Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਦੀ ਅਪੀਲ

ਲਗਾਤਾਰ ਖੰਘ, ਬੁਖ਼ਾਰ, ਜ਼ੁਕਾਮ ਹੋਣ ’ਤੇ ਕੋਵਿਡ ਟੈਸਟ ਜ਼ਰੂਰ ਕਰਵਾਉ : ਸਿਵਲ ਸਰਜਨ

Civil Surgeon Mohali

Web Admin

Web Admin

5 Dariya News

ਮੋਹਾਲੀ , 26 Dec 2023

Last updated on: Dec 26, 2023, 00:00 IST

ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ-19 ਦੇ ਨਵੇਂ ਸਰੂਪ ਜੇਐਨ.1 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਸਨਮੁਖ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਕੋਵਿਡ ਨੋਡਲ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿਥੇ ਕੋਵਿਡ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਤਿਆਰ ਕੀਤੇ ਗਏ ਹਨ, ਉਥੇ ਕੋਵਿਡ ਟੈਸਟਿੰਗ ਵੀ ਲਗਾਤਾਰ ਜਾਰੀ ਹੈ। 

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਹਸਪਤਾਲ ਵਿਚ ਜਾ ਕੇ ਮੁਫ਼ਤ ’ਚ ਕੋਵਿਡ ਟੈਸਟ ਕਰਵਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਨਵੇਂ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਸਰਕਾਰੀ ਸੰਸਥਾਵਾਂ ਵਿਚ ਲੋੜੀਂਦੇ ਸਟਾਫ਼, ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਪੂਰਾ ਪ੍ਰਬੰਧ ਪਹਿਲਾਂ ਹੀ ਕੀਤਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਮਾੜੀ-ਮੋਟੀ ਤਕਲੀਫ਼ ਹੈ ਤਾਂ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਫ਼ੋਨ ਕਰਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ ਜਿਹੀ ਮਹਾਂਮਾਰੀ ’ਤੇ ਪਹਿਲਾਂ ਹੀ ਕਾਬੂ ਪਾਇਆ ਜਾ ਚੁੱਕਾ ਹੈ। ਇਸ ਲਈ ਹੁਣ ਵੀ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਖ਼ੁਦ ਹੀ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। 

ਬਿਨਾਂ ਲੋੜ ਤੋਂ ਬਾਜ਼ਾਰਾਂ ਜਾਂ ਭੀੜ ਵਾਲੀਆਂ ਹੋਰ ਥਾਵਾਂ ’ਤੇ ਨਹੀਂ ਜਾਣਾ ਚਾਹੀਦਾ। ਗ਼ੈਰ-ਜ਼ਰੂਰੀ ਸਫ਼ਰ ਤੋਂ ਵੀ ਬਚਣਾ ਚਾਹੀਦਾ ਹੈ। ਜੇ ਭੀੜ ਵਾਲੀ ਜਗ੍ਹਾ ’ਤੇ ਜਾਣਾ ਬਹੁਤ ਜ਼ਰੂਰੀ ਹੈ ਤਾਂ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਕਿਉਂਕਿ ਮਾਸਕ ਪਾਉਣ ਨਾਲ ਇਸ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਕਾਫ਼ੀ ਹੱਦ ਤਕ  ਬਚਾਅ ਹੋ ਸਕਦਾ ਹੈ। 

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਸਬੰਧੀ ਕਿਸੇ ਤਰ੍ਹਾਂ ਦੀ ਅਫ਼ਵਾਹ ਜਾਂ ਅਪੁਸ਼ਟ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਦੀ ਤਸਦੀਕ ਲਈ ਸਿਹਤ ਵਿਭਾਗ ਦੀ ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Health , Dr.Mahesh Kumar , Civil Surgeon , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD