Saturday, 27 April 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ

 

ਪੰਜਾਬੀ ਸਿਨੇਮਾ ਨੂੰ ਵਿਲੱਖਣਤਾ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ ‘ਜੱਟਾ ਡੋਲੀ ਨਾ’

Jatta Dolie Naa

Web Admin

Web Admin

5 Dariya News

ਚੰਡੀਗੜ੍ਹ , 26 Dec 2023

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹੱਟ ਕੇ ਨਵੇਂ ਨਵੇਂ ਵਿਸ਼ਿਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ। ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਪੰਜਾਬੀ ਫ਼ਿਲਮ ‘ਜੱਟਾ ਡੋਲੀ ਨਾ’ ਜਲਦ ਹੀ ਸਿਨੇਮਾਂ ਘਰਾਂ ਵਿੱਚ 5 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। 

ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਦਰਸ਼ਕਾਂ ਦੀ ਪਸੰਦ ਬਣਿਆ ਹੋਇਆ ਹੈ। ਨਾਮਵਾਰ ਗਾਇਕ ਦਲੇਰ ਮਹਿੰਦੀ ਦਾ ਗਾਇਆ ਫਿਲਮ ਦਾ ਟਾਈਟਲ ਗੀਤ “ਜੱਟਾ ਡੋਲੀ ਨਾ” ਨੌਜਵਾਨ ਪੀੜੀ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰ ਰਿਹਾ ਹੈ। ਬੀ.ਐਮ.ਪੀ ਫ਼ਿਲਮਜ਼ ਦੇ ਬੈਨਰ ਹੇਠ ਬਣੀ ਨਿਰਮਾਤਾ ਨਰਿੰਦਰ ਸਿੰਘ ਦੀ ਇਸ ਫਿਲਮ ਨੂੰ ਭੁਪਿੰਦਰ ਸਿੰਘ ਬਮਰਾ ਨੇ ਡਾਇਰੈਕਟ ਕੀਤਾ ਹੈ। ਪੰਜਾਬੀ ਫ਼ਿਲਮ “ਜਿੰਦਰਾ” ਅਤੇ “ਸੌਂਹ ਮਿੱਟੀ ਦੀ” ਜ਼ਰੀਏ ਕਾਬਲ ਅਦਾਕਾਰ ਹੋਣ ਦਾ ਅਹਿਸਾਸ ਕਰਵਾ ਚੁੱਕਾ ਅਦਾਕਾਰ ਕਿਰਨਦੀਪ ਰਾਇਤ ਇਸ ਫ਼ਿਲਮ ਜਰੀਏ ਪਹਿਲੀ ਵਾਰ ਇੱਕ ਵੱਖਰੇ ਅੰਦਾਜ਼ ਵਿੱਚ ਵੱਡੇ ਪਰਦੇ ‘ਤੇ ਨਜ਼ਰ ਆਵੇਗਾ। 

ਇਸ ਫ਼ਿਲਮ ਦੀ ਹੀਰੋਇਨ ਪ੍ਰਭ ਗਰੇਵਾਲ ਹੈ। ਫਿਲਮ ਵਿੱਚ ਜਰਨੈਲ ਸਿੰਘ, ਨਰਿੰਦਰ ਨੀਨਾ, ਸਵਿੰਦਰ ਮਾਹਲ, ਪਰਮਿੰਦਰ ਗਿੱਲ, ਸੰਤੋਸ਼ ਮਲਹੋਤਰਾ, ਗੁਰਪ੍ਰੀਤ ਬੀ.ਐਮ.ਪੀ., ਸਨੀ ਗਿੱਲ, ਗੁਰਿੰਦਰ ਸਰਾਂ, ਸਿਮਰਜੀਤ ਸਿੰਘ ਅਤੇ ਸੁੱਗਲੀ-ਜੁਗਲੀ ਨੇ ਸ਼ਾਨਦਾਰ ਭੂਮਿਕਾ ਅਦਾ ਕੀਤੀ ਹੈ। ਨੈਸ਼ਨਲ ਖੇਡਾਂ ਵਿੱਚ ਸ਼ੁਮਾਰ ਕਰ ਚੁੱਕੀ ਖੇਡ ਮਾਰਸ਼ਲ ਆਰਟ ‘ਤੇ ਅਧਾਰਿਤ ਇਹ ਫ਼ਿਲਮ ਹੀ ਤੋਂ ਲੱਥੇ ਇਕ ਨੌਜਵਾਨ ਦੀ ਮੁੜ ਤੋਂ ਲੀਹ ‘ਤੇ ਆਉਣ ਦੀ ਕਹਾਣੀ ਹੈ, ਜੋ ਦਰਸ਼ਕਾਂ ਨੂੰ ਪ੍ਰਭਾਵਿਤ ਵੀ ਕਰਦੀ ਹੈ ਅਤੇ ਉਤਸ਼ਾਹਿਤ ਵੀ। 

ਇਹ ਮਨੋਰੰਜਨ ਭਰਪੂਰ ਡਰਾਮਾ ਫ਼ਿਲਮ ਹੈ ਜੋ ਹਰ ਵਰਗ ਦੇ ਦਰਸ਼ਕਾਂ ਨੂੰ ਧਿਆਨ ਵਿੱਚ ਰੱਖਕੇ ਦਿਖਾਈ ਗਈ ਹੈ। ਫਿਲਮ ਦੇ ਟ੍ਰੇਲਰ ਮੁਤਾਬਕ ਇਸ ਫ਼ਿਲਮ ਵਿੱਚ ਇੱਕ ਖੂਬਸੂਰਤ ਪ੍ਰੇਮ ਕਹਾਣੀ ਵੀ ਹੈ।  ਫਿਲਮ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਮੁਤਾਬਕ ਇਹ ਪੰਜਾਬੀ ਦੀ ਪਹਿਲੀ ਫਿਲਮ ਹੋਵੇਗੀ ਜੋ ਮਾਰਸ਼ਲ ਆਰਟ ਨੂੰ ਉਤਸ਼ਾਹਿਤ ਕਰਦੀ ਹੈ। ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਇੱਕ ਆਮ ਨੌਜਵਾਨ ਆਪਣੀ ਜ਼ਿੰਦਗੀ ਦੀ ਮੰਜਿਲ ਹਾਸਲ ਕਰਨ ਲਈ ਮਾਰਸ਼ਲ ਆਰਟ ਸਿੱਖਦਾ ਹੈ। ਡਾਇਰੈਕਟਰ ਮੁਤਾਬਕ ਇਸ ਫਿਲਮ ਦਾ ਹੀਰੋ ਇੱਕ ਸਿੱਖ ਨੌਜਵਾਨ ਕਿਰਨਦੀਪ ਰਾਇਤ ਹੈ। ਇਸ ਫਿਲਮ ਤੋਂ ਬਾਅਦ ਉਸਦਾ ਸ਼ੁਮਾਰ ਪੰਜਾਬੀ ਦੇ ਸਫਲ ਤੇ ਕਾਬਲ ਕਲਾਕਾਰਾਂ ਵਿੱਚ ਹੋਵੇਗਾ। 

ਫਿਲਮ ਦੇ ਨਾਇਕ ਕਿਰਨਦੀਪ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਫਿਲਮ ਲਈ ਉਸਨੇ ਕਾਫੀ ਮਿਹਨਤ ਕੀਤੀ ਹੈ। ਉਹ ਸਿੱਖ ਪਰਿਵਾਰ ਨਾਲ ਸਬੰਧਿਤ ਹੈ ਇਸ ਲਈ ਗਤਕਾ ਯਾਨੀ ਮਾਰਸ਼ਲ ਆਰਟ ਦੀ ਉਸਨੂੰ ਜਾਣਕਾਰੀ ਸੀ ਪਰ ਉਸਨੇ ਇਸ ਫਿਲਮ ਲਈ ਬਕਾਇਦਾ ਇਸ ਦੀ ਟਰੇਨਿੰਗ ਲਈ ਹੈ। ਕਿਰਨਦੀਪ ਮੁਤਾਬਕ ਇਹ ਉਸਦੀ ਖੁਸ਼ਕਿਸਮਤੀ ਹੈ ਕਿ ਉਸਨੂੰ ਇਸ ਕਿਸਮ ਦੀ ਸ਼ਾਨਦਾਰ ਫਿਲਮ ਦਾ ਹਿੱਸਾ ਬਣਨ ਦਾ ਮਾਣ ਹਾਸਲ ਹੋਇਆ ਹੈ। 

ਬਿਨਾਂ ਸ਼ੱਕ ਇਹ ਫਿਲਮ ਦਰਸ਼ਕਾਂ ਦੀ ਕਸਵੱਟੀ ਤੇ ਖਰਾ ਉਤਰੇਗੀ। ਕਈ ਮਿਊਜ਼ਿਕ ਵੀਡੀਓਜ ਅਤੇ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੀ ਨਾਇਕਾ ਪ੍ਰਭ ਗਰੇਵਾਲ ਮੁਤਾਬਕ ਇਸ ਫ਼ਿਲਮ ਵਿੱਚ ਦਰਸ਼ਕ ਉਸਨੂੰ ਇੱਕ ਵੱਖਰੇ ਅੰਦਾਜ਼ ਵਿੱਚ ਦੇਖਣਗੇ। ਇਹ ਫਿਲਮ ਉਸਦੇ ਫ਼ਿਲਮੀ ਕੈਰੀਅਰ ਲਈ ਬੇਹੱਦ ਅਹਿਮ ਫਿਲਮ ਹੈ। ਇਸ ਫਿਲਮ ਤੋਂ ੳਸਨੂੰ ਵੱਡੀਆਂ ਉਮੀਦਾਂ ਹਨ। ਫਿਲਮ ਦੀ ਟੀਮ ਮੁਤਾਬਕ ਇਸ ਫਿਲਮ ਦਾ ਮਿਊਜ਼ਿਕ ਵੀ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ। 

ਫਿਲਮ ਦੇ ਗੀਤ ਮਾਹੀ, ਵਿਸ਼ਾਲ ਸੱਚਦੇਵਾ ਅਤੇ ਬਲਜੀਤ ਬੱਬਰ ਅਤੇ ਕੰਨਵ ਨੇ ਲਿਖੇ ਹਨ, ਜਿੰਨ੍ਹਾਂ ਨੂੰ ਆਵਾਜ਼ ਦਲੇਰ ਮਹਿੰਦੀ,ਸ਼ਿਪਰਾ ਗੋਇਲ, ਰੌਸ਼ਨ ਪ੍ਰਿੰਸ਼, ਨਛੱਤਰ ਗਿੱਲ , ਜੇ ਐਸ ਐਲ ਅਤੇ ਫਿਰੋਜ ਖਾਨ ਨੇ ਦਿੱਤੀ ਹੈ। ਫਿਲਮ ਦਾ ਸੰਗੀਤ ਗੁਰਪ੍ਰੀਤ ਬੀਐਮਪੀ ਨੇ ਤਿਆਰ ਕੀਤਾ। ਪੰਜਾਬੀ ਸਿਨਮਾ ਨੂੰ ਚਾਰ ਚੰਨ ਲਾਉਣ ਜਾ ਰਹੀ ਇਸ ਫ਼ਿਲਮ ਨੂੰ ਸੋਸ਼ਲ ਮੀਡੀਆ ‘ਤੇ ਮਿਲ ਰਿਹਾ ਹੁੰਗਾਰਾ ਦੱਸਦਾ ਹੈ ਕਿ ਇਹ ਫਿਲਮ ਦਰਸ਼ਕਾਂ ਦੀ ਕਸਵੱਟੀ ‘ਤੇ ਖਰਾ ਉਤਰੇਗੀ।

 

Tags: Pollywood , Entertainment , Actress , Cinema , Punjabi Films , Movie , Jatta Dolie Naa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD