Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦਾ ਅਚਾਨਕ ਨੀਰਿਖਣ

DC Senu Duggal

5 Dariya News

5 Dariya News

5 Dariya News

ਅਬੋਹਰ, ਫਾਜਿ਼ਲਕਾ , 25 Dec 2023

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਅਚਾਨਕ ਮਹਾਤਮਾਂ ਗਾਂਧੀ ਪੇਂਡੂ ਰੁਜਗਾਰ ਗਾਰੰਟੀ ਸਕੀਮ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਅਚਾਨਕ ਨੀਰਿਖਣ ਕੀਤਾ ਗਿਆ। ਉਨ੍ਹਾਂ ਨੇ ਅਬੋਹਰ ਬਲਾਕ ਅਧੀਨ ਪਂੈਦੇ ਪਿੰਡ ਚੰਨਣ ਖੇੜਾ ਦਾ ਅਚਾਨਕ ਦੌਰਾ ਕੀਤਾ ਅਤੇ ਇੱਥੇ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦੀ ਪੜਤਾਲ ਕੀਤੀ।

ਡਿਪਟੀ ਕਮਿਸ਼ਨਰ ਨੇ ਇੱਥੇ ਮਗਨਰੇਗਾ ਸਕੀਮ ਤਹਿਤ ਬਣੇ ਖੇਡ ਮੈਦਾਨ ਅਤੇ ਸਿੰਚਾਈ ਵਾਲੇ ਖਾਲਿਆਂ ਦਾ ਮੌਕਾ ਵੇਖਿਆ। ਉਨ੍ਹਾਂ ਨੇ ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਰੁਜਗਾਰ ਮੁਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜ ਦੇ ਜੋ ਪ੍ਰੋਜੈਕਟ ਉਲੀਕੇ ਜਾਣ ਉਨ੍ਹਾਂ ਨੂੰ ਤੈਅ ਸਮਾਂ ਹੱਦ ਅੰਦਰ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੇ ਗੁਣਵਤਾ ਨਾਲ ਸਮਝੌਤਾ ਕੀਤਾ ਤਾਂ ਸ਼ਖਤ ਕਾਰਵਾਈ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਬਖ਼ਸੇ ਨਹੀਂ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮਗਨਰੇਗਾ ਅਤੇ ਪੇਂਡੂ ਵਿਕਾਸ ਦੀਆਂ ਹੋਰ ਸਕੀਮਾਂ ਦਾ ਰਲੇਵਾਂ ਕਰਕੇ ਵੱਧ ਤੋਂ ਵੱਧ ਕੰਮ ਕਰਵਾਏ ਜਾਣ ਤਾਂ ਜੋ ਪਿੰਡਾਂ ਵਿਚ ਜਿਆਦਾ ਤੋਂ ਜਿਆਦਾ ਵਿਕਾਸ ਕਾਰਜ ਹੋ ਸਕਨ ਅਤੇ ਪਿੰਡਾਂ ਦੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਰੁਜਗਾਰ ਦਿੱਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਪਿੰਡਾਂ ਵਿਚ ਮਗਨਰੇਗਾ ਤਹਿਤ ਖੇਡ ਮੈਦਾਨ, ਸਾਂਝੇ ਜਲ ਤਲਾਬ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਵੀ ਫੀਲਡ ਵਿਚ ਜਾ ਕੇ ਕੰਮਾਂ ਦੀ ਪੜਤਾਲ ਕਰਦੇ ਰਹਿਣ ਤਾਂ ਜੋ ਗੁਣਵਤਾ ਵਿਚ ਕੋਈ ਕਮੀ ਨਾ ਰਹੇ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD