਼ਸਰ ਰਾਜੇਸ਼ ਕੁਮਾਰ, ਸਹਾਇਕ ਮੇਲਾ ਅਫ਼ਸਰ ਡਾ ਸਰਿਤਾ, ਕੋਆਰਡੀਨੇਟਰ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਐਸ ਐਮ ਓ ਡਾ. ਬਲਕਾਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਐਸ ਆਈ ਇੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।

 

Tags: Health , Davinderjit Kaur , Civil Surgeon , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD